Isaiah 9:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਿੱਛਲੇ ਸਮੇਂ ਵਿੱਚ, ਲੋਕ ਸੋਚਦੇ ਸਨ ਕਿ ਜ਼ੇਬੁਲੁਨ ਦਾ ਦੇਸ਼ ਅਤੇ ਨਾਫ਼ਤਾਲੀ ਦਾ ਦੇਸ਼ ਮਹੱਤਵਪੂਰਣ ਨਹੀਂ ਹਨ। ਪਰ ਬਾਅਦ ਵਿੱਚ, ਪਰਮੇਸ਼ੁਰ ਉਨ੍ਹਾਂ ਦੇ ਦਰਦ ਦਾ ਅੰਤ ਕਰ ਦੇਵੇਗਾ ਅਤੇ ਇਨ੍ਹਾਂ ਜ਼ਮੀਨਾਂ ਨੂੰ ਮਹੱਤਵਪੂਰਣ ਬਣਾਵੇਗਾ: ਸਮੁੰਦਰ ਦੇ ਕੰਢੇ ਦਾ ਦੇਸ਼, ਯੋਰਡਨ ਨਦੀ ਦਾ ਦੇਸ ਅਤੇ ਗਲੀਲੀ ਜਿੱਥੇ ਗ਼ੈਰ ਯਹੂਦੀ ਰਹਿੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਦੇ ਲਈ ਜਿਹੜੀ ਕਸ਼ਟ ਵਿੱਚ ਸੀ ਧੁੰਦ ਨਹੀਂ ਹੋਵੇਗੀ। ਪਿੱਛਲੇ ਸਮੇਂ ਵਿੱਚ ਉਹ ਨੇ ਜ਼ਬੁਲੁਨ ਦੀ ਧਰਤੀ ਅਤੇ ਨਫ਼ਤਾਲੀ ਦੀ ਧਰਤੀ ਨੂੰ ਤੁੱਛ ਕੀਤਾ ਪਰ ਆਖਰੀ ਸਮੇਂ ਵਿੱਚ ਓਹ ਸਮੁੰਦਰ ਦੇ ਰਾਹ ਯਰਦਨੋਂ ਪਾਰ ਕੌਮਾਂ ਦੇ ਗਲੀਲ ਨੂੰ ਪਰਤਾਪਵਾਨ ਕਰੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਨ੍ਹਾਂ ਲਈ ਜਿਹੜੇ ਦੁਖੀ ਸਨ, ਕਸ਼ਟ ਦੀ ਧੁੰਦ ਹੋਰ ਨਹੀਂ ਹੋਵੇਗੀ। ਪਿਛਲੇ ਸਮੇਂ ਵਿੱਚ ਉਹ ਨੇ ਜ਼ਬੂਲੁਨ ਦੀ ਧਰਤੀ ਅਤੇ ਨਫ਼ਤਾਲੀ ਦੀ ਧਰਤੀ ਨੂੰ ਤੁੱਛ ਕੀਤਾ ਪਰ ਆਖਰੀ ਸਮੇਂ ਵਿੱਚ ਉਹ ਸਮੁੰਦਰ ਦੇ ਰਾਹ ਯਰਦਨੋਂ ਪਾਰ ਕੌਮਾਂ ਦੇ ਗਲੀਲ ਨੂੰ ਪਰਤਾਪਵਾਨ ਕਰੇਗਾ।