Isaiah 9:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਰੇ ਬੰਦੇ ਬੁਰੇ ਹਨ। ਇਸ ਲਈ ਯਹੋਵਾਹ ਯੋਜਨਾਵਾਂ ਨਾਲ ਵੀ ਪ੍ਰਸੰਨ ਨਹੀਂ ਹੈ। ਅਤੇ ਯਹੋਵਾਹ ਉਨ੍ਹਾਂ ਦੀਆਂ ਵਿਧਵਾਵਾਂ ਅਤੇ ਉਨ੍ਹਾਂ ਦੇ ਯਤੀਮਾਂ ਉੱਤੇ ਵੀ ਰਹਿਮ ਨਹੀਂ ਕਰੇਗਾ। ਕਿਉਂਕਿ ਸਾਰੇ ਹੀ ਬੰਦੇ ਬੁਰੇ ਹਨ। ਲੋਕ ਉਹ ਗੱਲਾਂ ਕਰਦੇ ਹਨ ਜਿਹੜੀਆਂ ਪਰਮੇਸ਼ੁਰ ਦੇ ਖਿਲਾਫ਼ ਹਨ। ਲੋਕ ਝੂਠ ਬੋਲਦੇ ਹਨ। ਇਸ ਲਈ ਪਰਮੇਸ਼ੁਰ ਲੋਕਾਂ ਨਾਲ ਨਾਰਾਜ਼ ਰਹੇਗਾ। ਪਰਮੇਸ਼ੁਰ ਲੋਕਾਂ ਨੂੰ ਸਜ਼ਾ ਦਿੰਦਾ ਰਹੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਪ੍ਰਭੁ ਉਨ੍ਹਾਂ ਦੇ ਜੁਆਨਾਂ ਉੱਤੇ ਖੁਸ਼ ਨਹੀਂ, ਨਾ ਉਨ੍ਹਾਂ ਦੇ ਯਤੀਮਾਂ ਅਤੇ ਵਿਧਵਾਂ ਉੱਤੇ ਰਹਮ ਕਰੇਗਾ, ਕਿਉਂ ਜੋ ਹਰੇਕ ਬੇਧਰਮ ਅਰ ਕੁਕਰਮੀ ਹੈ, ਅਤੇ ਹਰ ਮੂੰਹ ਮੂਰਖਤਾਈ ਬੱਕਦਾ ਹੈ। ਏਹ ਦੇ ਹੁੰਦਿਆ ਤੇ ਵੀ ਉਹ ਦਾ ਕ੍ਰੋਧ ਨਹੀ ਹਟਿਆ, ਸਗੋਂ ਉਹ ਦਾ ਹੱਥ ਅਜੇ ਚੁੱਕਿਆ ਹੋਇਆ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਪ੍ਰਭੂ ਉਨ੍ਹਾਂ ਦੇ ਜੁਆਨਾਂ ਉੱਤੇ ਖੁਸ਼ ਨਹੀਂ ਹੋਵੇਗਾ, ਨਾ ਉਨ੍ਹਾਂ ਦੇ ਯਤੀਮਾਂ ਅਤੇ ਵਿਧਵਾਂ ਉੱਤੇ ਰਹਮ ਕਰੇਗਾ, ਕਿਉਂ ਜੋ ਹਰੇਕ ਬੇਧਰਮੀ ਅਤੇ ਕੁਕਰਮੀ ਹੈ, ਅਤੇ ਹਰ ਮੂੰਹ ਮੂਰਖਤਾਈ ਬਕਦਾ ਹੈ। ਇਹ ਦੇ ਬਾਵਜੂਦ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ।