Isaiah 9:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਗੱਲਾਂ ਉਦੋਂ ਵਾਪਰਨਗੀਆਂ ਜਦੋਂ ਕਿਸੇ ਖਾਸ ਬੱਚੇ ਦਾ ਜਨਮ ਹੋਵੇਗਾ। ਪਰਮੇਸ਼ੁਰ ਸਾਨੂੰ ਇੱਕ ਪੁੱਤਰ ਦੇਵੇਗਾ। ਇਹ ਪੁੱਤਰ ਲੋਕਾਂ ਦੀ ਅਗਵਾਈ ਕਰਨ ਦਾ ਜਿਂਮਾ ਲਵੇਗਾ। ਉਸਦਾ ਨਾਮ ਹੋਵੇਗਾ, “ਅਦਭੁੱਤ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਉਹ ਪਿਤਾ ਜਿਹੜਾ ਸਦਾ ਜਿਉਂਦਾ ਹੈ, ਅਮਨ ਦਾ ਸਹਿਜ਼ਾਦਾ।”
Punjabi Bible 2016 - ਪਵਿੱਤਰ ਬਾਈਬਲ O.V.
ਸਾਡੇ ਲਈ ਤਾਂ ਇੱਕ ਬਾਲਕ ਜੰਮਿਆਂ, ਅਤੇ ਸਾਨੂੰ ਇੱਕ ਪੁੱਤ੍ਰ ਬ਼ਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਉਂ ਸੱਦਿਆ ਜਾਵੇਗਾ, \ਅਚਰਜ ਸਲਾਹੂ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜ ਕੁਮਾਰ\।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਡੇ ਲਈ ਤਾਂ ਇੱਕ ਬਾਲਕ ਜੰਮਿਆ, ਅਤੇ ਸਾਨੂੰ ਇੱਕ ਪੁੱਤਰ ਬਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਹ ਸੱਦਿਆ ਜਾਵੇਗਾ, “ਅਚਰਜ਼ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜਕੁਮਾਰ।”