Isaiah 9:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਦੇ ਰਾਜ ਵਿੱਚ ਸ਼ਾਂਤੀ ਅਤੇ ਸ਼ਕਤੀ ਹੋਵੇਗੀ। ਦਾਊਦ ਦੇ ਪਰਿਵਾਰ ਦੇ ਰਾਜੇ ਲਈ ਇਹ ਵੱਧਦੀ ਜਾਵੇਗੀ। ਇਹ ਰਾਜਾ ਨੇਕੀ ਅਤੇ ਨਿਰਪੱਖ ਨਿਆਂ ਨਾਲ ਸਦਾ-ਸਦਾ ਲਈ ਰਾਜ ਕਰੇਗਾ। ਸਰਬ ਸ਼ਕਤੀਮਾਨ ਯਹੋਵਾਹ ਆਪਣੇ ਲੋਕਾਂ ਲਈ ਬਹੁਤ ਤੀਬਰ ਪਿਆਰ ਰੱਖਦਾ ਹੈ ਅਤੇ ਇਹ ਤੀਬਰ ਪਿਆਰ ਹੀ ਇਸ ਨੂੰ ਸਫ਼ਲਤਾ ਪੂਰਵਕ ਸੰਪੰਨ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਰਾਜ ਦੀ ਤਰੱਕੀ, ਅਤੇ ਸਲਾਮਤੀ ਦੀ ਕੋਈ ਹੱਦ ਨਾ ਹੋਵੇਗੀ, ਦਾਊਦ ਦੀ ਰਾਜ-ਗੱਦੀ ਉੱਤੇ, ਅਤੇ ਉਹ ਦੀ ਪਾਤਸ਼ਾਹੀ ਉੱਤੇ, ਭਈ ਉਹ ਉਸ ਨੂੰ ਕਾਇਮ ਕਰੇ, ਅਤੇ ਨਿਆਉਂ ਤੇ ਧਰਮ ਨਾਲ ਉਸ ਨੂੰ ਹੁਣ ਤੋਂ ਜੁੱਗੋ ਜੁੱਗ ਸੰਭਾਲੇ। ਸੈਨਾਂ ਦੇ ਯਹੋਵਾਹ ਦੀ ਅਣਖ ਏਹ ਕਰੇਗੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਰਾਜ ਦੀ ਤਰੱਕੀ, ਅਤੇ ਸਲਾਮਤੀ ਦੀ ਕੋਈ ਹੱਦ ਨਾ ਹੋਵੇਗੀ, ਇਸ ਲਈ ਉਹ ਉਸ ਨੂੰ ਦਾਊਦ ਦੀ ਰਾਜ ਗੱਦੀ ਉੱਤੇ, ਅਤੇ ਉਹ ਦੀ ਪਾਤਸ਼ਾਹੀ ਉੱਤੇ, ਹੁਣ ਤੋਂ ਲੈ ਕੇ ਜੁੱਗੋ-ਜੁੱਗ ਨਿਆਂ ਅਤੇ ਧਰਮ ਨਾਲ ਕਾਇਮ ਕਰੇਗਾ ਅਤੇ ਸੰਭਾਲੀ ਰੱਖੇਗਾ। ਸੈਨਾਂ ਦੇ ਯਹੋਵਾਹ ਦੀ ਅਣਖ ਇਹ ਕਰੇਗੀ।