James 1:10 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇਕਰ ਕੋਈ ਸ਼ਰਧਾਲੂ ਅਮੀਰ ਹੈ, ਤਾਂ ਉਸ ਨੂੰ ਘਮੰਡ ਕਰਨ ਦਿਉ ਕਿਉਂਕਿ ਪਰਮੇਸ਼ੁਰ ਨੇ ਉਸ ਨੂੰ ਦਰਸ਼ਾਇਆ ਹੈ ਕਿ ਉਹ ਆਤਮਕ ਤੌਰ ਤੇ ਗਰੀਬ ਹੈ। ਇੱਕ ਅਮੀਰ ਆਦਮੀ ਜੰਗਲੀ ਫ਼ੁੱਲ ਵਾਂਗ ਅਲੋਪ ਹੋ ਜਾਵੇਗਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਅਮੀਰਾਂ ਨੂੰ ਆਪਣੀ ਬੇਇੱਜ਼ਤੀ ਤੇ ਮਾਣ ਕਰਨਾ ਚਾਹੀਦਾ ਹੈ ਕਿਉਂਕਿ ਉਹ ਇੱਕ ਜੰਗਲੀ ਫੁੱਲ ਵਾਂਗ ਮਰ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਧਨਵਾਨ ਆਪਣੀ ਨੀਵੀਂ ਪਦਵੀ ਉੱਤੇ ਇਸ ਲਈ ਜੋ ਉਹ ਘਾਹ ਦੇ ਫੁੱਲ ਵਾਂਙੁ ਜਾਂਦਾ ਰਹੇਗਾ
Punjabi ERV
ਜੇਕਰ ਕੋਈ ਸ਼ਰਧਾਲੂ ਅਮੀਰ ਹੈ, ਤਾਂ ਉਸਨੂੰ ਘਮੰਡ ਕਰਨ ਦਿਉ ਕਿਉਂਕਿ ਪਰਮੇਸ਼ੁਰ ਨੇ ਉਸਨੂੰ ਦਰਸ਼ਾਇਆ ਹੈ ਕਿ ਉਹ ਆਤਮਕ ਤੌਰ ਤੇ ਗਰੀਬ ਹੈ। ਇੱਕ ਅਮੀਰ ਆਦਮੀ ਜੰਗਲੀ ਫ਼ੁੱਲ ਵਾਂਗ ਅਲੋਪ ਹੋ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਧਨਵਾਨ ਆਪਣੀ ਨੀਵੀਂ ਪਦਵੀ ਉੱਤੇ ਅਭਮਾਨ ਕਰੇ ਇਸ ਲਈ ਜੋ ਉਹ ਘਾਹ ਦੇ ਫੁੱਲ ਵਾਂਗੂੰ ਜਾਂਦਾ ਰਹੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے دَولتمند اپنی نِیچ حالت اُتّے۔ ایس لئی پئی گھاہ دے پُھل وانگر جاندا رہے گا۔
Punjabi Standard Bible (Punjabi Standard Bible) 2023
ਅਤੇ ਧਨਵਾਨ ਭਾਈ ਆਪਣੀ ਦੀਨ ਦਸ਼ਾ ਉੱਤੇ; ਕਿਉਂਕਿ ਘਾਹ ਦੇ ਫੁੱਲ ਵਾਂਗ ਉਸ ਦਾ ਅੰਤ ਹੋ ਜਾਵੇਗਾ।