James 1:12 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਕਿਸ ਵਿਅਕਤੀ ਦੀ ਨਿਹਚਾ ਪਰੱਖੀ ਜਾਂਦੀ ਹੈ, ਤੇ ਫ਼ੇਰ ਉਹ ਮਜਬੂਤ ਬਣਿਆ ਰਹਿੰਦਾ ਹੈ, ਤਾਂ ਉਸ ਨੂੰ ਖੁਸ਼ ਹੋਣਾ ਚਾਹੀਦਾ ਹੈ। ਕਿਉਂ? ਕਿਉਂਕਿ ਜਦੋਂ ਉਸ ਨੇ ਆਪਣਾ ਵਿਸ਼ਵਾਸ ਸਾਬਤ ਕਰ ਦਿੱਤਾ ਹੈ, ਉਹ ਪਰਮੇਸ਼ੁਰ ਪਾਸੋਂ ਸਦੀਪਕ ਜੀਵਨ ਦਾ ਤਾਜ ਪ੍ਰਾਪਤ ਕਰੇਗਾ। ਪਰਮੇਸ਼ੁਰ ਨੇ ਇਸ ਗੱਲ ਦਾ ਵਾਅਦਾ ਉਨ੍ਹਾਂ ਸਮੂਹ ਲੋਕਾਂ ਨੂੰ ਦਿੱਤਾ ਹੈ ਜਿਹੜੇ ਉਸ ਨੂੰ ਪ੍ਰੇਮ ਕਰਦੇ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੁਬਾਰਕ ਉਹ ਹੈ ਜੋ ਅਜ਼ਮਾਇਸ਼ਾਂ ਦੇ ਦੌਰਾਨ ਸਬਰ ਕਰਦਾ ਹੈ ਕਿਉਂਕਿ, ਪਰੀਖਿਆ ਵਿੱਚ ਖੜ੍ਹੇ ਹੋਣ ਤੇ, ਉਹ ਵਿਅਕਤੀ ਜੀਵਨ ਦਾ ਤਾਜ ਪ੍ਰਾਪਤ ਕਰੇਗਾ ਜਿਸਦਾ ਪ੍ਰਭੂ ਨੇ ਉਨ੍ਹਾਂ ਨਾਲ ਵਾਅਦਾ ਕੀਤਾ ਹੈ ਜੋ ਉਸਨੂੰ ਪਿਆਰ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਧੰਨ ਉਹ ਮਨੁੱਖ ਜਿਹੜਾ ਪਰਤਾਵੇ ਨੂੰ ਸਹਿ ਲੈਂਦਾ ਹੈ ਕਿਉਂਕਿ ਜਾਂ ਖਰਾ ਨਿੱਕਲਿਆ ਤਾਂ ਉਹ ਨੂੰ ਜੀਵਨ ਦਾ ਉਹ ਮੁਕਟ ਪਰਾਪਤ ਹੋਵੇਗਾ ਜਿਹ ਦਾ ਪ੍ਰਭੁ ਨੇ ਆਪਣਿਆਂ ਪ੍ਰੇਮੀਆਂ ਨਾਲ ਵਾਇਦਾ ਕੀਤਾ ਹੈ
Punjabi ERV
ਜਦੋਂ ਕਿਸ ਵਿਅਕਤੀ ਦੀ ਨਿਹਚਾ ਪਰਖੀ ਜਾਂਦੀ ਹੈ, ਤੇ ਫ਼ੇਰ ਉਹ ਮਜਬੂਤ ਬਣਿਆ ਰਹਿੰਦਾ ਹੈ, ਤਾਂ ਉਸਨੂੰ ਖੁਸ਼ ਹੋਣਾ ਚਾਹੀਦਾ ਹੈ। ਕਿਉਂ? ਕਿਉਂਕਿ ਜਦੋਂ ਉਸਨੇ ਆਪਣਾ ਵਿਸ਼ਵਾਸ ਸਾਬਤ ਕਰ ਦਿੱਤਾ ਹੈ, ਉਹ ਪਰਮੇਸ਼ੁਰ ਪਾਸੋਂ ਸਦੀਵੀ ਜੀਵਨ ਦਾ ਤਾਜ ਪ੍ਰਾਪਤ ਕਰੇਗਾ। ਪਰਮੇਸ਼ੁਰ ਨੇ ਇਸ ਗੱਲ ਦਾ ਵਾਅਦਾ ਉਨ੍ਹਾਂ ਸਮੂਹ ਲੋਕਾਂ ਨੂੰ ਦਿੱਤਾ ਹੈ ਜਿਹਡ਼ੇ ਉਸਨੂੰ ਪ੍ਰੇਮ ਕਰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧੰਨ ਹੈ ਉਹ ਮਨੁੱਖ ਜਿਹੜਾ ਪਰਤਾਵੇ ਨੂੰ ਸਹਿ ਲੈਂਦਾ ਹੈ, ਕਿਉਂਕਿ ਜੇ ਉਹ ਖਰਾ ਨਿੱਕਲਿਆ ਤਾਂ ਉਹ ਨੂੰ ਜੀਵਨ ਦਾ ਉਹ ਮੁਕਟ ਪ੍ਰਾਪਤ ਹੋਵੇਗਾ ਜਿਸ ਦਾ ਪ੍ਰਭੂ ਨੇ ਆਪਣੇ ਪਿਆਰ ਕਰਨ ਵਾਲਿਆਂ ਨਾਲ ਵਾਇਦਾ ਕੀਤਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
دھنّ اوہ بندہ اے جیہڑا ازمایش سہندا اے کیوں جو اوہ جدوں قبول ہویا تے اوہنوں زِندگی دا اوہ تاج مِلے گا۔ جِہدا خُداوند اپنیاں پیار کرن والیاں نال وعدہ کِیتا اے۔
Punjabi Standard Bible (Punjabi Standard Bible) 2023
ਧੰਨ ਹੈ ਉਹ ਮਨੁੱਖ ਜਿਹੜਾ ਪਰਤਾਵੇ ਵਿੱਚ ਸਥਿਰ ਰਹਿੰਦਾ ਹੈ, ਕਿਉਂਕਿ ਜਦੋਂ ਉਹ ਖਰਾ ਨਿੱਕਲਿਆ ਤਾਂ ਜੀਵਨ ਦੇ ਉਸ ਤਾਜ ਨੂੰ ਪ੍ਰਾਪਤ ਕਰੇਗਾ ਜਿਸ ਦਾ ਵਾਇਦਾ ਪਰਮੇਸ਼ਰ ਨੇ ਆਪਣੇ ਪ੍ਰੇਮ ਕਰਨ ਵਾਲਿਆਂ ਨਾਲ ਕੀਤਾ ਹੈ।