James 1:13 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਕਿਸੇ ਵਿਅਕਤੀ ਨੂੰ ਪਰਤਾਇਆ ਜਾਂਦਾ ਹੈ ਤਾਂ ਉਸ ਨੂੰ ਇਹ ਨਹੀਂ ਆਖਣਾ ਚਾਹੀਦਾ, “ਪਰਮੇਸ਼ੁਰ ਮੈਨੂੰ ਪਰਤਾਉਂਦਾ ਹੈ।” ਬਦੀ ਪਰਮੇਸ਼ੁਰ ਨੂੰ ਨਹੀਂ ਪਰਤਾ ਸੱਕਦੀ। ਅਤੇ ਪਰਮੇਸ਼ੁਰ ਖੁਦ ਕਿਸੇ ਨੂੰ ਨਹੀਂ ਲਲਚਾਉਂਦਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਕੋਈ ਪਰਤਾਇਆ ਜਾਂਦਾ ਹੈ, ਤਾਂ ਉਹ ਨੂੰ ਇਹ ਨਹੀਂ ਕਹਿਣਾ ਚਾਹੀਦਾ, “ਪਰਮੇਸ਼ਵਰ ਮੈਨੂੰ ਪਰਤਾ ਰਿਹਾ ਹੈ।” ਕਿਉਂਕਿ ਪਰਮੇਸ਼ਵਰ ਬੁਰਾਈ ਨਾਲ ਪਰਤਾਇਆ ਨਹੀਂ ਜਾਂਦਾ, ਨਾ ਹੀ ਉਹ ਕਿਸੇ ਨੂੰ ਪਰਤਾਉਂਦਾ ਹੈ;
Punjabi Bible 2016 - ਪਵਿੱਤਰ ਬਾਈਬਲ O.V.
ਕੋਈ ਮਨੁੱਖ ਜਦ ਪਰਤਾਇਆ ਜਾਵੇ ਤਾਂ ਇਹ ਨਾ ਆਖੇ ਭਈ ਮੈਂ ਪਰਮੇਸ਼ੁਰ ਵੱਲੋਂ ਪਰਤਾਇਆ ਜਾਂਦਾ ਹਾਂ ਕਿਉਂ ਜੋ ਪਰਮੇਸ਼ੁਰ ਬਦੀਆਂ ਤੋਂ ਪਰਤਾਇਆ ਨਹੀਂ ਜਾਂਦਾ ਹੈ ਅਤੇ ਨਾ ਉਹ ਆਪ ਕਿਸੇ ਨੂੰ ਪਰਤਾਉਂਦਾ ਹੈ
Punjabi ERV
ਜਦੋਂ ਕਿਸੇ ਵਿਅਕਤੀ ਨੂੰ ਪਰਤਿਆਇਆ ਜਾਂਦਾ ਹੈ ਤਾਂ ਉਸਨੂੰ ਇਹ ਨਹੀਂ ਆਖਣਾ ਚਾਹੀਦਾ, “ਪਰਮੇਸ਼ੁਰ ਮੈਨੂੰ ਪਰਤਿਆਉਂਦਾ ਹੈ” ਬਦੀ ਪਰਮੇਸ਼ੁਰ ਨੂੰ ਨਹੀਂ ਪਰਤਿਆ ਸਕਦੀ। ਅਤੇ ਪਰਮੇਸ਼ੁਰ ਖੁਦ ਕਿਸੇ ਨੂੰ ਨਹੀਂ ਲਲਚਾਉਂਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਕੋਈ ਮਨੁੱਖ ਪਰਤਾਇਆ ਜਾਵੇ ਤਾਂ ਉਹ ਇਹ ਨਾ ਆਖੇ ਕਿ ਮੈਂ ਪਰਮੇਸ਼ੁਰ ਦੇ ਵੱਲੋਂ ਪਰਤਾਇਆ ਜਾਂਦਾ ਹਾਂ, ਕਿਉਂ ਜੋ ਪਰਮੇਸ਼ੁਰ ਬੁਰੀਆਂ ਗੱਲਾਂ ਨਾਲ ਪਰਤਾਇਆ ਨਹੀਂ ਜਾਂਦਾ ਅਤੇ ਨਾ ਹੀ ਉਹ ਆਪ ਕਿਸੇ ਨੂੰ ਬੁਰੀਆਂ ਗੱਲਾਂ ਨਾਲ ਪਰਤਾਉਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جدوں کوئی ازمایا جائے اوہ ایہہ نا آکھے۔ پئی میری ازمایش خُدا ولّوں ہوندی اے کیوں جو نا تے خُدا کَدے بدی نال ازمایا جا سکدا اے تے نا اوہ کِسے نُوں ازماندا اے۔
Punjabi Standard Bible (Punjabi Standard Bible) 2023
ਜਦੋਂ ਕੋਈ ਪਰਤਾਇਆ ਜਾਂਦਾ ਹੈ ਤਾਂ ਉਹ ਇਹ ਨਾ ਕਹੇ ਕਿ ਮੈਂ ਪਰਮੇਸ਼ਰ ਵੱਲੋਂ ਪਰਤਾਇਆ ਜਾ ਰਿਹਾ ਹਾਂ; ਕਿਉਂਕਿ ਪਰਮੇਸ਼ਰ ਨੂੰ ਬੁਰੀਆਂ ਗੱਲਾਂ ਦੁਆਰਾ ਨਹੀਂ ਪਰਤਾਇਆ ਜਾ ਸਕਦਾ ਅਤੇ ਨਾ ਹੀ ਉਹ ਆਪ ਕਿਸੇ ਨੂੰ ਪਰਤਾਉਂਦਾ ਹੈ।