James 1:17 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਹਰ ਚੰਗੀ ਚੀਜ਼ ਪਰਮੇਸ਼ੁਰ ਵੱਲੋਂ ਆਉਂਦੀ ਹੈ। ਅਤੇ ਹਰ ਸੰਪੂਰਣ ਦਾਤ ਪਰਮੇਸ਼ੁਰ ਵੱਲੋਂ ਆਉਂਦੀ ਹੈ। ਇਹ ਸਾਰੀਆਂ ਚੰਗੀਆਂ ਦਾਤਾਂ ਪਿਤਾ ਵੱਲੋਂ ਆਉਂਦੀਆਂ ਹਨ ਜਿਸਨੇ ਅਕਾਸ਼ ਵਿੱਚਲੀਆਂ ਸਮੂਹ ਰੋਸ਼ਨੀਆਂ ਬਣਾਈਆਂ ਹਨ। ਪਰ ਪਰਮੇਸ਼ੁਰ ਇਨ੍ਹਾਂ ਰੋਸ਼ਨੀਆਂ ਵਾਂਗ ਕਦੇ ਵੀ ਤਬਦੀਲ ਨਹੀਂ ਹੁੰਦਾ। ਉਹ ਸਦਾ ਇੱਕੋ ਜਿਹਾ ਹੀ ਰਹਿੰਦਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹਰ ਇੱਕ ਚੰਗਾ ਅਤੇ ਸੰਪੂਰਨ ਤੋਹਫ਼ਾ ਉੱਪਰ ਤੋਂ ਹੈ, ਸਵਰਗੀ ਰੌਸ਼ਨੀ ਦੇ ਪਿਤਾ ਵੱਲੋਂ ਮਿਲਦਾ ਹੈ, ਜੋ ਪਰਛਾਵੇਂ ਬਦਲਣ ਵਾਂਗ ਨਹੀਂ ਬਦਲਦਾ।
Punjabi Bible 2016 - ਪਵਿੱਤਰ ਬਾਈਬਲ O.V.
ਹਰੇਕ ਚੰਗਾ ਦਾਨ ਅਤੇ ਹਰੇਕ ਪੂਰਨ ਦਾਤ ਉਤਾਹਾਂ ਤੋਂ ਹੈ ਅਤੇ ਜੋਤਾ ਦੇ ਪਿਤਾ ਵੱਲੋਂ ਉਤਰ ਆਉਂਦੀ ਹੈ ਜਿਹ ਦੇ ਵਿੱਚ ਨਾ ਬਦਲ ਅਤੇ ਨਾ ਉਹ ਪਰਛਾਵਾਂ ਹੋ ਸੱਕਦਾ ਜਿਹੜਾ ਘੁੰਮਣ ਨਾਲ ਪੈਂਦਾ ਹੈ
Punjabi ERV
ਹਰ ਚੰਗੀ ਚੀਜ਼ ਪਰਮੇਸ਼ੁਰ ਵੱਲੋਂ ਆਉਂਦੀ ਹੈ। ਅਤੇ ਹਰ ਸੰਪੂਰਣ ਦਾਤ ਪਰਮੇਸ਼ੁਰ ਵੱਲੋਂ ਆਉਂਦੀ ਹੈ। ਇਹ ਸਾਰੀਆਂ ਚੰਗੀਆਂ ਦਾਤਾਂ ਪਿਤਾ ਵੱਲੋਂ ਆਉਂਦੀਆਂ ਹਨ ਜਿਸਨੇ ਅਕਾਸ਼ ਵਿਚਲੀਆਂ ਸਮੂਹ ਰੋਸ਼ਨੀਆਂ ਬਣਾਈਆਂ ਹਨ। ਪਰ ਪਰਮੇਸ਼ੁਰ ਇਨ੍ਹਾਂ ਰੋਸ਼ਨੀਆਂ ਵਾਂਗ ਕਦੇ ਵੀ ਤਬਦੀਲ ਨਹੀਂ ਹੁੰਦਾ। ਉਹ ਸਦਾ ਇੱਕੋ ਜਿਹਾ ਹੀ ਰਹਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਹਰ ਇੱਕ ਚੰਗਾ ਦਾਨ ਅਤੇ ਹਰ ਇੱਕ ਸੰਪੂਰਨ ਵਰਦਾਨ ਉਤਾਹਾਂ ਤੋਂ ਹੀ ਹੈ ਅਤੇ ਜੋਤਾਂ ਦੇ ਪਿਤਾ ਵੱਲੋਂ ਮਿਲਦਾ ਹੈ, ਜਿਹ ਦੇ ਵਿੱਚ ਨਾ ਤਾਂ ਕੋਈ ਬਦਲਾਵ ਹੋ ਸਕਦਾ ਹੈ, ਅਤੇ ਨਾ ਅਦਲ-ਬਦਲ ਦੇ ਕਾਰਨ ਪਰਛਾਵਾਂ ਪੈਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سارِیاں چَنگیاں نِعمتاں تے اِنعام اُتّوں نیں۔ تے چانن دے باپ ولّوں مِلدے نیں۔ جیہڑا نا بدل سکدا اے نا بھون دے سبّب اوہدے اُتّے کوئی پر چھاواں پَے سکدا اے۔
Punjabi Standard Bible (Punjabi Standard Bible) 2023
ਹਰੇਕ ਉੱਤਮ ਦਾਨ ਅਤੇ ਹਰੇਕ ਸਿੱਧ ਵਰਦਾਨ ਉੱਪਰੋਂ ਉਸ ਜੋਤਾਂ ਦੇ ਪਿਤਾ ਵੱਲੋਂ ਆਉਂਦਾ ਹੈ ਜਿਸ ਵਿੱਚ ਨਾ ਕੋਈ ਬਦਲਾਵ ਹੈ ਅਤੇ ਨਾ ਹੀ ਘੁੰਮਣ ਵਾਲਾ ਪਰਛਾਵਾਂ।