James 1:21 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਆਪਣੇ ਜੀਵਨ ਵਿੱਚੋਂ ਹਰ ਬਦੀ ਨੂੰ ਕੱਢ ਦਿਉ ਅਤੇ ਹਰ ਉਹ ਮੰਦੀ ਗੱਲ ਜਿਹੜੀ ਤੁਸੀਂ ਕਰਦੇ ਹੋ। ਨਿਮਾਣੇ ਬਣੋ ਅਤੇ ਪਰਮੇਸ਼ੁਰ ਦੇ ਉਸ ਉਪਦੇਸ਼ ਨੰ ਪ੍ਰਵਾਨ ਕਰੋ ਜਿਹੜਾ ਤੁਹਾਡੇ ਹਿਰਦੇ ਵਿੱਚ ਬੀਜਿਆ ਗਿਆ ਹੈ। ਇਹ ਉਪਦੇਸ਼ ਤੁਹਾਨੂੰ ਬਚਾ ਸੱਕਦਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ, ਸਾਰੀ ਗੰਦਗੀ ਅਤੇ ਵਧ ਰਹੇ ਵੈਰ-ਵਿਰੋਧ ਨੂੰ ਦੂਰ ਕਰਕੇ, ਨਿਮਰਤਾ ਨਾਲ ਉਸ ਬਚਨ ਨੂੰ ਸਵੀਕਾਰ ਕਰੋ ਜੋ ਤੁਹਾਡੇ ਦਿਲ ਵਿੱਚ ਬੀਜਿਆ ਗਿਆ ਹੈ ਅਤੇ ਜੋ ਤੁਹਾਡੀ ਜ਼ਿੰਦਗੀ ਨੂੰ ਬਚਾ ਸਕਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਕਾਰਨ ਤੁਸੀਂ ਹਰ ਪਰਕਾਰ ਦੇ ਗੰਦ ਮੰਦ ਅਤੇ ਬਦੀ ਦੀ ਵਾਫ਼ਰੀ ਨੂੰ ਪਰੇ ਸੁੱਟ ਕੇ ਉਸ ਬੀਜੇ ਹੋਏ ਬਚਨ ਨੂੰ ਜਿਹੜਾ ਤੁਹਾਡੀਆਂ ਜਾਨਾਂ ਨੂੰ ਬਚਾ ਸੱਕਦਾ ਹੈ ਨਰਮਾਈ ਨਾਲ ਕਬੂਲ ਕਰ ਲਓ
Punjabi ERV
ਇਸ ਲਈ ਆਪਣੇ ਜੀਵਨ ਵਿੱਚੋਂ ਹਰ ਬਦੀ ਨੂੰ ਕਢ੍ਢ ਦਿਉ ਅਤੇ ਹਰ ਉਹ ਮੰਦੀ ਗੱਲ ਜਿਹਡ਼ੀ ਤੁਸੀਂ ਕਰਦੇ ਹੋ। ਨਿਮਾਣੇ ਬਣੋ ਅਤੇ ਪਰਮੇੇਸ਼ੁਰ ਦੇ ਉਸ ਉਪਦੇਸ਼ ਨੰ ਪ੍ਰਵਾਨ ਕਰੋ ਜਿਹਡ਼ਾ ਤੁਹਾਡੇ ਹਿਰਦੇ ਵਿੱਚ ਬੀਜਿਆ ਗਿਆ ਹੈ। ਇਹ ਉਪਦੇਸ਼ ਤੁਹਾਨੂੰ ਬਚਾ ਸਕਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਤੁਸੀਂ ਹਰ ਪ੍ਰਕਾਰ ਦੇ ਗੰਦ-ਮੰਦ ਅਤੇ ਵੈਰ-ਵਿਰੋਧ ਨੂੰ ਦੂਰ ਕਰ ਕੇ, ਉਸ ਬੀਜੇ ਹੋਏ ਬਚਨ ਨੂੰ ਜਿਹੜਾ ਤੁਹਾਡੀਆਂ ਜਾਨਾਂ ਨੂੰ ਬਚਾ ਸਕਦਾ ਹੈ ਨਮਰਤਾ ਨਾਲ ਕਬੂਲ ਕਰ ਲਵੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی ساری پلِیتی تے وَدھن والی بُرائی نُوں چھڈ کے اوس کلام نُوں حلِیمی نال مَن لوؤ جیہڑا دِل وِچ بِیجیا گیا اے۔ تے تُہاڈیاں رُوحاں نُوں نجات دے سکدا اے۔
Punjabi Standard Bible (Punjabi Standard Bible) 2023
ਇਸ ਲਈ ਸਾਰੀ ਗੰਦਗੀ ਅਤੇ ਸਾਰੀ ਬੁਰਾਈ ਨੂੰ ਤਿਆਗ ਕੇ ਉਸ ਬੀਜੇ ਗਏ ਵਚਨ ਨੂੰ ਨਿਮਰਤਾ ਸਹਿਤ ਗ੍ਰਹਿਣ ਕਰੋ ਜਿਹੜਾ ਤੁਹਾਡੇ ਪ੍ਰਾਣਾਂ ਨੂੰ ਬਚਾ ਸਕਦਾ ਹੈ।