James 1:25 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਇੱਕ ਆਦਮੀ ਜਿਹੜਾ ਸੱਚ ਮੁੱਚ ਖੁਸ਼ ਹੈ, ਉਹੀ ਹੈ ਜਿਹੜਾ ਪਰਮੇਸ਼ੁਰ ਦੇ ਪਰੀਪੂਰਣ ਨੇਮ ਨੂੰ ਪੜ੍ਹਦਾ ਹੈ ਜੋ ਲੋਕਾਂ ਨੂੰ ਅਜ਼ਾਦ ਕਰਦਾ ਹੈ। ਉਹ ਇਸ ਨੂੰ ਪੜ੍ਹਦਾ ਹੀ ਰਹਿੰਦਾ ਹੈ। ਉਹ ਪਰਮੇਸ਼ੁਰ ਦੇ ਉਪਦੇਸ਼ਾਂ ਨੂੰ ਧਿਆਨ ਨਾਲ ਬਿਨਾ ਭੁਲਾਇਆਂ ਸੁਣਦਾ ਹੈ, ਕਿ ਉਸ ਨੇ ਕੀ ਸੁਣਿਆ। ਫ਼ੇਰ ਉਹ ਪਰਮੇਸ਼ੁਰ ਦੇ ਉਪਦੇਸ਼ਾਂ ਤੇ ਅਮਲ ਕਰਦਾ ਹੈ। ਉਸ ਦੁਆਰਾ, ਉਹ ਸੱਚ ਮੁੱਚ ਖੁਸ਼ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜਿਹੜਾ ਵੀ ਵਿਅਕਤੀ ਸੰਪੂਰਨ ਨਿਯਮ ਨੂੰ ਧਿਆਨ ਨਾਲ ਵੇਖਦਾ ਹੈ ਜੋ ਅਜ਼ਾਦੀ ਦਿੰਦਾ ਹੈ, ਅਤੇ ਇਸ ਨੂੰ ਜਾਰੀ ਰੱਖਦਾ ਹੈ। ਜੋ ਉਨ੍ਹਾਂ ਨੇ ਸੁਣਿਆ ਹੈ ਉਸਨੂੰ ਨਾ ਭੁੱਲੋ, ਬਲਕਿ ਇਸ ਨੂੰ ਕਰਦੇ ਹੋਏ। ਉਹ ਜੋ ਕਰਦੇ ਹਨ ਉਸ ਵਿੱਚ ਉਨ੍ਹਾਂ ਨੂੰ ਅਸੀਸ ਮਿਲੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਿਹ ਨੇ ਪੂਰੀ ਸ਼ਰਾ ਨੂੰ ਅਰਥਾਤ ਅਜ਼ਾਦੀ ਦੀ ਸ਼ਰਾ ਨੂੰ ਗੌਹ ਨਾਲ ਵੇਖਿਆ ਅਤੇ ਵੇਖਦਾ ਰਹਿੰਦਾ ਹੈ ਉਹ ਇਹੋ ਜਿਹਾ ਸੁਣਨ ਵਾਲਾ ਨਹੀਂ ਹੈ ਜਿਹੜਾ ਭੁੱਲ ਜਾਵੇ ਸਗੋਂ ਕਰਮ ਦਾ ਕਰਤਾ ਹੋ ਕੇ ਆਪਣੇ ਕੰਮ ਵਿੱਚ ਧੰਨ ਹੋਵੇਗਾ
Punjabi ERV
ਪਰ ਇੱਕ ਆਦਮੀ ਜਿਹਡ਼ਾ ਸੱਚ ਮੁੱਚ ਖੁਸ਼ ਹੈ, ਉਹੀ ਹੈ ਜਿਹਡ਼ਾ ਪਰਮੇਸ਼ੁਰ ਦੇ ਪਰੀਪੂਰਣ ਨੇਮ ਨੂੰ ਪਢ਼ਦਾ ਹੈ ਜੋ ਲੋਕਾਂ ਨੂੰ ਅਜ਼ਾਦ ਕਰਦਾ ਹੈ। ਉਹ ਇਸਨੂੰ ਪਢ਼ਦਾ ਹੀ ਰਹਿੰਦਾ ਹੈ। ਉਹ ਪਰਮੇਸ਼ੁਰ ਦੇ ਉਪਦੇਸ਼ਾਂ ਨੂੰ ਧਿਆਨ ਨਾਲ ਬਿਨਾ ਭੁਲਾਇਆਂ ਸੁਣਦਾ ਹੈ, ਕਿ ਉਸਨੇ ਕੀ ਸੁਣਿਆ। ਫ਼ੇਰ ਉਹ ਪਰਮੇਸ਼ੁਰ ਦੇ ਉਪਦੇਸ਼ਾਂ ਤੇ ਅਮਲ ਕਰਦਾ ਹੈ। ਉਸ ਦੁਆਰਾ, ਉਹ ਸੱਚ ਮੁੱਚ ਖੁਸ਼ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਿਹੜਾ ਇਨਸਾਨ ਅਜ਼ਾਦੀ ਦੀ ਸੰਪੂਰਨ ਬਿਵਸਥਾ ਉੱਤੇ ਗ਼ੌਰ ਨਾਲ ਧਿਆਨ ਕਰਦਾ ਰਹਿੰਦਾ ਹੈ, ਉਹ ਆਪਣੇ ਕੰਮ ਵਿੱਚ ਇਸ ਲਈ ਧੰਨ ਹੋਵੇਗਾ ਕਿ ਸੁਣ ਕੇ ਭੁੱਲਦਾ ਨਹੀਂ ਸਗੋਂ ਅਮਲ ਕਰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جیہڑا بندہ اَزادی دی پُوری شریعت اُتّے دِل نال سوچدا رہندا اے۔ اوہ اپنے کمّ وِچ برکت پائے گا۔ ایس لئی پئی اوہ سُن کے بُھلدا نئیں سگوں عمل کر دا اے۔
Punjabi Standard Bible (Punjabi Standard Bible) 2023
ਪਰ ਜਿਹੜਾ ਅਜ਼ਾਦੀ ਦੀ ਸਿੱਧ ਬਿਵਸਥਾ ਉੱਤੇ ਗੌਰ ਕਰਦਾ ਹੈ ਅਤੇ ਇਸ ਵਿੱਚ ਬਣਿਆ ਰਹਿੰਦਾ ਹੈ ਅਤੇ ਸੁਣ ਕੇ ਭੁੱਲਣ ਵਾਲਾ ਨਹੀਂ ਸਗੋਂ ਇਸ ਉੱਤੇ ਚੱਲਣ ਵਾਲਾ ਹੈ, ਉਹ ਆਪਣੇ ਕੰਮਾਂ ਵਿੱਚ ਬਰਕਤ ਪਾਵੇਗਾ।