James 1:26 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਭਾਵੇ ਕੋਈ ਵਿਅਕਤੀ ਇਹ ਸੋਚਦਾ ਹੋਵੇ ਕਿ ਉਹ ਧਰਮੀ ਹੈ ਪਰ ਜੇਕਰ ਉਹ ਉਹੀ ਗੱਲਾਂ ਆਖਦਾ ਜੋ ਉਸ ਨੂੰ ਨਹੀਂ ਆਖਣੀਆਂ ਚਾਹੀਦੀਆਂ ਤਾਂ ਉਹ ਆਦਮੀ ਆਪਣੇ ਆਪ ਨੂੰ ਮੂਰਖ ਬਣਾਉਂਦਾ ਹੈ। ਉਸ ਦੇ ਧਰਮ ਦਾ ਕੀ ਅਰਥ ਨਹੀਂ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੋ ਆਪਣੇ ਆਪ ਨੂੰ ਧਾਰਮਿਕ ਸਮਝਦੇ ਹਨ ਅਤੇ ਫਿਰ ਵੀ ਆਪਣੀ ਜੀਭਾਂ ਤੇ ਲਗਾਮ ਨਹੀਂ ਲਗਾਉਂਦੇ ਉਹ ਆਪਣੇ ਆਪ ਨੂੰ ਧੋਖਾ ਦਿੰਦੇ ਹਨ, ਅਤੇ ਉਨ੍ਹਾਂ ਦਾ ਧਰਮ ਵਿਅਰਥ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਕੋਈ ਆਪਣੇ ਆਪ ਨੂੰ ਭਗਤੀ ਕਰਨ ਵਾਲਾ ਸਮਝੇ ਅਤੇ ਆਪਣੀ ਜੀਭ ਨੂੰ ਲਗਾਮ ਨਾ ਚਾੜ੍ਹੇ ਸਗੋਂ ਆਪਣੇ ਹੀ ਦਿਲ ਨੂੰ ਧੋਖਾ ਦੇਵੇ ਤਾ ਓਸ ਮਨੁੱਖ ਦੀ ਭਗਤੀ ਅਵਿਰਥੀ ਹੈ
Punjabi ERV
ਭਾਵੇ ਕੋਈ ਵਿਅਕਤੀ ਇਹ ਸੋਚਦਾ ਹੋਵੇ ਕਿ ਉਹ ਧਰਮੀ ਹੈ ਪਰ ਜੇਕਰ ਉਹ ਉਹੀ ਗੱਲਾਂ ਆਖਦਾ ਜੋ ਉਸਨੂੰ ਨਹੀਂ ਆਖਣੀਆਂ ਚਾਹੀਦੀਆਂ ਤਾਂ ਉਹ ਆਦਮੀ ਆਪਣੇ ਆਪ ਨੂੰ ਮੂਰਖ ਬਣਾਉਂਦਾ ਹੈ। ਉਸਦੇ ਧਰਮ ਦਾ ਕੀ ਅਰਥ ਨਹੀਂ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਕੋਈ ਆਪਣੇ ਆਪ ਨੂੰ ਭਗਤੀ ਕਰਨ ਵਾਲਾ ਸਮਝੇ ਅਤੇ ਆਪਣੀ ਜੀਭ ਨੂੰ ਲਗਾਮ ਨਾ ਦੇਵੇ ਸਗੋਂ ਆਪਣੇ ਹੀ ਦਿਲ ਨੂੰ ਧੋਖਾ ਦੇਵੇ ਤਾਂ ਉਸ ਮਨੁੱਖ ਦੀ ਭਗਤੀ ਵਿਅਰਥ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جے کوئی اپنے آپ نُوں دِیندار سمجھے تے اپنی جِیبھ نُوں لگام نا چاہڑے سگوں اپنے دِل نُوں دھوکھا دے تے اوہدی دِینداری کِسے کمّ دی نئیں۔
Punjabi Standard Bible (Punjabi Standard Bible) 2023
ਜੇ ਕੋਈ ਆਪਣੇ ਆਪ ਨੂੰ ਭਗਤ ਸਮਝਦਾ ਹੈ, ਪਰ ਆਪਣੀ ਜੀਭ ਨੂੰ ਲਗਾਮ ਨਹੀਂ ਲਾਉਂਦਾ ਤਾਂ ਉਹ ਆਪਣੇ ਦਿਲ ਨੂੰ ਧੋਖਾ ਦਿੰਦਾ ਹੈ ਅਤੇ ਉਸ ਦੀ ਭਗਤੀ ਵਿਅਰਥ ਹੈ।