James 1:27 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਸ ਤਰ੍ਹਾਂ ਦਾ ਧਰਮ ਪਰਮੇਸ਼ੁਰ ਨੂੰ ਚਾਹੀਦਾ ਹੈ ਉਹ ਇਹ ਹੈ; ਉਨ੍ਹਾਂ ਯਤੀਮਾਂ ਅਤੇ ਵਿਧਵਾਵਾਂ ਦੀ ਪਰਵਰਿਸ਼ ਕਰਨਾ ਜਿਨ੍ਹਾਂ ਨੂੰ ਸਹਾਇਤਾ ਦੀ ਲੋੜ ਹੈ, ਅਤੇ ਆਪਣੇ ਆਪ ਨੂੰ ਦੁਨਿਆਵੀ ਪ੍ਰਭਾਵ ਤੋਂ ਮੁਕਤ ਰੱਖਣਾ। ਇਹੀ ਉਹ ਧਰਮ ਹੈ ਜਿਸ ਨੂੰ ਪਰਮੇਸ਼ੁਰ ਸ਼ੁੱਧ ਅਤੇ ਪਵਿੱਤਰ ਕਬੂਲਦਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਧਰਮ ਜਿਸਨੂੰ ਸਾਡਾ ਪਿਤਾ ਪਰਮੇਸ਼ਵਰ ਸ਼ੁੱਧ ਅਤੇ ਨਿਰਦੋਸ਼ ਮੰਨਦਾ ਹੈ ਉਹ ਇਹ ਹੈ: ਅਨਾਥਾਂ ਅਤੇ ਵਿਧਵਾਵਾਂ ਦੀ ਉਨ੍ਹਾਂ ਦੀ ਮੁਸੀਬਤ ਵਿੱਚ ਦੇਖਭਾਲ ਕਰਨਾ ਅਤੇ ਆਪਣੇ ਆਪ ਨੂੰ ਸੰਸਾਰ ਦੁਆਰਾ ਬੇਦਾਗ ਹੋਣ ਤੋਂ ਬਚਾਏ ਰੱਖਣਾ।
Punjabi Bible 2016 - ਪਵਿੱਤਰ ਬਾਈਬਲ O.V.
ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਸ਼ੁੱਧ ਅਤੇ ਨਿਰਮਲ ਭਗਤੀ ਇਹ ਹੈ ਭਈ ਅਨਾਥਾਂ ਅਤੇ ਵਿਧਵਾਂ ਦੀ ਉਨ੍ਹਾਂ ਦੀ ਬਿਪਤਾ ਦੇ ਵੇਲੇ ਸੁੱਧ ਲੈਣੀ ਅਤੇ ਆਪਣੇ ਆਪ ਨੂੰ ਜਗਤ ਤੋਂ ਨਿਹਕਲੰਕ ਰੱਖਣਾ।।
Punjabi ERV
ਜਿਸ ਤਰ੍ਹਾਂ ਦਾ ਧਰਮ ਪਰਮੇਸ਼ੁਰ ਨੂੰ ਚਾਹੀਦਾ ਹੈ ਉਹ ਇਹ ਹੈ; ਉਨ੍ਹਾਂ ਯਤੀਮਾਂ ਅਤੇ ਵਿਧਵਾਵਾਂ ਦੀ ਪਰਵਰਿਸ਼ ਕਰਨਾ ਜਿਨ੍ਹਾਂ ਨੂੰ ਸਹਾਇਤਾ ਦੀ ਲੋਡ਼ ਹੈ, ਅਤੇ ਆਪਣੇ ਆਪ ਨੂੰ ਦੁਨਿਆਵੀ ਪ੍ਰਭਾਵ ਤੋਂ ਮੁਕਤ ਰੱਖਣਾ। ਇਹੀ ਉਹ ਧਰਮ ਹੈ ਜਿਸਨੂੰ ਪਰਮੇਸ਼ੁਰ ਸ਼ੁਧ ਅਤੇ ਪਵਿੱਤਰ ਕਬੂਲਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਸ਼ੁੱਧ ਅਤੇ ਨਿਰਮਲ ਭਗਤੀ ਇਹ ਹੈ ਕਿ ਅਨਾਥਾਂ ਅਤੇ ਵਿਧਵਾਂ ਦੀ ਉਨ੍ਹਾਂ ਦੀਆਂ ਕਸ਼ਟਾਂ ਦੇ ਵੇਲੇ ਸੁੱਧ ਲੈਣੀ ਅਤੇ ਆਪਣੇ ਆਪ ਨੂੰ ਸੰਸਾਰ ਤੋਂ ਬੇਦਾਗ ਰੱਖਣਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ساڈے خُدا تے باپ دے اگّے پاک تے بے نُقص دِینداری ایہہ اے پئی دُکھ دے ویلے یتِیماں تے رَنڈِیاں دی خبر لئیے۔ تے اپنے آپ نُوں دُنیا وِچ بے نُقص رکھیے۔
Punjabi Standard Bible (Punjabi Standard Bible) 2023
ਸਾਡੇ ਪਰਮੇਸ਼ਰ ਅਤੇ ਪਿਤਾ ਦੇ ਸਨਮੁੱਖ ਸ਼ੁੱਧ ਅਤੇ ਸੱਚੀ ਭਗਤੀ ਇਹ ਹੈ: ਅਨਾਥਾਂ ਅਤੇ ਵਿਧਵਾਵਾਂ ਦੇ ਦੁੱਖ ਵਿੱਚ ਉਨ੍ਹਾਂ ਦੀ ਸੁੱਧ ਲੈਣੀ ਅਤੇ ਆਪਣੇ ਆਪ ਨੂੰ ਸੰਸਾਰ ਤੋਂ ਬੇਦਾਗ਼ ਰੱਖਣਾ।