James 1:5 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜੇ ਤੁਹਾਡੇ ਵਿੱਚੋਂ ਕੋਈ ਸਿਆਣਪ ਲੋੜਦਾ ਹੈ ਤਾਂ ਤੁਹਾਨੂੰ ਇਹ ਪਰਮੇਸ਼ੁਰ ਪਾਸੋਂ ਮੰਗਣੀ ਚਾਹੀਦੀ ਹੈ। ਪਰਮੇਸ਼ੁਰ ਉਦਾਰ ਹੈ। ਉਹ ਸਮੂਹ ਲੋਕਾਂ ਨੂੰ ਦਾਤਾਂ ਦੇਕੇ ਪ੍ਰਸੰਨ ਹੁੰਦਾ ਹੈ। ਇਸ ਲਈ ਪਰਮੇਸ਼ੁਰ ਤੁਹਾਨੂੰ ਸਿਆਣਪ ਦੇਵੇਗਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦੀ ਘਾਟ ਹੈ, ਤਾਂ ਤੁਹਾਨੂੰ ਪਰਮੇਸ਼ਵਰ ਤੋਂ ਮੰਗਣਾ ਚਾਹੀਦਾ ਹੈ, ਜੋ ਬਿਨਾਂ ਕਿਸੇ ਉਲਾਂਭੇ ਦੇ ਸਭ ਨੂੰ ਖੁੱਲ੍ਹੇ ਦਿਲ ਨਾਲ ਦਿੰਦਾ ਹੈ, ਅਤੇ ਇਹ ਤੁਹਾਨੂੰ ਦਿੱਤਾ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦਾ ਘਾਟਾ ਹੋਵੇ ਤਾਂ ਉਹ ਪਰਮੇਸ਼ੁਰ ਕੋਲੋਂ ਮੰਗੇ ਜਿਹੜਾ ਸਭਨਾਂ ਨੂੰ ਖੁਲ੍ਹੇ ਦਿਲ ਨਾਲ ਬਿਨਾ ਉਲਾਂਭੇ ਦੇ ਦਿੰਦਾ ਹੈ, ਤਾਂ ਉਹ ਨੂੰ ਦਿੱਤੀ ਜਾਵੇਗੀ
Punjabi ERV
ਪਰ ਜੇ ਤੁਹਾਡੇ ਵਿੱਚੋਂ ਕੋਈ ਸਿਆਣਪ ਲੋਡ਼ਦਾ ਹੈ ਤਾਂ ਤੁਹਾਨੂੰ ਇਹ ਪਰਮੇਸ਼ੁਰ ਪਾਸੋਂ ਮੰਗਣੀ ਚਾਹੀਦੀ ਹੈ। ਪਰਮੇਸ਼ੁਰ ਉਦਾਰ ਹੈ। ਉਹ ਸਮੂਹ ਲੋਕਾਂ ਨੂੰ ਦਾਤਾਂ ਦੇਕੇ ਪ੍ਰਸੰਨ ਹੁੰਦਾ ਹੈ। ਇਸ ਲਈ ਪਰਮੇਸ਼ੁਰ ਤੁਹਾਨੂੰ ਸਿਆਣਪ ਦੇਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦਾ ਘਾਟਾ ਹੋਵੇ ਤਾਂ ਉਹ ਪਰਮੇਸ਼ੁਰ ਕੋਲੋਂ ਮੰਗੇ, ਜਿਹੜਾ ਉਹਨਾਂ ਸਾਰਿਆਂ ਨੂੰ ਖੁੱਲ੍ਹੇ ਦਿਲ ਦੇ ਨਾਲ ਬਿਨ੍ਹਾਂ ਉਲਾਂਭੇ ਦੇ ਦਿੰਦਾ ਹੈ ਜਿਹੜੇ ਉਸ ਕੋਲੋਂ ਮੰਗਦੇ ਹਨ, ਤਾਂ ਉਹ ਨੂੰ ਦਿੱਤੀ ਜਾਵੇਗੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جے تُہاڈے وِچ کِسے نُوں دانائی دا گھاٹا ہوئے تے اوہ خُدا کولوں منگے جیہڑا ساریاں نُوں بِناں جِھڑکیاں کُھلے دِل نال دیندا اے تے اوہنوں مِل جائے گی۔
Punjabi Standard Bible (Punjabi Standard Bible) 2023
ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦੀ ਘਾਟ ਹੋਵੇ ਤਾਂ ਉਹ ਪਰਮੇਸ਼ਰ ਕੋਲੋਂ ਮੰਗੇ ਜਿਹੜਾ ਸਭ ਨੂੰ ਖੁੱਲ੍ਹੇ ਦਿਲ ਅਤੇ ਬਿਨਾਂ ਉਲਾਂਭੇ ਦਿੰਦਾ ਹੈ ਅਤੇ ਇਹ ਉਸ ਨੂੰ ਦਿੱਤੀ ਜਾਵੇਗੀ।