James 1:6 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜਦੋਂ ਤੁਸੀਂ ਪਰਮੇਸ਼ੁਰ ਪਾਸੋਂ ਮੰਗੋ ਤਾਂ ਤੁਹਾਨੂੰ ਵਿਸ਼ਵਾਸ ਹੋਣਾ ਚਾਹੀਦਾ ਹੈ। ਪਰਮੇਸ਼ੁਰ ਉੱਪਰ ਸ਼ੰਕਾ ਨਾ ਕਰੋ। ਜਿਹੜਾ ਵਿਅਕਤੀ ਸ਼ੰਕਾ ਕਰਦਾ ਹੈ ਉਹ ਸਮੁੰਦਰ ਵਿੱਚਲੀ ਲਹਿਰ ਵਰਗਾ ਹੈ। ਹਵਾ ਉਸ ਨੂੰ ਉੱਪਰ ਹੇਠਾਂ ਕਰਦੀ ਹੈ। ਸ਼ੰਕਾਲੂ ਵਿਅਕਤੀ ਉਸ ਲਹਿਰ ਵਰਗਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜਦੋਂ ਤੁਸੀਂ ਮੰਗਦੇ ਹੋ, ਤੁਹਾਨੂੰ ਵਿਸ਼ਵਾਸ ਨਾਲ ਮੰਗਣਾ ਚਾਹੀਦਾ ਹੈ ਅਤੇ ਸ਼ੱਕ ਨਹੀਂ ਕਰਨਾ ਚਾਹੀਦਾ, ਕਿਉਂਕਿ ਜੋ ਸ਼ੱਕ ਕਰਦਾ ਹੈ ਉਹ ਸਮੁੰਦਰ ਦੀ ਲਹਿਰ ਵਰਗਾ ਹੁੰਦਾ ਹੈ, ਜਿਹੜੀ ਹਵਾ ਦੇ ਨਾਲ ਉੱਡਦੀ ਅਤੇ ਉੱਛਲਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਨਿਹਚਾ ਨਾਲ ਮੰਗੇ ਅਤੇ ਕੁਝ ਭਰਮ ਨਾ ਕਰੇ ਕਿਉਂ ਜੋ ਭਰਮ ਕਰਨ ਵਾਲਾ ਸਮੁੰਦਰ ਦੀ ਛੱਲ ਵਰਗਾ ਹੈ ਜਿਹੜੀ ਪੌਣ ਨਾਲ ਟਕਰਾਈ ਅਤੇ ਉਡਾਈ ਜਾਂਦੀ ਹੈ
Punjabi ERV
ਪਰ ਜਦੋਂ ਤੁਸੀਂ ਪਰਮੇਸ਼ੁਰ ਪਾਸੋਂ ਮੰਗੋ ਤਾਂ ਤੁਹਾਨੂੰ ਵਿਸ਼ਵਾਸ ਹੋਣਾ ਚਾਹੀਦਾ ਹੈ। ਪਰਮੇਸ਼ੁਰ ਉੱਪਰ ਸ਼ੰਕਾ ਨਾ ਕਰੋ। ਜਿਹਡ਼ਾ ਵਿਅਕਤੀ ਸ਼ੰਕਾ ਕਰਦਾ ਹੈ ਉਹ ਸਮੁੰਦਰ ਵਿਚਲੀ ਲਹਿਰ ਵਰਗਾ ਹੈ। ਹਵਾ ਉਸਨੂੰ ਉੱਪਰ ਹੇਠਾਂ ਕਰਦੀ ਹੈ। ਸ਼ੰਕਾਲੂ ਵਿਅਕਤੀ ਉਸ ਲਹਿਰ ਵਰਗਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਵਿਸ਼ਵਾਸ ਨਾਲ ਮੰਗੇ, ਅਤੇ ਕੁਝ ਭਰਮ ਨਾ ਕਰੇ, ਕਿਉਂ ਜੋ ਭਰਮ ਕਰਨ ਵਾਲਾ ਸਮੁੰਦਰ ਦੀ ਲਹਿਰ ਵਰਗਾ ਹੈ ਜਿਹੜੀ ਹਵਾ ਦੇ ਨਾਲ ਵਗਦੀ ਅਤੇ ਉੱਛਲਦੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اِیمان نال منگے تے کُجھ شک نا کرے کیوں جو شکی سمُندر دی ٹَھل وانگر ہوندا اے جیہڑی وَا نال دھکی جاندی اے تے چھالاں مار دی اے۔
Punjabi Standard Bible (Punjabi Standard Bible) 2023
ਪਰ ਉਹ ਵਿਸ਼ਵਾਸ ਨਾਲ ਮੰਗੇ ਅਤੇ ਸ਼ੱਕ ਨਾ ਕਰੇ, ਕਿਉਂਕਿ ਸ਼ੱਕ ਕਰਨ ਵਾਲਾ ਸਮੁੰਦਰ ਦੀ ਲਹਿਰ ਵਰਗਾ ਹੈ ਜੋ ਹਵਾ ਦੁਆਰਾ ਵਹਾਈ ਅਤੇ ਉਛਾਲੀ ਜਾਂਦੀ ਹੈ।