James 2:1 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਤੁਹਾਨੂੰ ਮਹਾਨ ਪ੍ਰਭੂ ਯਿਸੂ ਮਸੀਹ ਵਿੱਚ ਵਿਸ਼ਵਾਸ ਹੈ। ਇਸ ਲਈ ਇਹ ਨਾ ਸੋਚੋ ਕਿ ਕੁਝ ਲੋਕ ਦੂਸਰੇ ਲੋਕਾਂ ਨਾਲੋਂ ਜ਼ਿਆਦਾ ਮਹੱਤਵਪੂਰਣ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇ ਮੇਰੇ ਭਰਾਵੋ ਅਤੇ ਭੈਣੋ, ਸਾਡੇ ਸ਼ਾਨਦਾਰ ਪ੍ਰਭੂ ਯਿਸ਼ੂ ਮਸੀਹ ਵਿੱਚ ਵਿਸ਼ਵਾਸ ਕਰਨ ਵਾਲਿਆਂ ਨੂੰ ਪੱਖਪਾਤ ਨਹੀਂ ਦਿਖਾਉਣਾ ਚਾਹੀਦਾ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਮੇਰੇ ਭਰਾਵੋ, ਸਾਡੇ ਪਰਤਾਪਵਾਨ ਪ੍ਰਭੁ ਯਿਸੂ ਮਸੀਹ ਦੀ ਨਿਹਚਾ ਨੂੰ ਕਿਸੇ ਦੇ ਪੱਖ ਪਾਤ ਨਾਲ ਨਾ ਰੱਖੋ
Punjabi ERV
ਮੇਰੇ ਪਿਆਰੇ ਭਰਾਵੋ ਅਤੇ ਭੈਣੋ ਤੁਹਾਨੂੰ ਮਹਾਨ ਪ੍ਰਭੂ ਯਿਸੂ ਮਸੀਹ ਵਿੱਚ ਆਸਥਾ ਹੈ। ਇਸ ਲਈ ਇਹ ਨਾ ਸੋਚੋ ਕਿ ਕੁਝ ਲੋਕ ਦੂਸਰੇ ਲੋਕਾਂ ਨਾਲੋਂ ਜ਼ਿਆਦਾ ਮਹੱਤਵਪੂਰਣ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੇ ਭਰਾਵੋ, ਸਾਡੇ ਪ੍ਰਤਾਪਵਾਨ ਪ੍ਰਭੂ ਯਿਸੂ ਮਸੀਹ ਉੱਤੇ ਤੁਹਾਡਾ ਵਿਸ਼ਵਾਸ ਕਿਸੇ ਤਰ੍ਹਾਂ ਦੇ ਪੱਖਪਾਤ ਨਾਲ ਨਾ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
میرے بھراؤ ساڈے جلالی خُداوند یِسُوع مسِیح دا اِیمان تُہاڈے وِچ رَئی نال نا ہوئے۔
Punjabi Standard Bible (Punjabi Standard Bible) 2023
ਹੇ ਮੇਰੇ ਭਾਈਓ, ਤੁਸੀਂ ਸਾਡੇ ਪ੍ਰਤਾਪੀ ਪ੍ਰਭੂ ਯਿਸੂ ਮਸੀਹ ਉੱਤੇ ਵਿਸ਼ਵਾਸ ਰੱਖਦੇ ਹੋ, ਇਸ ਲਈ ਪੱਖਪਾਤ ਨਾ ਕਰੋ।