James 2:10 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਹੋ ਸੱਕਦਾ ਹੈ ਭਾਵੇਂ ਕੋਈ ਵਿਅਕਤੀ ਪਰਮੇਸ਼ੁਰ ਦੇ ਸਾਰੇ ਨੇਮਾਂ ਦੇ ਹੁਕਮਾਂ ਦਾ ਅਨੁਸਰਣ ਕਰਦਾ ਹੋਵੇ। ਪਰ ਜੇ ਉਹ ਵਿਅਕਤੀ ਉਸ ਨੇਮ ਦੇ ਸਿਰਫ਼ ਇੱਕ ਆਦੇਸ਼ ਦਾ ਵੀ ਅਵੱਗਿਆਕਾਰੀ ਹੈ ਤਾਂ ਉਹ ਪੂਰੇ ਨੇਮ ਦੀ ਅਵੱਗਿਆ ਕਰਨ ਦਾ ਦੋਸ਼ੀ ਹੋਵੇਗਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਜੋ ਕੋਈ ਵੀ ਪੂਰੇ ਕਾਨੂੰਨ ਦੀ ਪਾਲਣਾ ਕਰਦਾ ਹੈ ਅਤੇ ਫਿਰ ਵੀ ਸਿਰਫ ਇੱਕ ਬਿੰਦੂ ਤੇ ਠੋਕਰ ਖਾਂਦਾ ਹੈ ਉਹ ਇਸ ਨੂੰ ਤੋੜਨ ਦਾ ਦੋਸ਼ੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੋ ਕੋਈ ਸਾਰੀ ਸ਼ਰਾ ਦੀ ਪਾਲਨਾ ਕਰੇ ਪਰ ਇੱਕ ਗੱਲ ਵਿੱਚ ਭੁੱਲ ਜਾਵੇ ਉਹ ਸਭਨਾਂ ਵਿੱਚ ਦੋਸ਼ੀ ਹੋਇਆ
Punjabi ERV
ਹੋ ਸਕਦਾ ਹੈ ਭਾਵੇਂ ਕੋਈ ਵਿਅਕਤੀ ਪਰਮੇਸ਼ੁਰ ਦੇ ਸਾਰੇ ਨੇਮਾਂ ਦੇ ਹੁਕਮਾਂ ਦਾ ਅਨੁਸਰਣ ਕਰਦਾ ਹੋਵੇ। ਪਰ ਜੇ ਉਹ ਵਿਅਕਤੀ ਉਸ ਨੇਮ ਦੇ ਸਿਰਫ਼ ਇੱਕ ਆਦੇਸ਼ ਦਾ ਵੀ ਅਵਗਿਆਕਾਰੀ ਹੈ ਤਾਂ ਉਹ ਪੂਰੇ ਨੇਮ ਦੀ ਅਵਗਿਆ ਕਰਨ ਦਾ ਦੋਸ਼ੀ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਕੋਈ ਸਾਰੀ ਬਿਵਸਥਾ ਦੀ ਪਾਲਨਾ ਕਰੇ ਪਰ ਇੱਕ ਗੱਲ ਵਿੱਚ ਭੁੱਲ ਜਾਵੇ ਤਾਂ ਉਹ ਸਾਰੀਆਂ ਗੱਲਾਂ ਵਿੱਚ ਦੋਸ਼ੀ ਹੋਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جِس ساری شریعت اُتّے عمل کِیتا تے اِک گلّوں بُھل گیا اوہ سارِیاں گلّاں دا قصوروار بنیا۔
Punjabi Standard Bible (Punjabi Standard Bible) 2023
ਕਿਉਂਕਿ ਜਿਹੜਾ ਸਾਰੀ ਬਿਵਸਥਾ ਦੀ ਪਾਲਣਾ ਕਰੇ ਪਰ ਕਿਸੇ ਇੱਕ ਗੱਲ ਨੂੰ ਪੂਰਾ ਕਰਨ ਤੋਂ ਰਹਿ ਜਾਵੇ, ਉਹ ਸਾਰੀ ਬਿਵਸਥਾ ਦਾ ਦੋਸ਼ੀ ਠਹਿਰਦਾ ਹੈ।