James 2:14 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਭਰਾਵੋ ਅਤੇ ਭੈਣੋ ਜੇ ਕੋਈ ਵਿਅਕਤੀ ਇਹ ਆਖਦਾ ਹੈ ਕਿ ਉਸ ਦੇ ਕੋਲ ਨਿਹਚਾ ਹੈ ਪਰ ਅਮਲ ਨਹੀਂ ਕਰਦਾ ਤਾਂ ਉਸਦੀ ਨਿਹਚਾ ਨਿਕਾਰਥਕ ਹੈ। ਕੀ ਇਹੋ ਜਿਹੀ ਨਿਹਚਾ ਉਸ ਨੂੰ ਬਚਾ ਸੱਕਦੀ ਹੈ? ਨਹੀਂ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇ ਮੇਰੇ ਭਰਾਵੋ ਅਤੇ ਭੈਣੋ, ਜੇ ਕੋਈ ਵਿਸ਼ਵਾਸ ਕਰਨ ਦਾ ਦਾਅਵਾ ਕਰਦਾ ਹੈ, ਪਰ ਕੋਈ ਕਰਮ ਨਹੀਂ ਕਰਦਾ ਤਾਂ ਇਸਦਾ ਕੀ ਲਾਭ ਹੈ? ਕੀ ਅਜਿਹਾ ਵਿਸ਼ਵਾਸ ਉਨ੍ਹਾਂ ਨੂੰ ਬਚਾ ਸਕਦਾ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਹੇ ਮੇਰੇ ਭਰਾਵੋ, ਜੇ ਕੋਈ ਆਖੇ ਭਈ ਮੈਨੂੰ ਨਿਹਚਾ ਹੈ ਪਰ ਉਹ ਅਮਲ ਨਾ ਕਰਦਾ ਹੋਵੇ ਤਾਂ ਕੀ ਲਾਭ ਹੋਇਆॽ ਭਲਾ, ਇਹ ਨਿਹਚਾ ਉਹ ਨੂੰ ਬਚਾ ਸੱਕਦੀ ਹੈॽ
Punjabi ERV
ਮੇਰੇ ਭਰਾਵੋ ਅਤੇ ਭੈਣੋ ਜੇ ਕੋਈ ਵਿਅਕਤੀ ਇਹ ਆਖਦਾ ਹੈ ਕਿ ਉਸਦੇ ਕੋਲ ਨਿਹਚਾ ਹੈ ਪਰ ਅਮਲ ਨਹੀਂ ਕਰਦਾ ਤਾਂ ਉਸਦੀ ਨਿਹਚਾ ਨਿਰਾਰਥਕ ਹੈ। ਕੀ ਇਹੋ ਜਿਹੀ ਨਿਹਚਾ ਉਸਨੂੰ ਬਚਾ ਸਕਦੀ ਹੈ? ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੇ ਭਰਾਵੋ, ਜੇ ਕੋਈ ਆਖੇ ਕਿ ਮੈਨੂੰ ਵਿਸ਼ਵਾਸ ਹੈ, ਪਰ ਉਹ ਅਮਲ ਨਾ ਕਰਦਾ ਹੋਵੇ ਤਾਂ ਕੀ ਲਾਭ ਹੋਇਆ? ਭਲਾ, ਇਹ ਵਿਸ਼ਵਾਸ ਉਸ ਨੂੰ ਬਚਾ ਸਕਦਾ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
میرے بھراؤ! جے کوئی آکھے پئی مَیں اِیمان دار آں پر عمل نا کر دا ہوئے تے کِیہ فائدہ اے؟ اجیہا اِیمان اوہنوں نجات دے سکدا اے؟
Punjabi Standard Bible (Punjabi Standard Bible) 2023
ਹੇ ਮੇਰੇ ਭਾਈਓ, ਜੇ ਕੋਈ ਕਹੇ ਕਿ ਉਹ ਵਿਸ਼ਵਾਸ ਕਰਦਾ ਹੈ, ਪਰ ਇਸ ਦੇ ਅਨੁਸਾਰ ਕੰਮ ਨਾ ਕਰੇ ਤਾਂ ਇਸ ਦਾ ਕੀ ਲਾਭ ਹੈ? ਕੀ ਉਸ ਦਾ ਵਿਸ਼ਵਾਸ ਉਸ ਨੂੰ ਬਚਾ ਸਕਦਾ ਹੈ?