James 2:16 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਤੁਸੀਂ ਉਸ ਵਿਅਕਤੀ ਨੂੰ ਆਖੋ, “ਪਰਮੇਸ਼ੁਰ ਤੁਹਾਡੇ ਅੰਗ ਸੰਗ ਹੋਵੇ। ਆਪਣੇ ਆਪ ਨੂੰ ਗਰਮਾਓ ਅਤੇ ਚੋਖਾ ਖਾਓ।” ਤੁਸੀਂ ਸਿਰਫ਼ ਇਹੀ ਗੱਲਾਂ ਆਖਦੇ ਹੋ ਪਰ ਤੁਸੀਂ ਉਸ ਵਿਅਕਤੀ ਨੂੰ ਉਹ ਚੀਜ਼ਾਂ ਨਹੀਂ ਦਿੰਦੇ ਜੋ ਉਸ ਨੂੰ ਲੋੜੀਂਦੀਆਂ ਹਨ। ਜੇ ਤੁਸੀਂ ਉਸ ਵਿਅਕਤੀ ਦੀ ਸਹਾਇਤਾ ਨਹੀਂ ਕਰਦੇ, ਤਾਂ ਇਸਦਾ ਕੀ ਫ਼ਾਇਦਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਤੁਹਾਡੇ ਵਿੱਚੋਂ ਕੋਈ ਉਨ੍ਹਾਂ ਨੂੰ ਕਹੇ, “ਸ਼ਾਂਤੀ ਨਾਲ ਚਲੇ ਜਾਓ; ਨਿੱਘੇ ਅਤੇ ਰੱਜੇ ਪੁੱਜੇ ਰਹੋ,” ਪਰ ਉਨ੍ਹਾਂ ਦੀਆਂ ਸਰੀਰਕ ਜ਼ਰੂਰਤਾਂ ਬਾਰੇ ਕੁਝ ਨਹੀਂ ਕਰਦਾ, ਇਹ ਕੀ ਚੰਗਾ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਸਾਂ ਵਿੱਚੋਂ ਕੋਈ ਉਨ੍ਹਾਂ ਨੂੰ ਆਖੇ ਭਈ ਸੁੱਖ ਸਾਂਦ ਨਾਲ ਜਾਓ। ਨਿੱਘੇ ਅਤੇ ਰੱਜੇ ਪੁੱਜੇ ਰਹੋ ਪਰ ਜਿਹੜੀਆਂ ਵਸਤਾਂ ਸਰੀਰ ਲਈ ਲੋੜੀਦੀਆਂ ਹਨ ਓਹ ਤੁਸਾਂ ਉਨ੍ਹਾਂ ਨੂੰ ਨਾ ਦਿੱਤੀਆਂ ਤਾਂ ਕੀ ਲਾਭ ਹੋਇਆॽ
Punjabi ERV
ਪਰ ਤੁਸੀਂ ਉਸ ਵਿਅਕਤੀ ਨੂੰ ਆਖੋ, “ਪਰਮੇਸ਼ੁਰ ਤੁਹਾਡੇ ਅੰਗ ਸੰਗ ਹੋਵੇ। ਆਪਣੇ ਆਪ ਨੂੰ ਗਰਮਾਓ ਅਤੇ ਚੋਖਾ ਖਾਓ।” ਤੁਸੀਂ ਸਿਰਫ਼ ਇਹੀ ਗੱਲਾਂ ਆਖਦੇ ਹੋ ਪਰ ਤੁਸੀਂ ਉਸ ਵਿਅਕਤੀ ਨੂੰ ਉਹ ਚੀਜ਼ਾਂ ਨਹੀਂ ਦਿੰਦੇ ਜੋ ਉਸਨੂੰ ਲੋਡ਼ੀਂਦੀਆਂ ਹਨ। ਜੇ ਤੁਸੀਂ ਉਸ ਵਿਅਕਤੀ ਦੀ ਸਹਾਇਤਾ ਨਹੀਂ ਕਰਦੇ, ਤਾਂ ਇਸਦਾ ਕੀ ਫ਼ਾਇਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੁਹਾਡੇ ਵਿੱਚੋਂ ਕੋਈ ਉਨ੍ਹਾਂ ਨੂੰ ਆਖੇ ਕਿ ਸ਼ਾਂਤੀ ਨਾਲ ਜਾਓ। ਨਿੱਘੇ ਅਤੇ ਰੱਜੇ ਪੁੱਜੇ ਰਹੋ ਪਰ ਜਿਹੜੀਆਂ ਵਸਤਾਂ ਸਰੀਰ ਲਈ ਜ਼ਰੂਰੀ ਹਨ ਉਹ ਤੁਸੀਂ ਉਨ੍ਹਾਂ ਨੂੰ ਨਾ ਦਿੱਤੀਆਂ ਤਾਂ ਕੀ ਲਾਭ ਹੋਇਆ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے تُہاڈے وِچوں کوئی اوہناں نُوں آکھے پئی خَیر نال جاؤ تے نِگہے ہو تے رجّے رہو۔ پر جیہڑیاں شیواں جِسم نُوں لوڑ دِیاں نیں اوہناں نُوں نا دیو تے کِیہ فائدہ اے؟
Punjabi Standard Bible (Punjabi Standard Bible) 2023
ਅਤੇ ਤੁਹਾਡੇ ਵਿੱਚੋਂ ਕੋਈ ਉਨ੍ਹਾਂ ਨੂੰ ਕਹੇ, “ਸ਼ਾਂਤੀ ਨਾਲ ਜਾਓ ਅਤੇ ਗਰਮ ਅਤੇ ਤ੍ਰਿਪਤ ਰਹੋ,” ਪਰ ਉਨ੍ਹਾਂ ਨੂੰ ਸਰੀਰ ਲਈ ਲੋੜੀਂਦੀਆਂ ਵਸਤਾਂ ਨਾ ਦਿਓ ਤਾਂ ਇਸ ਦਾ ਕੀ ਲਾਭ ਹੈ?