James 2:18 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਕੋਈ ਵਿਅਕਤੀ ਸ਼ਾਇਦ ਇਹ ਆਖੇ, “ਤੂੰ ਨਿਹਚਾ ਰੱਖਦਾ ਹੈ, ਪਰ ਮੈਂ ਕੰਮ ਕਰਦਾ ਹਾਂ।” ਮੈਨੂੰ ਆਪਣੀ ਨਿਹਚਾ ਦਿਖਾ। ਤੇਰੀ ਨਿਹਚਾ ਕੁਝ ਵੀ ਨਹੀਂ ਕਰਦੀ। ਮੈਂ ਆਪਣੇ ਅਮਲਾਂ ਰਾਹੀਂ ਤੈਨੂੰ ਆਪਣੀ ਨਿਹਚਾ ਦਿਖਾਵਾਂਗਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜੇ ਕੋਈ ਕਹੇ, “ਤੇਰੇ ਕੋਲ ਵਿਸ਼ਵਾਸ ਹੈ; ਮੇਰੇ ਕੋਲ ਕਰਮ ਹਨ।” ਮੈਨੂੰ ਬਿਨਾਂ ਕਰਮਾਂ ਦੇ ਆਪਣਾ ਵਿਸ਼ਵਾਸ ਦਿਖਾਓ, ਅਤੇ ਮੈਂ ਤੈਨੂੰ ਆਪਣੇ ਕਰਮਾਂ ਦੁਆਰਾ ਆਪਣਾ ਵਿਸ਼ਵਾਸ ਦਿਖਾਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਕੋਈ ਆਖੇਗਾ ਭਈ ਤੇਰੇ ਕੋਲ ਨਿਹਚਾ ਹੈ ਅਤੇ ਮੇਰੇ ਕੋਲ ਅਮਲ ਹਨ । ਤੂੰ ਆਪਣੀ ਨਿਹਚਾ ਅਮਲਾਂ ਬਿਨਾ ਮੈਨੂੰ ਵਿਖਾ ਅਤੇ ਮੈਂ ਆਪਣਿਆਂ ਅਮਲਾਂ ਨਾਲ ਤੈਨੂੰ ਆਪਣੀ ਨਿਹਚਾ ਵਿਖਾਵਾਂਗਾ
Punjabi ERV
ਕੋਈ ਵਿਅਕਤੀ ਸ਼ਾਇਦ ਇਹ ਆਖੇ, “ਤੂੰ ਨਿਹਚਾ ਰਖਦਾ ਹੈ, ਪਰ ਮੈਂ ਕੰਮ ਕਰਦਾ ਹਾਂ। ਮੈਨੂੰ ਆਪਣੀ ਨਿਹਚਾ ਦਿਖਾ। ਤੇਰੀ ਨਿਹਚਾ ਕੁਝ ਵੀ ਨਹੀਂ ਕਰਦੀ। ਮੈਂ ਆਪਣੇ ਅਮਲਾਂ ਰਾਹੀਂ ਤੈਨੂੰ ਆਪਣੀ ਨਿਹਚਾ ਦਿਖਾਵਾਂਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਕੋਈ ਕਹੇ ਕਿ ਤੇਰੇ ਕੋਲ ਵਿਸ਼ਵਾਸ ਹੈ ਅਤੇ ਮੇਰੇ ਕੋਲ ਅਮਲ ਹਨ। ਤੂੰ ਆਪਣਾ ਵਿਸ਼ਵਾਸ ਕੰਮਾਂ ਤੋਂ ਬਿਨ੍ਹਾਂ ਮੈਨੂੰ ਵਿਖਾ ਅਤੇ ਮੈਂ ਆਪਣਿਆਂ ਕੰਮਾਂ ਨਾਲ ਤੈਨੂੰ ਆਪਣਾ ਵਿਸ਼ਵਾਸ ਵਿਖਾਵਾਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سگوں کوئی آکھ سکدا اے۔ پئی تُوں اِیمان والا ایں تے مَیں عملاں والا۔ تُوں اپنا اِیمان عملاں بِناں مَینُوں وکھا تے مَیں اپنا اِیمان عملاں نال تینُوں وِکھانا آں؟
Punjabi Standard Bible (Punjabi Standard Bible) 2023
ਪਰ ਕੋਈ ਕਹੇਗਾ, “ਤੇਰੇ ਕੋਲ ਵਿਸ਼ਵਾਸ ਹੈ ਅਤੇ ਮੇਰੇ ਕੋਲ ਕੰਮ ਹਨ; ਤੂੰ ਬਿਨਾਂ ਕੰਮਾਂ ਦੇ ਮੈਨੂੰ ਆਪਣਾ ਵਿਸ਼ਵਾਸ ਵਿਖਾ ਅਤੇ ਮੈਂ ਆਪਣੇ ਕੰਮਾਂ ਤੋਂ ਤੈਨੂੰ ਆਪਣਾ ਵਿਸ਼ਵਾਸ ਵਿਖਾਵਾਂਗਾ।”