James 2:25 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਦੂਸਰੀ ਮਿਸਾਲ ਰਹਾਬ ਦੀ ਹੈ। ਰਹਾਬ ਇੱਕ ਵੇਸ਼ਵਾ ਸੀ, ਪਰ ਉਸ ਨੂੰ ਉਸ ਦੇ ਅਮਲ ਰਾਹੀਂ ਧਰਮੀ ਬਣਾਇਆ ਗਿਆ। ਉਸ ਨੇ ਪਰਮੇਸ਼ੁਰ ਦੇ ਲੋਕਾਂ ਲਈ ਸੂਹੀਆਂ ਦੀ ਸਹਾਇਤਾ ਕੀਤੀ। ਉਸ ਨੇ ਉਨ੍ਹਾਂ ਦਾ ਸਵਾਗਤ ਆਪਣੇ ਮਹਿਮਾਨਾਂ ਵਾਂਗ ਕੀਤਾ ਅਤੇ ਇੱਕ ਵੱਖਰੇ ਰਸਤੇ ਦੁਆਰਾ ਉਨ੍ਹਾਂ ਦੀ ਬਚ ਨਿਕਲਣ ਵਿੱਚ ਸਹਾਇਤਾ ਕੀਤੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸੇ ਤਰ੍ਹਾਂ, ਕੀ ਰਾਹਾਬ ਵੇਸਵਾ ਵੀ ਕਰਮਾਂ ਹੀ ਨਾਲ ਧਰਮੀ ਨਾ ਠਹਿਰਾਈ ਗਈ ਜਦੋਂ ਉਸ ਨੇ ਜਾਸੂਸਾਂ ਨੂੰ ਆਪਣੇ ਘਰ ਉਤਾਰਿਆ ਅਤੇ ਉਨ੍ਹਾਂ ਨੂੰ ਦੂਸਰੇ ਰਾਹ ਵੱਲੋਂ ਭੇਜ ਦਿੱਤਾ?
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਸੇ ਪਰਕਾਰ ਕੀ ਰਹਾਬ ਵੇਸਵਾ ਭੀ ਅਮਲਾਂ ਹੀ ਨਾਲ ਧਰਮੀ ਨਾ ਠਹਿਰਾਈ ਗਈ ਜਦੋਂ ਉਹ ਨੇ ਹਲਕਾਰਿਆਂ ਨੂੰ ਘਰ ਉਤਾਰਿਆ ਅਤੇ ਉਨ੍ਹਾਂ ਨੂੰ ਦੂਏ ਰਾਹ ਥਾਣੀ ਤੋਰ ਦਿੱਤਾॽ
Punjabi ERV
ਦੂਸਰੀ ਮਿਸਾਲ ਰਹਾਬ ਦੀ ਹੈ। ਰਹਾਬ ਇੱਕ ਵੇਸ਼ਵਾ ਸੀ, ਪਰ ਉਸਨੂੰ ਉਸਦੇ ਅਮਲ ਰਾਹੀਂ ਧਰਮੀ ਬਣਇਆ ਗਿਆ। ਉਸਨੇ ਪਰਮੇਸ਼ੁਰ ਦੇ ਲੋਕਾਂ ਲਈ ਸੂਹੀਆਂ ਦੀ ਸਹਾਇਤਾ ਕੀਤੀ। ਉਸਨੇ ਉਨ੍ਹਾਂ ਦਾਵਸਵਾਗਤ ਆਪਣੇ ਮਹਿਮਾਨਾਂ ਵਾਂਗ ਕੀਤਾ ਅਤੇ ਇੱਕ ਵਖਰੇ ਰਸਤੇ ਦੁਆਰਾ ਉਨ੍ਹਾਂ ਦੀ ਬਚ ਨਿਕਲਣ ਵਿੱਚ ਸਹਾਇਤਾ ਕੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਉਸੇ ਹੀ ਤਰ੍ਹਾਂ ਰਹਾਬ ਵੇਸਵਾ ਵੀ ਅਮਲਾਂ ਹੀ ਨਾਲ ਧਰਮੀ ਨਾ ਠਹਿਰਾਈ ਗਈ ਜਦੋਂ ਉਹ ਨੇ ਭੇਤੀਆਂ ਨੂੰ ਆਪਣੇ ਘਰ ਉਤਾਰਿਆ ਅਤੇ ਉਨ੍ਹਾਂ ਨੂੰ ਦੂਸਰੇ ਰਾਹ ਵੱਲੋਂ ਭੇਜ ਦਿੱਤਾ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایسے طرح راحب کسبی وی جد اوس قاصداں نُوں اپنے گھر وِچ رکھیا تے دُوجے راہ وِداع کِیتا تے اوہ عملاں دے سبّب راستباز نا بنی؟
Punjabi Standard Bible (Punjabi Standard Bible) 2023
ਇਸੇ ਤਰ੍ਹਾਂ ਕੀ ਰਹਾਬ ਵੇਸਵਾ ਵੀ ਕੰਮਾਂ ਦੁਆਰਾ ਹੀ ਧਰਮੀ ਨਹੀਂ ਠਹਿਰਾਈ ਗਈ ਜਦੋਂ ਉਸ ਨੇ ਸੰਦੇਸ਼ਵਾਹਕਾਂ ਨੂੰ ਆਪਣੇ ਘਰ ਗ੍ਰਹਿਣ ਕੀਤਾ ਅਤੇ ਦੂਜੇ ਰਸਤਿਓਂ ਉਨ੍ਹਾਂ ਨੂੰ ਭੇਜਿਆ?