James 2:3 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਚੰਗੇ ਕੱਪੜਿਆਂ ਵਾਲੇ ਵਿਅਕਤੀ ਵੱਲ ਖਾਸ ਧਿਆਨ ਦਿੰਦੇ ਹੋ। ਤੁਸੀਂ ਆਖਦੇ ਹੋ, “ਆਓ ਇੱਥੇ ਇਸ ਚੰਗੀ ਥਾਂ ਤੇ ਬੈਠੋ?” ਪਰ ਤੁਸੀਂ ਗਰੀਬ ਵਿਅਕਤੀ ਨੂੰ ਕਹੋਂਗੇ, “ਜਾ ਉੱਥੇ ਖੜ੍ਹਾ ਹੋ ਜਾ।” ਜਾਂ “ਥੱਲੇ ਫ਼ਰਸ਼ ਤੇ ਮੇਰੇ ਪੈਰਾਂ ਕੋਲ ਬੈਠ ਜਾ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਤੁਸੀਂ ਉਸ ਵਿਅਕਤੀ ਵੱਲ ਵਿਸ਼ੇਸ਼ ਧਿਆਨ ਦਿੰਦੇ ਹੋ ਜੋ ਵਧੀਆ ਕੱਪੜੇ ਪਾਉਂਦਾ ਹੈ ਅਤੇ ਉਸ ਨੂੰ ਕਹੋ, “ਇੱਥੇ ਚੰਗੀ ਥਾਂ ਆ ਕੇ ਬੈਠ,” ਅਤੇ ਉਸ ਗਰੀਬ ਨੂੰ ਕਹੋ ਕਿ, “ਤੂੰ ਇੱਥੇ ਖੜ੍ਹਾ ਰਹਿ,” ਜਾ “ਮੇਰੇ ਪੈਰ ਰੱਖਣ ਦੀ ਚੌਂਕੀ ਕੋਲ ਬੈਠ,”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਸਾਂ ਓਸ ਭੜਕੀਲੇ ਬਸਤਰਾਂ ਵਾਲੇ ਦਾ ਲਿਹਾਜ਼ ਕੀਤਾ ਅਤੇ ਓਹ ਨੂੰ ਆਖਿਆ, ਐਥੇ ਚੰਗੀ ਤਰਾਂ ਨਾਲ ਬਹਿ ਜਾਓ ਅਤੇ ਉਸ ਗਰੀਬ ਨੂੰ ਕਿਹਾ ਭਈ ਤੂੰ ਉੱਥੇ ਖੜਾ ਰਹੁ ਯਾ ਮੇਰੇ ਪੈਰ ਰੱਖਣ ਦੀ ਚੌਂਕੀ ਕੋਲ ਬੈਠ
Punjabi ERV
ਤੁਸੀਂ ਚੰਗੇ ਕੱਪਡ਼ਿਆਂ ਵਾਲੇ ਵਿਅਕਤੀ ਵੱਲ ਖਾਸ ਧਿਆਨ ਦਿੰਦੇ ਹੋ। ਤੁਸੀਂ ਆਖਦੇ ਹੋ, “ਆਓ ਇਥੇ ਇਸ ਚੰਗੀ ਥਾਂ ਤੇ ਬੈਠੋ?” ਪਰ ਤੁਸੀਂ ਗਰੀਬ ਵਿਅਕਤੀ ਨੂੰ ਕਹੋਂਗੇ, “ਜਾ ਉਥੇ ਖਡ਼ਾ ਹੋ ਜਾ।” ਜਾਂ “ਥੱਲੇ ਫ਼ਰਸ਼ ਤੇ ਮੇਰੇ ਪੈਰਾਂ ਕੋਲ ਬੈਠ ਜਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੁਸੀਂ ਉਸ ਸੁੰਦਰ ਬਸਤਰਾਂ ਵਾਲੇ ਦਾ ਲਿਹਾਜ਼ ਕਰੋ ਅਤੇ ਉਸ ਨੂੰ ਕਹੋ, ਇੱਥੇ ਚੰਗੀ ਥਾਂ ਆ ਕੇ ਬੈਠ ਅਤੇ ਉਸ ਗਰੀਬ ਨੂੰ ਕਹੋ ਕਿ ਤੂੰ ਇੱਥੇ ਖੜ੍ਹਾ ਰਹਿ, ਜਾ ਮੇਰੇ ਪੈਰ ਰੱਖਣ ਦੀ ਚੌਂਕੀ ਕੋਲ ਬੈਠ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے تُسی اوس چنگے کپڑے والے دی رَئی کرو تے آکھو پئی تُوں ایتھے چنگے تھاں بَہہ جا۔ تے اوس غرِیب بندے نُوں آکھو پئی تُوں ایتھے کھلوتا رہو یا میرے پیراں کول بَہہ جا۔
Punjabi Standard Bible (Punjabi Standard Bible) 2023
ਅਤੇ ਤੁਸੀਂ ਉਸ ਵਿਅਕਤੀ ਨੂੰ ਜਿਸ ਨੇ ਚਮਕੀਲੇ ਵਸਤਰ ਪਹਿਨੇ ਹਨ, ਵੇਖ ਕੇ ਕਹਿੰਦੇ ਹੋ, “ਤੁਸੀਂ ਇੱਥੇ ਚੰਗੇ ਸਥਾਨ 'ਤੇ ਬੈਠੋ,” ਅਤੇ ਉਸ ਗਰੀਬ ਨੂੰ ਕਹਿੰਦੇ ਹੋ, “ਤੂੰ ਉੱਥੇ ਖੜ੍ਹਾ ਰਹਿ ਜਾਂ ਮੇਰੇ ਪੈਰਾਂ ਕੋਲ ਬੈਠ ਜਾ,”