James 2:5 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਪਿਆਰੇ ਭਰਾਵੋ ਅਤੇ ਭੈਣੋ ਸੁਣੋ। ਪਰਮੇਸ਼ੁਰ ਨੇ ਦੁਨੀਆਂ ਦੇ ਗਰੀਬ ਲੋਕਾਂ ਨੂੰ ਨਿਹਚਾ ਦੇ ਸੰਗ ਅਮੀਰ ਹੋਣ ਲਈ ਚੁਣਿਆ ਹੈ। ਉਸ ਨੇ ਉਨ੍ਹਾਂ ਨੂੰ ਉਹ ਰਾਜ ਪ੍ਰਾਪਤ ਕਰਨ ਲਈ ਚੁਣਿਆ ਹੈ ਜਿਸਦਾ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਵਾਅਦਾ ਕੀਤਾ ਸੀ ਜਿਹੜੇ ਉਸ ਨੂੰ ਪ੍ਰੇਮ ਕਰਦੇ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇ ਮੇਰੇ ਪਿਆਰੇ ਭਰਾਵੋ ਅਤੇ ਭੈਣੋ: ਸੁਣੋ, ਕੀ ਪਰਮੇਸ਼ਵਰ ਨੇ ਉਨ੍ਹਾਂ ਲੋਕਾਂ ਨੂੰ ਨਹੀਂ ਚੁਣਿਆ ਜੋ ਦੁਨੀਆਂ ਦੀ ਨਜ਼ਰ ਵਿੱਚ ਗਰੀਬ ਹਨ ਅਤੇ ਕਿ ਉਹ ਵਿਸ਼ਵਾਸ ਵਿੱਚ ਅਮੀਰ ਹੋਣ ਅਤੇ ਰਾਜ ਦੇ ਵਾਰਸ ਬਣਨ ਜਿਸ ਦਾ ਵਾਅਦਾ ਉਹ ਨੇ ਆਪਣੇ ਪਿਆਰ ਕਰਨ ਵਾਲਿਆਂ ਨੂੰ ਦਿੱਤਾ ਸੀ?
Punjabi Bible 2016 - ਪਵਿੱਤਰ ਬਾਈਬਲ O.V.
ਸੁਣੋ, ਹੇ ਮੇਰੇ ਪਿਆਰੇ ਭਰਾਵੋ, ਕੀ ਪਰਮੇਸ਼ੁਰ ਨੇ ਓਹਨਾਂ ਨੂੰ ਨਹੀਂ ਚੁਣਿਆ ਜਿਹੜੇ ਸੰਸਾਰ ਦੀ ਵੱਲੋਂ ਗਰੀਬ ਹਨ ਭਈ ਨਿਹਚਾ ਵਿੱਚ ਧਨੀ ਹੋਣ ਅਤੇ ਉਸ ਰਾਜ ਦੇ ਅਧਕਾਰੀ ਹੋਣ ਜਿਹ ਦਾ ਬਚਨ ਉਹ ਨੇ ਆਪਣਿਆਂ ਪ੍ਰੇਮੀਆਂ ਨੂੰ ਦਿੱਤਾ ਸੀॽ
Punjabi ERV
ਮੇਰੇ ਪਿਆਰੇ ਭਰਾਵੋ ਅਤੇ ਭੈਣੋ ਸੁਣੋ। ਪਰਮੇਸ਼ੁਰ ਨੇ ਦੁਨੀਆਂ ਦੇ ਗਰੀਬ ਲੋਕਾਂ ਨੂੰ ਨਿਹਚਾ ਦੇ ਸੰਗ ਅਮੀਰ ਹੋਣ ਲਈ ਚੁਣਿਆ ਹੈ। ਉਸਨੇ ਉਨ੍ਹਾਂ ਨੂੰ ਉਹ ਰਾਜ ਪ੍ਰਾਪਤ ਕਰਨ ਲਈ ਚੁਣਿਆ ਹੈ ਜਿਸਦਾ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਵਾਅਦਾ ਕੀਤਾ ਸੀ ਜਿਹਡ਼ੇ ਉਸਨੂੰ ਪ੍ਰੇਮ ਕਰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੇ ਪਿਆਰੇ ਭਰਾਵੋ, ਸੁਣੋ ਕੀ ਪਰਮੇਸ਼ੁਰ ਨੇ ਉਹਨਾਂ ਨੂੰ ਨਹੀਂ ਚੁਣਿਆ ਜਿਹੜੇ ਸੰਸਾਰ ਦੀ ਵੱਲੋਂ ਗਰੀਬ ਹਨ ਤਾਂ ਜੋ ਉਹ ਵਿਸ਼ਵਾਸ ਵਿੱਚ ਧਨੀ, ਅਤੇ ਉਸ ਰਾਜ ਦੇ ਅਧਿਕਾਰੀ ਹੋਣ ਜਿਸ ਦਾ ਵਾਇਦਾ ਉਹ ਨੇ ਆਪਣੇ ਪਿਆਰ ਕਰਨ ਵਾਲਿਆਂ ਨੂੰ ਦਿੱਤਾ ਸੀ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
میرے پیارے بھراؤ! سُنو۔ خُدا ایس جہان دیاں غرِیباں نُوں اِیمان وِچ دَولتمند ہون لئی نئیں چُنیا؟ تے اپنے پیار کرن والیاں نال بادشاہی دا وارث ہون دا وعدہ نئیں کِیتا؟
Punjabi Standard Bible (Punjabi Standard Bible) 2023
ਹੇ ਮੇਰੇ ਪਿਆਰੇ ਭਾਈਓ ਸੁਣੋ, ਕੀ ਪਰਮੇਸ਼ਰ ਨੇ ਸੰਸਾਰ ਦੇ ਗਰੀਬਾਂ ਨੂੰ ਨਹੀਂ ਚੁਣਿਆ ਕਿ ਉਹ ਵਿਸ਼ਵਾਸ ਵਿੱਚ ਧਨੀ ਅਤੇ ਉਸ ਰਾਜ ਦੇ ਵਾਰਸ ਹੋਣ ਜਿਸ ਦਾ ਵਾਇਦਾ ਉਸ ਨੇ ਆਪਣੇ ਪ੍ਰੇਮ ਕਰਨ ਵਾਲਿਆਂ ਨਾਲ ਕੀਤਾ ਹੈ?