James 2:6 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਤੁਸੀਂ ਗਰੀਬ ਆਦਮੀ ਨੂੰ ਕੋਈ ਆਦਰ ਮਾਣ ਨਹੀਂ ਦਿੰਦੇ। ਅਤੇ ਤੁਸੀਂ ਜਾਣਦੇ ਹੋ ਕਿ ਅਮੀਰ ਆਦਮੀ ਹੀ ਹਨ ਜਿਹੜੇ ਤੁਹਾਡੀਆਂ ਜ਼ਿੰਦਗੀਆਂ ਉੱਤੇ ਨਿਯੰਤ੍ਰਣ ਕਰਦੇ ਹਨ। ਤੇ ਇਹ ਉਹੀ ਲੋਕ ਹਨ ਜਿਹੜੇ ਤੁਹਾਨੂੰ ਕਚਿਹਰੀਆਂ ਵਿੱਚ ਲੈ ਜਾਂਦੇ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਤੁਸੀਂ ਗਰੀਬਾਂ ਦਾ ਨਿਰਾਦਰ ਕੀਤਾ ਹੈ। ਕੀ ਇਹ ਅਮੀਰ ਨਹੀਂ ਹਨ ਜੋ ਤੁਹਾਡੇ ਉੱਤੇ ਜ਼ੁਲਮ ਨਹੀਂ ਕਰਦੇ? ਅਤੇ ਆਪੇ ਤੁਹਾਨੂੰ ਅਦਾਲਤਾਂ ਵਿੱਚ ਖਿੱਚ ਕੇ ਨਹੀਂ ਲੈ ਜਾਂਦੇ?
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੁਸਾਂ ਗਰੀਬ ਦੀ ਪਤ ਲਾਹ ਸੁੱਟੀ! ਭਲਾ, ਧਨਵਾਨ ਤੁਹਾਡੇ ਨਾਲ ਅਨ੍ਹੇਰ ਨਹੀਂ ਕਰਦੇॽ ਅਤੇ ਆਪੇ ਤੁਹਾਨੂੰ ਅਦਾਲਤਾਂ ਵਿੱਚ ਖਿੱਚ ਨਹੀਂ ਖੜਦੇॽ
Punjabi ERV
ਪਰ ਤੁਸੀਂ ਗਰੀਬ ਆਦਮੀ ਨੂੰ ਕੋਈ ਆਦਰ ਮਾਣ ਨਹੀਂ ਦਿੰਦੇ। ਅਤੇ ਤੁਸੀਂ ਜਾਣਦੇ ਹੋ ਕਿ ਅਮੀਰ ਆਦਮੀ ਹੀ ਹਨ ਜਿਹਡ਼ੇ ਤੁਹਾਡੀਆਂ ਜ਼ਿੰਦਗੀਆਂ ਉੱਤੇ ਨਿਯਂਤ੍ਰਣ ਕਰਦੇ ਹਨ। ਤੇ ਇਹ ਉਹੀ ਲੋਕ ਹਨ ਜਿਹਡ਼ੇ ਤੁਹਾਨੂੰ ਕਚਿਹਰੀਆਂ ਵਿੱਚ ਲੈ ਜਾਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੁਸੀਂ ਉਸ ਗਰੀਬ ਦਾ ਅਪਮਾਨ ਕੀਤਾ! ਭਲਾ, ਧਨਵਾਨ ਤੁਹਾਡੇ ਉੱਤੇ ਜ਼ੁਲਮ ਨਹੀਂ ਕਰਦੇ? ਅਤੇ ਆਪੇ ਤੁਹਾਨੂੰ ਅਦਾਲਤਾਂ ਵਿੱਚ ਖਿੱਚ ਕੇ ਨਹੀਂ ਲੈ ਜਾਂਦੇ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر تُساں غرِیب بندے دی بے عِزّتی کِیتی۔ دَولتمند تُہاڈے اُتّے ظُلم نئیں کر دے تے اوہ ای تُہانوں کھِچّ کے کچہریاں وِچ نئیں لے جاندے؟
Punjabi Standard Bible (Punjabi Standard Bible) 2023
ਪਰ ਤੁਸੀਂ ਉਸ ਗਰੀਬ ਨੂੰ ਬੇਇੱਜ਼ਤ ਕੀਤਾ! ਕੀ ਧਨਵਾਨ ਤੁਹਾਡੇ ਉੱਤੇ ਅੱਤਿਆਚਾਰ ਨਹੀਂ ਕਰਦੇ ਅਤੇ ਤੁਹਾਨੂੰ ਖਿੱਚ ਕੇ ਅਦਾਲਤਾਂ ਵਿੱਚ ਨਹੀਂ ਲੈ ਜਾਂਦੇ?