James 2:8 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਸਭ ਨੇਮਾਂ ਦੇ ਉੱਪਰ ਇੱਕੋ ਹੀ ਨੇਮ ਦੀ ਸਰਦਾਰੀ ਹੈ। ਇਹ ਸ਼ਾਹੀ ਨੇਮ ਪੋਥੀਆਂ ਵਿੱਚ ਲਿਖਿਆ ਗਿਆ ਹੈ: “ਹੋਰਨਾਂ ਲੋਕਾਂ ਨੂੰ ਵੀ ਉਵੇਂ ਪਿਆਰ ਕਰੋ ਜਿਵੇਂ ਤੁਸੀਂ ਆਪਣੇ ਆਪ ਨੂੰ ਪਿਆਰ ਕਰਦੇ ਹੋਂ।” ਜੇ ਤੁਸੀਂ ਇਸ ਨੇਮ ਦਾ ਅਨੁਸਰਣ ਕਰੋਂਗੇ, ਤੁਸੀਂ ਸਹੀ ਗੱਲ ਕਰ ਰਹੇ ਹੋਂ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਤੁਸੀਂ ਸੱਚ-ਮੁੱਚ ਪਵਿੱਤਰ ਸ਼ਾਸਤਰ ਵਿੱਚ ਪਾਏ ਗਏ ਸ਼ਾਹੀ ਕਾਨੂੰਨ ਨੂੰ ਮੰਨਦੇ ਹੋ, “ਆਪਣੇ ਗੁਆਂਢੀ ਨੂੰ ਆਪਣੇ ਵਾਂਗ ਪਿਆਰ ਕਰੋ,” ਤੁਸੀਂ ਸਹੀ ਕਰ ਰਹੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਤਾਂ ਵੀ ਜੇ ਤੁਸੀਂ ਓਸ ਸ਼ਾਹੀ ਹੁਕਮ ਨੂੰ ਪੂਰਿਆਂ ਕਰਦੇ ਹੋ ਜਿਵੇਂ ਧਰਮ ਪੁਸਤਕ ਵਿੱਚ ਹੈ ਭਈ ਤੂੰ ਆਪਣੇ ਗੁਆਂਢੀ ਨਾਲ ਆਪਣੇ ਜਿਹਾ ਪਿਆਰ ਕਰ, ਤਾਂ ਭਲਾ ਕਰਦੇ ਹੋ
Punjabi ERV
ਸਭ ਨੇਮਾਂ ਦੇ ਉੱਪਰ ਇੱਕੋ ਹੀ ਨੇਮ ਦੀ ਸਰਦਾਰੀ ਹੈ। ਇਹ ਸ਼ਾਹੀ ਨੇਮ ਪੋਥੀਆਂ ਵਿੱਚ ਲਿਖਿਆ ਗਿਆ ਹੈ; “ਹੋਰਨਾਂ ਲੋਕਾਂ ਨੂੰ ਵੀ ਉਵੇਂ ਪਿਆਰ ਕਰੋ ਜਿਵੇਂ ਤੁਸੀਂ ਆਪਣੇ ਆਪ ਨੂੰ ਪਿਆਰ ਕਰਦੇ ਹੋਂ।” ਜੇ ਤੁਸੀਂ ਇਸ ਨੇਮ ਦਾ ਅਨੁਸਰਣ ਕਰੋਂਗੇ, ਤੁਸੀਂ ਸਹੀ ਗੱਲ ਕਰ ਰਹੇ ਹੋਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਤੁਸੀਂ ਉਸ ਸ਼ਾਹੀ ਹੁਕਮ ਨੂੰ ਪੂਰਾ ਕਰਦੇ ਹੋ ਜਿਵੇਂ ਪਵਿੱਤਰ ਗ੍ਰੰਥ ਵਿੱਚ ਲਿਖਿਆ ਹੈ, ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ, ਤਾਂ ਤੁਸੀਂ ਭਲਾ ਕਰਦੇ ਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد وی جے پاک کتاب دی گلّ دے سببّوں بادشاہی شریعت نُوں پُوریاں کر دے ہو پئی اپنے گواہنڈی نُوں اپنے وانگر پیار کر تے چَنگا کر دے ہو۔
Punjabi Standard Bible (Punjabi Standard Bible) 2023
ਜੇ ਤੁਸੀਂ ਸੱਚਮੁੱਚ ਇਸ ਸ਼ਾਹੀ ਹੁਕਮ ਦੇ ਅਨੁਸਾਰ ਕਰਦੇ ਹੋ ਜਿਹੜਾ ਲਿਖਤ ਵਿੱਚ ਦੱਸਿਆ ਗਿਆ ਹੈ, “ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪ੍ਰੇਮ ਕਰ,” ਤਾਂ ਤੁਸੀਂ ਚੰਗਾ ਕਰਦੇ ਹੋ।