James 3:14 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਤੁਸੀਂ ਖੁਦਗਰਜ਼ ਹੋ ਅਤੇ ਤੁਹਾਡੇ ਦਿਲਾਂ ਵਿੱਚ ਕੌੜੀ ਈਰਖਾ ਭਰੀ ਹੋਈ ਹੈ ਤਾਂ ਤੁਹਾਡੇ ਲਈ ਹੰਕਾਰ ਕਰਨ ਦਾ ਕੋਈ ਕਾਰਣ ਨਹੀਂ। ਤੁਹਾਡਾ ਹੰਕਾਰ ਝੂਠਾ ਹੈ ਜਿਹੜਾ ਸੱਚ ਨੂੰ ਛੁਪਾਉਂਦਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜੇ ਤੁਸੀਂ ਆਪਣੇ ਦਿਲਾਂ ਵਿੱਚ ਕੌੜੀ ਈਰਖਾ ਅਤੇ ਸੁਆਰਥੀ ਇੱਛਾ ਰੱਖਦੇ ਹੋ, ਤਾਂ ਇਸ ਬਾਰੇ ਸ਼ੇਖੀ ਨਾ ਮਾਰੋ ਜਾਂ ਸੱਚਾਈ ਤੋਂ ਇਨਕਾਰ ਨਾ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਤੁਸੀਂ ਆਪਣੇ ਦਿਲ ਵਿੱਚ ਤਿੱਖੀ ਅਣਖ ਅਤੇ ਧੜੇਬਾਜ਼ੀ ਕਰਦੇ ਹੋ ਤਾਂ ਸਚਿਆਈ ਦੇ ਵਿਰੁੱਧ ਨਾ ਘੁਮੰਡ ਕਰੋ, ਨਾ ਝੂਠ ਮਾਰੋ
Punjabi ERV
ਜੇ ਤੁਸੀਂ ਖੁਦ ਗਰਜ਼ ਹੋ ਅਤੇ ਤੁਹਾਡੇ ਦਿਲਾਂ ਵਿੱਚ ਕੌਡ਼ੀ ਈਰਖਾ ਭਰੀ ਹੋਈ ਹੈ ਤਾਂ ਤੁਹਾਡੇ ਲਈ ਹੰਕਾਰ ਕਰਨ ਦਾ ਕੋਈ ਕਾਰਣ ਨਹੀਂ। ਤੁਹਾਡਾ ਹੰਕਾਰ ਝੂਠਾ ਹੈ ਜਿਹਡ਼ਾ ਸੱਚ ਨੂੰ ਛੁਪਾਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਤੁਸੀਂ ਆਪਣੇ ਮਨ ਵਿੱਚ ਖਾਰ ਅਤੇ ਵਿਰੋਧ ਕਰਦੇ ਹੋ ਤਾਂ ਸਚਿਆਈ ਦੇ ਵਿਰੁੱਧ ਘਮੰਡ ਨਾ ਕਰੋ, ਅਤੇ ਨਾ ਝੂਠ ਬੋਲੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جے تُسی اپنے دِلاں وِچ ڈاہڈا ساڑا تے جُدائِیاں رکھدے ہو۔ تے سچیائی دے برخلاف نا شیخی مارو نا جُھوٹھ بولو۔
Punjabi Standard Bible (Punjabi Standard Bible) 2023
ਪਰ ਜੇ ਤੁਹਾਡੇ ਦਿਲ ਵਿੱਚ ਤਿੱਖੀ ਈਰਖਾ ਅਤੇ ਸੁਆਰਥ ਹੈ ਤਾਂ ਘਮੰਡ ਨਾ ਕਰੋ ਅਤੇ ਸੱਚ ਨੂੰ ਝੂਠਾ ਸਿੱਧ ਨਾ ਕਰੋ।