James 3:17 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜਿਹੜੀ ਸਿਆਣਪ ਪਰਮੇਸ਼ੁਰ ਵੱਲੋਂ ਆਉਂਦੀ ਹੈ, ਉਹ ਇਸ ਤਰ੍ਹਾਂ ਦੀ ਹੈ। ਪਹਿਲੀ ਗੱਲ ਇਹ ਸ਼ੁੱਧ ਹੈ। ਇਹ ਸ਼ਾਂਤਮਈ, ਕੋਮਲ ਅਤੇ ਆਸਾਨੀ ਨਾਲ ਪ੍ਰਸੰਨ ਕਰਨ ਵਾਲੀ ਹੈ। ਇਹ ਸਿਆਣਪ ਹਮਦਰਦੀ ਨਾਲ ਭਰਪੂਰ ਹੈ ਅਤੇ ਹੋਰਨਾਂ ਲੋਕਾਂ ਲਈ ਚੰਗੀਆਂ ਕਰਨੀਆਂ ਕਰਨ ਲਈ ਤਿਆਰ ਹੈ। ਇਹ ਸਿਆਣਪ ਹਮੇਸ਼ਾ ਨਿਆਂਈ ਅਤੇ ਇਮਾਨਦਾਰ ਹੁੰਦੀ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜਿਹੜੀ ਬੁੱਧ ਸਵਰਗ ਤੋਂ ਆਉਂਦੀ ਹੈ ਉਹ ਸਭ ਤੋਂ ਪਹਿਲਾਂ ਸ਼ੁੱਧ ਹੁੰਦੀ ਹੈ; ਫਿਰ ਸ਼ਾਂਤੀ-ਪਸੰਦ, ਵਿਚਾਰਸ਼ੀਲ, ਅਧੀਨ, ਦਯਾ ਅਤੇ ਚੰਗੇ ਫਲ ਨਾਲ ਭਰਪੂਰ, ਨਿਰਪੱਖ ਅਤੇ ਸੁਹਿਰਦ ਹੁੰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਿਹੜੀ ਬੁੱਧ ਉੱਪਰੋਂ ਹੈ ਉਹ ਤਾਂ ਪਹਿਲਾਂ ਪਵਿੱਤਰ ਹੈ, ਫੇਰ ਮਿਲਣਸਾਰ, ਸ਼ੀਲ ਸੁਭਾਉ, ਹਠ ਤੋਂ ਰਹਿਤ, ਦਯਾ ਅਤੇ ਚੰਗਿਆਂ ਫਲਾਂ ਨਾਲ ਭਰਪੂਰ, ਦੁਆਇਤ ਭਾਵ ਤੋਂ ਰਹਿਤ ਅਤੇ ਨਿਸ਼ਕਪਟ ਹੁੰਦੀ ਹੈ
Punjabi ERV
ਪਰ ਜਿਹਡ਼ੀ ਸਿਆਣਪ ਪਰਮੇਸ਼ੁਰ ਵੱਲੋਂ ਆਉਂਦੀ ਹੈ, ਉਹ ਇਸ ਤਰ੍ਹਾਂ ਦੀ ਹੈ। ਪਹਿਲੀ ਗੱਲ ਇਹ ਸ਼ੁਧ ਹੈ। ਇਹ ਸ਼ਾਂਤਮਈ, ਕੋਮਲ ਅਤੇ ਆਸਾਨੀ ਨਾਲ ਪ੍ਰਸੰਨ ਕਰਨ ਵਾਲੀ ਹੈ। ਇਹ ਸਿਆਣਪ ਹਮਦਰਦੀ ਨਾਲ ਭਰਪੂਰ ਹੈ ਅਤੇ ਹੋਰਨਾਂ ਲੋਕਾਂ ਲਈ ਚੰਗੀਆਂ ਕਰਨੀਆਂ ਕਰਨ ਲਈ ਤਿਆਰ ਹੈ। ਇਹ ਸਿਆਣਪ ਹਮੇਸ਼ਾ ਨਿਆਂਈ ਅਤੇ ਇਮਾਨਦਾਰ ਹੁੰਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਿਹੜੀ ਬੁੱਧ ਉੱਪਰੋਂ ਆਉਂਦੀ ਹੈ ਉਹ ਪਹਿਲਾਂ ਤਾਂ ਪਵਿੱਤਰ ਹੁੰਦੀ ਹੈ, ਫਿਰ ਮਿਲਣਸਾਰ, ਕੋਮਲ, ਹਠ ਤੋਂ ਰਹਿਤ, ਦਯਾ ਅਤੇ ਚੰਗਿਆਂ ਫਲਾਂ ਨਾਲ ਭਰਪੂਰ, ਪੱਖਪਾਤ ਤੋਂ ਰਹਿਤ ਅਤੇ ਨਿਸ਼ਕਪਟ ਹੁੰਦੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جیہڑی دانائی اُتّوں آؤندی اے اوّل تے اوہ پاک ہوندی اے۔ فیر مِلاپڑی تے حلِیم تے مَت لین والی۔ رَحم تے چنگے پَھلاں نال لدّی ہوئی۔ تے رَئی تے مکر نئیں کر دی۔
Punjabi Standard Bible (Punjabi Standard Bible) 2023
ਪਰ ਜਿਹੜੀ ਬੁੱਧ ਉੱਪਰੋਂ ਹੈ ਉਹ ਪਹਿਲਾਂ ਪਵਿੱਤਰ ਹੈ, ਫਿਰ ਮਿਲਣਸਾਰ, ਨਿਮਰ, ਹਠ ਤੋਂ ਰਹਿਤ, ਦਇਆ ਅਤੇ ਚੰਗੇ ਫਲਾਂ ਨਾਲ ਭਰਪੂਰ, ਪੱਖਪਾਤ ਤੋਂ ਰਹਿਤ ਅਤੇ ਨਿਸ਼ਕਪਟ ਹੈ;