James 3:2 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਸਾਰੇ ਹੀ ਬਹੁਤ ਗਲਤੀਆਂ ਕਰਦੇ ਹਾਂ। ਜੇ ਅਜਿਹਾ ਵੀ ਕੋਈ ਹੈ ਜੋ ਆਪਣੀ ਆਖਣੀ ਵਿੱਚ ਗਲਤੀ ਨਹੀਂ ਕਰਦਾ, ਤਾਂ ਉਹ ਵਿਅਕਤੀ ਸੰਪੂਰਣ ਹੋਵੇਗਾ। ਉਹ ਆਪਣੇ ਪੂਰੇ ਸਰੀਰ ਉੱਪਰ ਕਾਬੂ ਰੱਖਣ ਦੇ ਵੀ ਯੋਗ ਹੋਵੇਗਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਸੀਂ ਸਾਰੇ ਕਈ ਤਰੀਕਿਆਂ ਨਾਲ ਠੋਕਰ ਖਾਂਦੇ ਹਾਂ। ਕੋਈ ਵੀ ਜਿਹੜਾ ਕਦੀ ਵੀ ਕਸੂਰਵਾਰ ਨਹੀਂ ਹੁੰਦਾ ਕਿ ਉਹ ਜੋ ਕਹਿੰਦਾ ਹੈ ਉਹ ਸੰਪੂਰਨ ਹੁੰਦਾ ਹੈ, ਆਪਣੇ ਪੂਰੇ ਸਰੀਰ ਨੂੰ ਠੱਲ੍ਹ ਪਾਉਣ ਦੇ ਯੋਗ ਹੁੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਜੋ ਅਸੀਂ ਸੱਭੇ ਬਹੁਤ ਭੁੱਲਣਹਾਰ ਹਾਂ । ਜੇ ਕੋਈ ਬਚਨ ਵਿੱਚ ਨਾ ਭੁੱਲੇ ਤਾਂ ਉਹ ਸਿੱਧ ਪੁਰਸ਼ ਹੈ ਅਤੇ ਸਾਰੀ ਦੇਹੀ ਨੂੰ ਭੀ ਲਗਾਮ ਦੇ ਸੱਕਦਾ ਹੈ
Punjabi ERV
ਅਸੀਂ ਸਾਰੇ ਹੀ ਬਹੁਤ ਗਲਤੀਆਂ ਕਰਦੇ ਹਾਂ। ਜੇ ਅਜਿਹਾ ਵੀ ਕੋਈ ਹੈ ਜੋ ਆਪਣੀ ਆਖਣੀ ਵਿੱਚ ਗਲਤੀ ਨਹੀਂ ਕਰਦਾ, ਤਾਂ ਉਹ ਵਿਅਕਤੀ ਸੰਪੂਰਣ ਹੋਵੇਗਾ। ਉਹ ਆਪਣੇ ਪੂਰੇ ਸ਼ਰੀਰ ਉੱਪਰ ਕਾਬੂ ਰੱਖਣ ਦੇ ਵੀ ਯੋਗ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਕਿ ਅਸੀਂ ਸਾਰੇ ਬਹੁਤ ਭੁੱਲਣਹਾਰ ਹਾਂ। ਜੇ ਕੋਈ ਬਚਨ ਵਿੱਚ ਨਾ ਭੁੱਲੇ ਤਾਂ ਉਹ ਸਿੱਧ ਇਨਸਾਨ ਹੈ ਅਤੇ ਸਾਰੇ ਸਰੀਰ ਨੂੰ ਵੀ ਲਗਾਮ ਦੇ ਸਕਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس واسطے پئی اسی سارے دے سارے قصور کرنے آں۔ کامِل بندہ اوہ اے جیہڑا گلّاں وِچ قصور نا کرے اوہ سارے بدن نُوں وی قابُو وِچ رکھ سکدا اے۔
Punjabi Standard Bible (Punjabi Standard Bible) 2023
ਕਿਉਂਕਿ ਸਾਡੇ ਸਾਰਿਆਂ ਕੋਲੋਂ ਬਾਰ-ਬਾਰ ਭੁੱਲ ਹੋ ਜਾਂਦੀ ਹੈ। ਜੇ ਕੋਈ ਆਪਣੇ ਸ਼ਬਦਾਂ ਵਿੱਚ ਭੁੱਲ ਨਹੀਂ ਕਰਦਾ ਤਾਂ ਉਹ ਸਿੱਧ ਹੈ ਅਤੇ ਆਪਣੀ ਸਾਰੀ ਦੇਹ ਨੂੰ ਵੀ ਵੱਸ ਵਿੱਚ ਰੱਖ ਸਕਦਾ ਹੈ।