James 3:4 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਜਹਾਜ਼, ਬਾਰੇ ਵੀ ਇਵੇਂ ਹੀ ਹੈ। ਇੱਕ ਜਹਾਜ਼ ਬਹੁਤ ਵੱਡਾ ਹੁੰਦਾ ਹੈ ਅਤੇ ਤੇਜ਼ ਹਵਾਵਾਂ ਦੀ ਸਹਾਇਤਾ ਨਾਲ ਚਲਾਇਆ ਜਾਂਦਾ ਹੈ। ਪਰ ਬਹੁਤ ਛੋਟਾ ਜਿਹਾ ਇੱਕ ਪਤਵਾਰ ਉਸ ਵੱਡੇ ਜਹਾਜ਼ ਨੂੰ ਕਾਬੂ ਵਿੱਚ ਰੱਖਦਾ ਹੈ। ਜਿਹੜਾ ਵਿਅਕਤੀ ਉਸ ਪਤਵਾਰ ਨੂੰ ਕਾਬੂ ਵਿੱਚ ਰੱਖਦਾ ਹੈ ਉਹੀ ਨਿਰਨਾ ਕਰਦਾ ਹੈ ਕਿ ਜਹਾਜ਼ ਕਿਧਰ ਜਾਵੇਗਾ। ਜਹਾਜ਼ ਉਧਰ ਹੀ ਜਾਂਦਾ ਜਿਧਰ ਉਹ ਵਿਅਕਤੀ ਚਾਹੁੰਦਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਾਂ ਜਹਾਜ਼ਾਂ ਨੂੰ ਉਦਾਹਰਣ ਵਜੋਂ ਵੇਖੀਏ। ਹਾਲਾਂਕਿ ਉਹ ਇੰਨੇ ਵੱਡੇ ਹੁੰਦੇ ਹਨ ਅਤੇ ਤੇਜ਼ ਹਵਾਵਾਂ ਨਾਲ ਚਲਾਏ ਜਾਂਦੇ ਹਨ, ਉਨ੍ਹਾਂ ਨੂੰ ਚਾਲਕ ਇੱਕ ਬਹੁਤ ਹੀ ਛੋਟੀ ਜਿਹੀ ਪਤਵਾਰ ਨਾਲ ਜਿੱਥੇ ਵੀ ਲੈ ਜਾਣਾ ਚਾਹੁੰਦਾ ਮੋੜ ਲੈਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਜਹਾਜ਼ ਵੀ ਭਾਵੇਂ ਕੇਡੇ ਕੇਡੇ ਵੱਡੇ ਹਨ ਅਤੇ ਡਾਢੀਆਂ ਅਨ੍ਹੇਰੀਆਂ ਨਾਲ ਉਡਾਏ ਜਾਂਦੇ ਹਨ ਤਾਂ ਵੀ ਛੋਟੇ ਜਿਹੇ ਪਤਵਾਰ ਨਾਲ ਜਿੱਧਰ ਮਾਂਝੀ ਦਾ ਜੀ ਕਰੇ ਮੋੜੇ ਜਾਂਦੇ ਹਨ
Punjabi ERV
ਜਹਾਜ਼, ਬਾਰੇ ਵੀ ਇਵੇਂ ਹੀ ਹੈ। ਇੱਕ ਜਹਾਜ਼ ਬਹੁਤ ਵੱਡਾ ਹੁੰਦਾ ਹੈ ਅਤੇ ਤੇਜ਼ ਹਵਾਵਾਂ ਦੀ ਸਹਾਇਤਾ ਨਾਲ ਚਲਾਇਆ ਜਾਂਦਾ ਹੈ। ਪਰ ਬਹੁਤ ਛੋਟਾ ਜਿਹਾ ਇੱਕ ਪਤਵਾਰ ਉਸ ਵੱਡੇ ਜਹਾਜ਼ ਨੂੰ ਕਾਬੂ ਵਿੱਚ ਰਖਦਾ ਹੈ। ਜਿਹਡ਼ਾ ਵਿਅਕਤੀ ਉਸ ਪਤਵਾਰ ਨੂੰ ਕਾਬੂ ਵਿੱਚ ਰਖਦਾ ਹੈ ਉਹੀ ਨਿਰਣਾ ਕਰਦਾ ਹੈ ਕਿ ਜਹਾਜ਼ ਕਿਧਰ ਜਾਵੇਗਾ। ਜਹਾਜ਼ ਉਧਰ ਹੀ ਜਾਂਦਾ ਜਿਧਰ ਉਹ ਵਿਅਕਤੀ ਚਾਹੁੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਜਹਾਜ਼ ਵੀ ਭਾਵੇਂ ਬਹੁਤ ਵੱਡੇ ਹੁੰਦੇ ਹਨ ਅਤੇ ਤੇਜ ਅਨ੍ਹੇਰੀਆਂ ਨਾਲ ਚਲਾਏ ਜਾਂਦੇ ਹਨ ਤਾਂ ਵੀ ਛੋਟੇ ਜਿਹੇ ਪਤਵਾਰ ਨਾਲ ਜਿੱਧਰ ਮਾਂਝੀ ਦਾ ਜੀ ਕਰੇ ਮੋੜੇ ਜਾਂਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ویکھو جہاز وی بھانویں وڈّے وڈّے ہوندے نیں تے تیز وَا نال ٹورے جاندے نیں تَد وی اِک نِکّی جِہی پتوار دی راہِیں ملّاح دی مرضی نال پھرائے جاندے نیں۔
Punjabi Standard Bible (Punjabi Standard Bible) 2023
ਸਮੁੰਦਰੀ ਜਹਾਜ਼ਾਂ ਨੂੰ ਵੀ ਵੇਖੋ; ਭਾਵੇਂ ਉਹ ਬਹੁਤ ਵੱਡੇ ਹੁੰਦੇ ਹਨ ਅਤੇ ਤੇਜ ਹਵਾਵਾਂ ਦੁਆਰਾ ਚਲਾਏ ਜਾਂਦੇ ਹਨ, ਤਾਂ ਵੀ ਮਲਾਹ ਉਨ੍ਹਾਂ ਨੂੰ ਛੋਟੀ ਜਿਹੀ ਪਤਵਾਰ ਨਾਲ ਜਿੱਧਰ ਚਾਹੁੰਦਾ ਹੈ ਉਸੇ ਦਿਸ਼ਾ ਵਿੱਚ ਮੋੜਦਾ ਹੈ;