James 3:5 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਬਿਲਕੁਲ ਇਵੇਂ ਹੀ ਸਾਡੀ ਜ਼ਬਾਨ ਬਾਰੇ ਹੈ। ਇਹ ਸਾਡੇ ਸਰੀਰ ਦਾ ਇੱਕ ਛੋਟਾ ਜਿਹਾ ਅੰਗ ਹੈ, ਪਰ ਇਹ ਸ਼ੇਖੀ ਮਾਰਦੀ ਹੈ ਕਿ ਇਹ ਮਹਾਨ ਗੱਲਾਂ ਕਰ ਸੱਕਦੀ ਹੈ। ਜੰਗਲ ਦੀ ਭਿਆਨਕ ਅੱਗ ਇੱਕ ਨਿੱਕੀ ਜਿਹੀ ਚੰਗਿਆਰੀ ਨਾਲ ਭੜਕ ਸੱਕਦੀ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸੇ ਤਰ੍ਹਾਂ, ਜੀਭ ਸਰੀਰ ਦਾ ਇੱਕ ਛੋਟਾ ਜਿਹਾ ਅੰਗ ਹੈ, ਪਰ ਇਹ ਬਹੁਤ ਸ਼ੇਖੀ ਮਾਰਦੀ ਹੈ। ਵਿਚਾਰ ਕਰੋ ਕਿ ਇੱਕ ਛੋਟੀ ਜਿਹੀ ਚੰਗਿਆੜੀ ਨਾਲ ਕਿੰਨੇ ਵੱਡੇ ਜੰਗਲ ਨੂੰ ਅੱਗ ਲੱਗ ਜਾਂਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇਸੇ ਪਰਕਾਰ ਜੀਭ ਵੀ ਇੱਕ ਛੋਟਾ ਜਿਹਾ ਅੰਗ ਹੈ ਪਰ ਵੱਡੇ ਫੌੜ ਮਾਰਦੀ ਹੈ, - ਵੇਖੋ, ਕੇਡਾ ਵੱਡਾ ਬਣ ਕਿਹੀ ਨਿੱਕੀ ਜਿਹੀ ਅੱਗ ਨਾਲ ਬਲ ਉੱਠਦਾ ਹੈ!।।
Punjabi ERV
ਬਿਲਕੁਲ ਇਵੇਂ ਹੀ ਸਾਡੀ ਜ਼ਬਾਨ ਬਾਰੇ ਹੈ। ਇਹ ਸਾਡੇ ਸ਼ਰੀਰ ਦਾ ਇੱਕ ਛੋਟਾ ਜਿਹਾ ਅੰਗ ਹੈ, ਪਰ ਇਹ ਸ਼ੇਖੀ ਮਾਰਦੀ ਹੈ ਕਿ ਇਹ ਮਹਾਨ ਗੱਲਾਂ ਕਰ ਸਕਦੀ ਹੈ। ਜੰਗਲ ਦੀ ਭਿਆਨਕ ਅੱਗ ਇੱਕ ਨਿਕ੍ਕੀ ਜਿਹੀ ਚੰਗਿਆਰੀ ਨਾਲ ਭਡ਼ਕ ਸਕਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸੇ ਤਰ੍ਹਾਂ ਜੀਭ ਵੀ ਇੱਕ ਛੋਟਾ ਜਿਹਾ ਅੰਗ ਹੈ ਪਰ ਵੱਡੀਆਂ-ਵੱਡੀਆਂ ਗੱਲਾਂ ਮਾਰਦੀ ਹੈ, ਵੇਖੋ ਕਿੰਨ੍ਹਾਂ ਵੱਡਾ ਜੰਗਲ ਇੱਕ ਨਿੱਕੀ ਜਿਹੀ ਅੱਗ ਨਾਲ ਬਲ ਉੱਠਦਾ ਹੈ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایسے طرح جِیبھ وی اِک نِکّا جِہیا انگ اے تے بڑی شیخی مار دی اے۔ ویکھو تھوڑی جِہی اَگ کیڈے وڈّے بیابان وِچ اَگ لا دیندی اے۔
Punjabi Standard Bible (Punjabi Standard Bible) 2023
ਉਸੇ ਤਰ੍ਹਾਂ ਜੀਭ ਵੀ ਇੱਕ ਛੋਟਾ ਜਿਹਾ ਅੰਗ ਹੈ, ਪਰ ਵੱਡੀਆਂ-ਵੱਡੀਆਂ ਫੜ੍ਹਾਂ ਮਾਰਦੀ ਹੈ। ਵੇਖੋ, ਥੋੜ੍ਹੀ ਜਿਹੀ ਅੱਗ ਕਿੰਨੇ ਵੱਡੇ ਜੰਗਲ ਨੂੰ ਸਾੜ ਸੁੱਟਦੀ ਹੈ।