James 3:6 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਜ਼ੁਬਾਨ ਅੱਗ ਦੀ ਤਰ੍ਹਾਂ ਹੈ। ਇਹ ਸਾਡੇ ਸਰੀਰ ਦੇ ਅੰਗਾਂ ਵਿੱਚਕਾਰ ਬਦੀ ਦੀ ਦੁਨੀਆਂ ਹੈ। ਕਿਵੇਂ? ਜ਼ੁਬਾਨ ਆਪਣੀ ਬਦੀ ਨੂੰ ਸਾਡੇ ਸਾਰੇ ਸਰੀਰ ਵਿੱਚ ਫ਼ੈਲਾ ਦਿੰਦੀ ਹੈ। ਇਹ ਅਜਿਹੀ ਅੱਗ ਲਾਉਂਦੀ ਹੈ ਜਿਹੜੀ ਸਾਡੇ ਸਾਰੇ ਜੀਵਨ ਉੱਤੇ ਅਸਰ ਪਾਉਂਦੀ ਹੈ। ਜ਼ੁਬਾਨ ਅੱਗ ਨਰਕ ਤੋਂ ਹਾਸਿਲ ਕਰਦੀ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੀਭ ਵੀ ਅੱਗ ਵਰਗੀ ਹੈ, ਸਰੀਰ ਦੇ ਅੰਗਾਂ ਵਿੱਚ ਬੁਰਾਈ ਦੀ ਦੁਨੀਆਂ ਜੀਭ ਹੈ, ਇਹ ਸਾਰੇ ਸਰੀਰ ਨੂੰ ਭ੍ਰਿਸ਼ਟ ਕਰਦੀ ਹੈ, ਆਪਣੇ ਜੀਵਨ-ਚੱਕਰ ਦੇ ਪੂਰੇ ਰਾਹ ਨੂੰ ਅੱਗ ਲਗਾਉਂਦਾ ਹੈ, ਅਤੇ ਖੁਦ ਨਰਕ ਦੀ ਅੱਗ ਤੋਂ ਬਲ ਉੱਠਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੀਭ ਵੀ ਇੱਕ ਅੱਗ ਹੈ! ਸਾਡਿਆਂ ਅੰਗਾਂ ਵਿੱਚ ਕੁਧਰਮ ਦੀ ਦੁਨੀਆਂ ਜੀਭ ਹੈ ਜਿਹੜੀ ਸਾਰੀ ਦੇਹੀ ਨੂੰ ਦਾਗ ਲਾਉਂਦੀ ਅਤੇ ਭਵਚੱਕਰ ਨੂੰ ਅੱਗ ਲਾ ਦਿੰਦੀ ਹੈ ਅਤੇ ਆਪ ਨਰਕ ਦੀ ਅੱਗ ਤੋਂ ਬਲ ਉੱਠਦੀ ਹੈ!
Punjabi ERV
ਜ਼ੁਬਾਨ ਅੱਗ ਦੀ ਤਰ੍ਹਾਂ ਹੈ। ਇਹ ਸਾਡੇ ਸ਼ਰੀਰ ਦੇ ਅੰਗਾਂ ਵਿਚਕਾਰ ਬਦੀ ਦੀ ਦੁਨੀਆਂ ਹੈ। ਕਿਵੇਂ? ਜ਼ੁਬਾਨ ਆਪਣੀ ਬਦੀ ਨੂੰ ਸਾਡੇ ਸਾਰੇ ਸ਼ਰੀਰ ਵਿੱਚ ਫ਼ੈਲਾ ਦਿੰਦੀ ਹੈ। ਇਹ ਅਜਿਹੀ ਅੱਗ ਲਾਉਂਦੀ ਹੈ ਜਿਹਡ਼ੀ ਸਾਡੇ ਸਾਰੇ ਜੀਵਨ ਉੱਤੇ ਅਸਰ ਪਾਉਂਦੀ ਹੈ। ਜ਼ੁਬਾਨ ਅੱਗ ਨਰਕ ਤੋਂ ਹਾਸਿਲ ਕਰਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੀਭ ਵੀ ਇੱਕ ਅੱਗ ਹੈ! ਸਾਡਿਆਂ ਅੰਗਾਂ ਵਿੱਚ ਪਾਪ ਦਾ ਜਗਤ ਜੀਭ ਹੈ, ਜਿਹੜੀ ਸਾਰੇ ਸਰੀਰ ਨੂੰ ਦਾਗ ਲਾਉਂਦੀ ਅਤੇ ਜੀਵਨ-ਚੱਕਰ ਨੂੰ ਅੱਗ ਲਾ ਦਿੰਦੀ ਹੈ ਅਤੇ ਆਪ ਨਰਕ ਦੀ ਅੱਗ ਤੋਂ ਬਲ ਉੱਠਦੀ ਹੈ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جِیبھ وی اِک اَگ اے۔ جِیبھ ساڈے انگاں وِچوں شرارت دا اِک جہان اے تے سارے بدن نُوں پلِیت کر دی اے تے ساری دُنیا نُوں اَگ لاندی اے۔ تے دوزخ دی اَگ نال بَلدی رہندی اے۔
Punjabi Standard Bible (Punjabi Standard Bible) 2023
ਜੀਭ ਵੀ ਇੱਕ ਅੱਗ ਹੈ; ਇਹ ਸਾਡੇ ਅੰਗਾਂ ਵਿੱਚ ਕੁਧਰਮ ਦੀ ਇੱਕ ਦੁਨੀਆ ਹੈ ਜੋ ਸਾਡੀ ਸਾਰੀ ਦੇਹ ਨੂੰ ਦਾਗ ਲਾਉਂਦੀ ਹੈ ਤੇ ਜੀਵਨ ਚੱਕਰ ਨੂੰ ਅੱਗ ਲਾ ਸੁੱਟਦੀ ਅਤੇ ਆਪ ਨਰਕ ਦੀ ਅੱਗ ਨਾਲ ਸਾੜੀ ਜਾਂਦੀ ਹੈ।