James 3:9 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸੀਂ ਆਪਣੀ ਜ਼ੁਬਾਨ ਨੂੰ ਪ੍ਰਭੂ ਅਤੇ ਪਿਤਾ ਦੀ ਉਸਤਤਿ ਕਰਨ ਲਈ ਵਰਤਦੇ ਹਾਂ ਅਤੇ ਅਸੀਂ ਇਸ ਨੂੰ ਲੋਕਾਂ ਨੂੰ ਸ਼ਰਾਪ ਦੇਣ ਲਈ ਵੀ ਵਰਤਦੇ ਹਾਂ। ਪਰਮੇਸ਼ੁਰ ਨੇ ਇਨ੍ਹਾਂ ਲੋਕਾਂ ਨੂੰ ਆਪਣੇ ਵਰਗਾ ਬਣਾਇਆ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੀਭ ਨਾਲ ਅਸੀਂ ਆਪਣੇ ਪ੍ਰਭੂ ਸਾਡੇ ਪਿਤਾ ਦੀ ਉਸਤਤ ਕਰਦੇ ਹਾਂ, ਅਤੇ ਇਸਦੇ ਨਾਲ ਅਸੀਂ ਉਨ੍ਹਾਂ ਮਨੁੱਖਾਂ ਨੂੰ ਸਰਾਪ ਦਿੰਦੇ ਹਾਂ, ਜੋ ਪਰਮੇਸ਼ਵਰ ਦੇ ਰੂਪ ਵਿੱਚ ਬਣਾਏ ਗਏ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਓਸੇ ਨਾਲ ਅਸੀਂ ਪ੍ਰਭੁ ਅਤੇ ਪਿਤਾ ਨੂੰ ਮੁਬਾਰਕ ਆਖਦੇ ਹਾਂ ਅਤੇ ਓਸੇ ਨਾਲ ਮਨੁੱਖਾਂ ਨੂੰ ਜਿਹੜੇ ਪਰਮੇਸ਼ੁਰ ਦੇ ਸਰੂਪ ਉੱਤੇ ਬਣਾਏ ਗਏ ਹਨ ਫਿਟਕਾਰ ਦਿੰਦੇ ਹਾਂ
Punjabi ERV
ਅਸੀਂ ਆਪਣੀ ਜ਼ੁਬਾਨ ਨੂੰ ਪ੍ਰਭੂ ਅਤੇ ਪਿਤਾ ਦੀ ਉਸਤਤਿ ਕਰਨ ਲਈ ਵਰਤਦੇ ਹਾਂ ਅਤੇ ਅਸੀਂ ਇਸਨੂੰ ਲੋਕਾਂ ਨੂੰ ਸ਼ਰਾਪ ਦੇਣ ਲਈ ਵੀ ਵਰਤਦੇ ਹਾਂ। ਪਰਮੇਸ਼ੁਰ ਨੇ ਇਨ੍ਹਾਂ ਲੋਕਾਂ ਨੂੰ ਆਪਣੇ ਵਰਗਾ ਬਣਾਇਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸੇ ਨਾਲ ਅਸੀਂ ਪ੍ਰਭੂ ਅਤੇ ਪਿਤਾ ਨੂੰ ਮੁਬਾਰਕ ਆਖਦੇ ਹਾਂ ਅਤੇ ਉਸੇ ਨਾਲ ਮਨੁੱਖਾਂ ਨੂੰ ਸਰਾਪ ਦਿੰਦੇ ਹਾਂ ਜਿਹੜੇ ਪਰਮੇਸ਼ੁਰ ਦੇ ਸਰੂਪ ਉੱਤੇ ਬਣਾਏ ਗਏ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایسے نال اسی خُداوند تے باپ دی وڈیائی کرنے آں تے ایسے نال ای اسی بندیاں نُوں جیہڑے خُدا دی صُورت اُتّے بنائے گئے نیں بد دُعا دینے آں۔
Punjabi Standard Bible (Punjabi Standard Bible) 2023
ਇਸੇ ਨਾਲ ਅਸੀਂ ਆਪਣੇ ਪ੍ਰਭੂ ਅਤੇ ਪਿਤਾ ਨੂੰ ਧੰਨ ਕਹਿੰਦੇ ਹਾਂ ਅਤੇ ਇਸੇ ਨਾਲ ਮਨੁੱਖਾਂ ਨੂੰ ਜੋ ਪਰਮੇਸ਼ਰ ਦੇ ਸਰੂਪ ਉੱਤੇ ਸਿਰਜੇ ਗਏ ਹਨ, ਸਰਾਪ ਦਿੰਦੇ ਹਾਂ।