James 4:11 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਭਰਾਵੋ ਅਤੇ ਭੈਣੋ ਇੱਕ ਦੂਸਰੇ ਦੇ ਖਿਲਾਫ਼ ਗੱਲਾਂ ਨਾ ਕਰੋ। ਜੇ ਤੁਸੀਂ ਮਸੀਹ ਵਿੱਚ ਆਪਣੇ ਕਿਸੇ ਭਰਾ ਦੀ ਨਿੰਦਿਆ ਜਾਂ ਉਸਦਾ ਨਿਰਨਾ ਕਰਦੇ ਹੋ, ਤਾਂ ਇਹ ਸ਼ਰ੍ਹਾ ਦੇ ਖਿਲਾਫ਼ ਬੋਲਣ ਅਤੇ ਸ਼ਰ੍ਹਾ ਦੀ ਆਲੋਚਨਾ ਕਰਨ ਵਾਂਗ ਹੀ ਹੈ ਜਿਸਦਾ ਉਹ ਅਨੁਸਰਣ ਕਰ ਰਿਹਾ ਹੈ। ਜਦੋਂ ਤੁਸੀਂ ਮਸੀਹ ਵਿੱਚ ਕਿਸੇ ਭਰਾ ਬਾਰੇ ਨਿਰਨਾ ਕਰਦੇ ਹੋ ਤਾਂ ਤੁਸੀਂ ਅਸਲ ਵਿੱਚ ਉਸ ਸ਼ਰ੍ਹਾ ਬਾਰੇ ਨਿਰਨਾ ਕਰਦੇ ਹੋ ਜਿਸਦੀ ਉਹ ਪਾਲਣਾ ਕਰਦਾ ਹੈ ਅਤੇ ਜਦੋਂ ਤੁਸੀਂ ਸ਼ਰ੍ਹਾ ਬਾਰੇ ਨਿਰਨਾ ਕਰਦੇ ਹੋ ਤਾਂ ਤੁਸੀਂ ਸ਼ਰ੍ਹਾ ਦੇ ਪਾਲਕ ਨਹੀਂ ਹੋ। ਤੁਸੀਂ ਖੁਦ ਮੁਨਸਫ਼ ਬਣ ਜਾਂਦੇ ਹੋ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇ ਭਰਾਵੋ ਅਤੇ ਭੈਣੋ, ਇੱਕ-ਦੂਜੇ ਦੀ ਨਿੰਦਿਆ ਨਾ ਕਰੋ। ਜਿਹੜਾ ਵੀ ਕੋਈ ਆਪਣੇ ਭਰਾ ਜਾਂ ਭੈਣ ਦੇ ਵਿਰੁੱਧ ਬੋਲਦਾ ਹੈ ਉਹ ਬਿਵਸਥਾ ਦੇ ਵਿਰੁੱਧ ਬੋਲਦਾ ਹੈ ਅਤੇ ਉਸ ਤੇ ਦੋਸ਼ ਲਾਉਂਦਾ ਹੈ। ਜਦੋਂ ਤੁਸੀਂ ਬਿਵਸਥਾ ਉੱਤੇ ਦੋਸ਼ ਲਾਉਂਦਾ ਹੈ ਤਾਂ ਤੁਸੀਂ ਬਿਵਸਥਾ ਉੱਤੇ ਚੱਲਣ ਵਾਲੇ ਨਹੀਂ ਸਗੋਂ ਦੋਸ਼ ਲਾਉਣ ਵਾਲੇ ਬਣੇ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਭਰਾਵੋ, ਇੱਕ ਦੂਏ ਦੇ ਵਿਰੁੱਧ ਨਾ ਬੋਲੋ । ਜੋ ਕੋਈ ਭਰਾ ਦੇ ਵਿਰੁੱਧ ਬੋਲਦਾ ਹੈ ਅਥਵਾ ਆਪਣੇ ਭਰਾ ਉੱਤੇ ਦੋਸ਼ ਲਾਉਂਦਾ ਹੈ ਸੋ ਸ਼ਰਾ ਦੇ ਵਿਰੁਧ ਬੋਲਦਾ ਹੈ ਅਤੇ ਸ਼ਰਾ ਉੱਤੇ ਦੋਸ਼ ਲਾਉਂਦਾ ਹੈ । ਪਰ ਜੇ ਤੂੰ ਸ਼ਰਾ ਉੱਤੇ ਦੋਸ਼ ਲਾਉਂਦਾ ਹੈਂ ਤਾਂ ਤੂੰ ਸ਼ਰਾ ਉੱਤੇ ਅਮਲ ਕਰਨ ਵਾਲਾ ਨਹੀਂ ਸਗੋਂ ਦੋਸ਼ ਲਾਉਣ ਵਾਲਾ ਹੋਇਆ
Punjabi ERV
ਭਰਾਵੋ ਅਤੇ ਭੈਣੋ ਇੱਕ ਦੂਸਰੇ ਦੇ ਖਿਲਾਫ਼ ਗੱਲਾਂ ਨਾ ਕਰੋ। ਜੇ ਤੁਸੀਂ ਮਸੀਹ ਵਿੱਚ ਆਪਣੇ ਕਿਸੇ ਭਰਾ ਦੀ ਨਿੰਦਿਆ ਜਾਂ ਉਸਦਾ ਨਿਰਣਾ ਕਰਦੇ ਹੋ, ਤਾਂ ਇਹ ਸ਼ਰ੍ਹਾ ਦੇ ਖਿਲਾਫ਼ ਬੋਲਣ ਅਤੇ ਸ਼ਰ੍ਹਾ ਦੀ ਆਲੋਚਨਾ ਕਰਨ ਵਾਂਗ ਹੀ ਹੈ ਜਿਸਦਾ ਉਹ ਅਨੁਸਰਣ ਕਰ ਰਿਹਾ ਹੈ। ਜਦੋਂ ਤੁਸੀਂ ਮਸੀਹ ਵਿੱਚ ਕਿਸੇ ਭਰਾ ਬਾਰੇ ਨਿਰਣਾ ਕਰਦੇ ਹੋ ਤਾਂ ਤੁਸੀਂ ਅਸਲ ਵਿੱਚ ਉਸ ਸ਼ਰ੍ਹਾ ਬਾਰੇ ਨਿਰਣਾ ਕਰਦੇ ਹੋ ਜਿਸਦੀ ਉਹ ਪਾਲਣਾ ਕਰਦਾ ਹੈ ਅਤੇ ਜਦੋਂ ਤੁਸੀਂ ਸ਼ਰ੍ਹਾ ਬਾਰੇ ਨਿਰਣਾ ਕਰਦੇ ਹੋ ਤਾਂ ਤੁਸੀਂ ਸ਼ਰ੍ਹਾ ਦੇ ਪਾਲਕ ਨਹੀਂ ਹੋ। ਤੁਸੀਂ ਖੁਦ ਮੁਨਸਫ਼ ਬਣ ਜਾਂਦੇ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਭਰਾਵੋ, ਇੱਕ ਦੂਜੇ ਦੇ ਵਿਰੁੱਧ ਨਾ ਬੋਲੋ, ਜੋ ਕੋਈ ਆਪਣੇ ਭਰਾ ਦੇ ਵਿਰੁੱਧ ਬੋਲਦਾ ਹੈ ਜਾਂ ਆਪਣੇ ਭਰਾ ਉੱਤੇ ਦੋਸ਼ ਲਾਉਂਦਾ ਹੈ ਸੋ ਪਰਮੇਸ਼ੁਰ ਦੀ ਬਿਵਸਥਾ ਦੇ ਵਿਰੁੱਧ ਬੋਲਦਾ ਹੈ ਅਤੇ ਪਰਮੇਸ਼ੁਰ ਦੀ ਬਿਵਸਥਾ ਉੱਤੇ ਦੋਸ਼ ਲਾਉਂਦਾ ਹੈ। ਪਰ ਜੇ ਤੂੰ ਬਿਵਸਥਾ ਉੱਤੇ ਦੋਸ਼ ਲਾਉਂਦਾ ਹੈਂ ਤਾਂ ਤੂੰ ਬਿਵਸਥਾ ਉੱਤੇ ਅਮਲ ਕਰਨ ਵਾਲਾ ਨਹੀਂ ਸਗੋਂ ਦੋਸ਼ ਲਾਉਣ ਵਾਲਾ ਹੋਇਆ l
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بھراؤ! اِک دُوجے دی بدگوئی نا کرو۔ جیہڑا اپنے بھرا دی بدگوئی کر دا اے یا الزام لاندا اے اوہ شریعت دی بدگوئی کر دا اے تے شریعت اُتّے الزام لاندا اے۔ جے تُوں شریعت اُتّے الزام لانا ایں تے تُوں شریعت اُتّے عمل نئیں کِیتا۔ سگوں اوہدے اُتّے حاکم بنیا۔
Punjabi Standard Bible (Punjabi Standard Bible) 2023
ਹੇ ਭਾਈਓ, ਇੱਕ ਦੂਜੇ ਦੇ ਵਿਰੁੱਧ ਨਾ ਬੋਲੋ; ਜਿਹੜਾ ਆਪਣੇ ਭਾਈ ਦੇ ਵਿਰੁੱਧ ਬੋਲਦਾ ਹੈ ਜਾਂ ਆਪਣੇ ਭਾਈ ਉੱਤੇ ਦੋਸ਼ ਲਾਉਂਦਾ ਹੈ ਉਹ ਬਿਵਸਥਾ ਦੇ ਵਿਰੁੱਧ ਬੋਲਦਾ ਹੈ ਅਤੇ ਬਿਵਸਥਾ ਉੱਤੇ ਦੋਸ਼ ਲਾਉਂਦਾ ਹੈ। ਜੇ ਤੂੰ ਬਿਵਸਥਾ ਉੱਤੇ ਦੋਸ਼ ਲਾਉਂਦਾ ਹੈਂ ਤਾਂ ਤੂੰ ਬਿਵਸਥਾ ਉੱਤੇ ਚੱਲਣ ਵਾਲਾ ਨਹੀਂ, ਬਲਕਿ ਦੋਸ਼ ਲਾਉਣ ਵਾਲਾ ਹੋਇਆ।