James 4:12 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਹੀ ਹੈ ਜਿਹੜਾ ਨੇਮਾਂ ਨੂੰ ਬਣਾਉਂਦਾ ਹੈ। ਸਿਰਫ਼ ਉਹੀ ਇੱਕੋ ਇੱਕ ਮੁਨਸਫ਼ ਹੈ। ਇਹ ਸਿਰਫ਼ ਪਰਮੇਸ਼ੁਰ ਹੀ ਹੈ ਜਿਹੜਾ ਬਚਾ ਸੱਕਦਾ ਹੈ ਅਤੇ ਤਬਾਹ ਕਰ ਸੱਕਦਾ ਹੈ। ਇਸ ਲਈ ਤੁਹਾਡੇ ਵਾਸਤੇ ਇਹ ਠੀਕ ਨਹੀਂ ਕਿ ਤੁਸੀਂ ਕਿਸੇ ਦੂਸਰਿਆਂ ਬਾਰੇ ਨਿਆਂ ਕਰੋ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਥੇ ਸਿਰਫ ਇੱਕ ਬਿਵਸਥਾ ਦੇਣ ਵਾਲਾ ਅਤੇ ਨਿਆਈਂ ਹੈ, ਪਰਮੇਸ਼ਵਰ ਹੈ ਜੋ ਬਚਾਉਂਦਾ ਅਤੇ ਨਸ਼ਟ ਕਰਨ ਦੇ ਯੋਗ ਹੈ। ਪਰ ਤੁਸੀਂ ਆਪਣੇ ਗੁਆਂਢੀ ਦਾ ਨਿਆਂ ਕਰਨ ਵਾਲੇ ਕੌਣ ਹੋ?
Punjabi Bible 2016 - ਪਵਿੱਤਰ ਬਾਈਬਲ O.V.
ਸ਼ਰਾ ਦਾ ਦੇਣ ਵਾਲਾ ਅਤੇ ਨਿਆਈ ਇੱਕੋ ਹੈ ਅਰਥਾਤ ਉਹ ਜਿਹੜਾ ਮੁਕਤੀ ਦੇਣ ਅਤੇ ਨਾਸ ਕਰਨ ਨੂੰ ਸਮਰੱਥ ਹੈ । ਪਰ ਤੂੰ ਆਪਣੇ ਗੁਆਂਢੀ ਉੱਤੇ ਦੋਸ਼ ਲਾਉਣ ਵਾਲਾ ਕੌਣ ਹੁੰਦਾ ਹੈਂ ॽ।।
Punjabi ERV
ਪਰਮੇਸ਼ੁਰ ਹੀ ਹੈ ਜਿਹਡ਼ਾ ਨੇਮਾਂ ਨੂੰ ਬਣਾਉਂਦਾ ਹੈ। ਸਿਰਫ਼ ਉਹੀ ਇੱਕੋ ਇੱਕ ਮੁਨਸਫ਼ ਹੈ। ਇਹ ਸਿਰਫ਼ ਪਰਮੇਸ਼ੁਰ ਹੀ ਹੈ ਜਿਹਡ਼ਾ ਬਚਾ ਸਕਦਾ ਹੈ ਅਤੇ ਤਬਾਹ ਕਰ ਸਕਦਾ ਹੈ। ਇਸ ਲਈ ਤੁਹਾਡੇ ਵਾਸਤੇ ਇਹ ਠੀਕ ਨਹੀਂ ਕਿ ਤੁਸੀਂ ਕਿਸੇ ਦੂਸਰਿਆਂ ਬਾਰੇ ਨਿਰਣਾ ਕਰੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਿਵਸਥਾ ਦੇਣ ਵਾਲਾ ਅਤੇ ਨਿਆਈਂ ਤਾਂ ਇੱਕੋ ਹੀ ਹੈ ਜਿਸ ਕੋਲ ਨਾਸ ਕਰਨ ਅਤੇ ਬਚਾਉਣ ਦਾ ਅਧਿਕਾਰ ਹੈ। ਪਰ ਤੂੰ ਆਪਣੇ ਗੁਆਂਢੀ ਉੱਤੇ ਦੋਸ਼ ਲਾਉਣ ਵਾਲਾ ਕੌਣ ਹੁੰਦਾ ਹੈਂ?।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
شریعت دا دین والا تے حاکم اِکّو اے جیہڑا بچا سکدا اے۔ تے مار وی سکدا اے۔ تُوں کون ایں جیہڑا اپنے گواہنڈی اُتّے الزام لانا ایں؟
Punjabi Standard Bible (Punjabi Standard Bible) 2023
ਬਿਵਸਥਾ ਦਾ ਦੇਣ ਵਾਲਾ ਅਤੇ ਨਿਆਂਕਾਰ ਇੱਕੋ ਹੈ, ਜਿਹੜਾ ਬਚਾਉਣ ਅਤੇ ਨਾਸ ਕਰਨ ਦੇ ਸਮਰੱਥ ਹੈ; ਪਰ ਤੂੰ ਆਪਣੇ ਗੁਆਂਢੀ ਉੱਤੇ ਦੋਸ਼ ਲਾਉਣ ਵਾਲਾ ਕੌਣ ਹੈਂ?