James 4:2 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਵਸਤਾਂ ਦੀ ਕਾਮਨਾ ਕਰਦੇ ਹੋ, ਪਰ ਤੁਸੀਂ ਉਨ੍ਹਾਂ ਨੂੰ ਪ੍ਰਾਪਤ ਨਹੀਂ ਕਰਦੇ। ਇਸ ਲਈ ਤੁਸੀਂ ਕਤਲ ਕਰਦੇ ਹੋ ਅਤੇ ਦੂਸਰੇ ਲੋਕਾਂ ਨਾਲ ਈਰਖਾ ਕਰਦੇ ਹੋ। ਪਰ ਤੁਸੀਂ ਫ਼ੇਰ ਵੀ ਉਹ ਚੀਜ਼ਾਂ ਪ੍ਰਾਪਤ ਨਹੀਂ ਕਰਦੇ ਜਿਨ੍ਹਾਂ ਦੀ ਤੁਸੀਂ ਕਾਮਨਾ ਕਰਦੇ ਹੋ। ਇਸ ਕਰਕੇ ਤੁਸੀਂ ਲੜਦੇ ਅਤੇ ਝਗੜਦੇ ਹੋ। ਤੁਸੀਂ ਆਪਣੀਆਂ ਮਨ ਇਛਿੱਤ ਚੀਜ਼ਾਂ ਇਸ ਲਈ ਪ੍ਰਾਪਤ ਨਹੀਂ ਕਰਦੇ ਕਿਉਂ ਕਿ ਤੁਸੀਂ ਪਰਮੇਸ਼ੁਰ ਤੋਂ ਨਹੀਂ ਮੰਗਦੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਹਾਡੀ ਇੱਛਾ ਹੈ ਪਰ ਤੁਹਾਡੇ ਕੋਲ ਨਹੀਂ ਹੈ, ਇਸ ਲਈ ਤੁਸੀਂ ਮਾਰ ਦਿੰਦੇ ਹੋ। ਤੁਸੀਂ ਲੋਭ ਕਰਦੇ ਹੋ ਪਰ ਜੋ ਤੁਸੀਂ ਚਾਹੁੰਦੇ ਹੋ ਉਹ ਪ੍ਰਾਪਤ ਨਹੀਂ ਕਰ ਸਕਦੇ, ਇਸ ਲਈ ਤੁਸੀਂ ਝਗੜਾ ਅਤੇ ਲੜਦੇ ਕਰਦੇ ਹੋ। ਤੁਹਾਡੇ ਕੋਲ ਨਹੀਂ ਹੈ ਕਿਉਂਕਿ ਤੁਸੀਂ ਪਰਮੇਸ਼ਵਰ ਤੋਂ ਨਹੀਂ ਮੰਗਦੇ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਲੋਭ ਕਰਦੇ ਹੋ ਅਤੇ ਪੱਲੇ ਕੁਝ ਨਹੀਂ ਪੈਂਦਾ। ਤੁਸੀਂ ਹੱਤਿਆ ਅਤੇ ਈਰਖਾ ਕਰਦੇ ਹੋ ਅਤੇ ਕੁਝ ਪਰਾਪਤ ਨਹੀਂ ਕਰ ਸੱਕਦੇ। ਤੁਸੀਂ ਝਗੜਾ ਅਤੇ ਲੜਾਈ ਕਰਦੇ ਹੋ। ਤੁਹਾਡੇ ਪੱਲੇ ਕੁਝ ਨਹੀਂ ਪੈਂਦਾ ਇਸ ਲਈ ਜੋ ਮੰਗਦੇ ਨਹੀਂ
Punjabi ERV
ਤੁਸੀਂ ਵਸਤਾਂ ਦੀ ਕਾਮਨਾ ਕਰਦੇ ਹੋ, ਪਰ ਤੁਸੀਂ ਉਨ੍ਹਾਂ ਨੂੰ ਪ੍ਰਾਪਤ ਨਹੀਂ ਕਰਦੇ। ਇਸ ਲਈ ਤੁਸੀਂ ਕਤਲ ਕਰਦੇ ਹੋ ਅਤੇ ਦੂਸਰੇ ਲੋਕਾਂ ਨਾਲ ਈਰਖਾ ਕਰਦੇ ਹੋ। ਪਰ ਤੁਸੀਂ ਫ਼ੇਰ ਵੀ ਉਹ ਚੀਜ਼ਾਂ ਪ੍ਰਾਪਤ ਨਹੀਂ ਕਰਦੇ ਜਿਨ੍ਹਾਂ ਦੀ ਤੁਸੀਂ ਕਾਮਨਾ ਕਰਦੇ ਹੋ। ਇਸ ਕਰਕੇ ਤੁਸੀਂ ਲਡ਼ਦੇ ਅਤੇ ਝਗਡ਼ਦੇ ਹੋ। ਤੁਸੀਂ ਆਪਣੀਆਂ ਮਨ ਇਛਿੱਤ ਚੀਜ਼ਾਂ ਇਸ ਲਈ ਪ੍ਰਾਪਤ ਨਹੀਂ ਕਰਦੇ ਕਿਉਂਕਿ ਤੁਸੀਂ ਪਰਮੇਸ਼ੁਰ ਤੋਂ ਨਹੀਂ ਮੰਗਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਲੋਭ ਕਰਦੇ ਹੋ ਅਤੇ ਪੱਲੇ ਕੁਝ ਨਹੀਂ ਪੈਂਦਾ। ਤੁਸੀਂ ਹੱਤਿਆ ਅਤੇ ਈਰਖਾ ਕਰਦੇ ਹੋ ਅਤੇ ਕੁਝ ਪ੍ਰਾਪਤ ਨਹੀਂ ਕਰ ਸਕਦੇ। ਤੁਸੀਂ ਝਗੜਾ ਅਤੇ ਲੜਾਈ ਕਰਦੇ ਹੋ। ਤੁਹਾਨੂੰ ਇਸ ਲਈ ਨਹੀਂ ਮਿਲਦਾ, ਜੋ ਮੰਗਦੇ ਨਹੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُسی خواہش کر دے ہو پر تُہانوں مِلدا نئیں۔ خُون تے ساڑا کر دے ہو پر کُجھ تُہانوں لَبّھدا نئیں تُسی لڑدے تے جھگڑ دے ہو۔ تُہانوں ایس لئی نئیں مِلدا پئی منگدے نئیں۔
Punjabi Standard Bible (Punjabi Standard Bible) 2023
ਤੁਸੀਂ ਲਾਲਸਾ ਕਰਦੇ ਹੋ ਪਰ ਤੁਹਾਨੂੰ ਮਿਲਦਾ ਨਹੀਂ, ਇਸ ਲਈ ਤੁਸੀਂ ਹੱਤਿਆ ਕਰਦੇ ਹੋ। ਤੁਸੀਂ ਲੋਭ ਕਰਦੇ ਹੋ ਪਰ ਕੁਝ ਪ੍ਰਾਪਤ ਨਹੀਂ ਕਰ ਪਾਉਂਦੇ, ਇਸ ਲਈ ਤੁਸੀਂ ਲੜਦੇ ਅਤੇ ਝਗੜਦੇ ਹੋ। ਤੁਹਾਨੂੰ ਇਸ ਲਈ ਨਹੀਂ ਮਿਲਦਾ, ਕਿਉਂਕਿ ਤੁਸੀਂ ਮੰਗਦੇ ਨਹੀਂ।