James 4:3 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜਦੋਂ ਤੁਸੀਂ ਮੰਗਦੇ ਹੋ ਤਾਂ ਵੀ ਤੁਹਾਨੂੰ ਨਹੀਂ ਮਿਲਦੀਆਂ। ਕਿਉਂ ਕਿ ਜਿਸ ਲਈ ਤੁਸੀਂ ਮੰਗਦੇ ਹੋ ਉਹ ਗਲਤ ਹੈ। ਤੁਸੀਂ ਇਹ ਚੀਜ਼ਾਂ ਇਸ ਕਰਕੇ ਮੰਗਦੇ ਹੋ ਤਾਂ ਜੋ ਤੁਸੀਂ ਉਨ੍ਹਾਂ ਨੂੰ ਕੇਵਲ ਆਪਣੀ ਪ੍ਰਸੰਨਤਾ ਲਈ ਹੀ ਵਰਤ ਸੱਕੋਂ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਤੁਸੀਂ ਪਰਮੇਸ਼ਵਰ ਕੋਲੋ ਮੰਗਦੇ ਹੋ, ਤੁਹਾਨੂੰ ਪ੍ਰਾਪਤ ਨਹੀਂ ਹੁੰਦਾ, ਕਿਉਂਕਿ ਤੁਸੀਂ ਗਲਤ ਮਨੋਰਥਾਂ ਨਾਲ ਮੰਗਦੇ ਹੋ, ਤਾਂ ਜੋ ਤੁਸੀਂ ਪ੍ਰਾਪਤ ਕਰੋ ਉਸਨੂੰ ਆਪਣੇ ਸੁੱਖਾਂ ਬਿਲਾਸਾਂ ਤੇ ਖਰਚ ਕਰ ਸਕੋ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਮੰਗਦੇ ਹੋ ਪਰ ਲੱਭਦਾ ਨਹੀਂ ਕਿਉਂ ਜੋ ਬਦਨੀਤੀ ਨਾਲ ਮੰਗਦੇ ਹੋ ਭਈ ਆਪਣਿਆਂ ਭੋਗ ਬਿਲਾਸਾਂ ਵਿੱਚ ਉਡਾ ਦਿਓ
Punjabi ERV
ਪਰ ਜਦੋਂ ਤੁਸੀਂ ਮੰਗਦੇ ਹੋ ਤਾਂ ਵੀ ਤੁਹਾਨੂੰ ਨਹੀਂ ਮਿਲਦੀਆਂ। ਕਿਉਂਕਿ ਜਿਸ ਲਈ ਤੁਸੀਂ ਮੰਗਦੇ ਹੋ ਉਹ ਗਲਤ ਹੈ। ਤੁਸੀਂ ਇਹ ਚੀਜ਼ਾਂ ਇਸ ਕਰਕੇ ਮੰਗਦੇ ਹੋ ਤਾਂ ਜੋ ਤੁਸੀਂ ਉਨ੍ਹਾਂ ਨੂੰ ਕੇਵਲ ਆਪਣੀ ਪ੍ਰਸੰਨਤਾ ਲਈ ਹੀ ਵਰਤ ਸਕੋਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਮੰਗਦੇ ਹੋ ਪਰ ਮਿਲਦਾ ਨਹੀਂ ਕਿਉਂ ਜੋ ਬੁਰੀ ਨੀਤ ਨਾਲ ਮੰਗਦੇ ਹੋ ਤਾਂ ਜੋ ਆਪਣਿਆਂ ਭੋਗ ਬਿਲਾਸਾਂ ਵਿੱਚ ਉਡਾ ਦਿਓ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُسی منگدے ہو پر نئیں مِلدا۔ ایس لئی پئی بُری نِیّت نال منگدے ہو تاں جو اپنی خُوشی وِچ خرچ کرو۔
Punjabi Standard Bible (Punjabi Standard Bible) 2023
ਤੁਸੀਂ ਮੰਗਦੇ ਹੋ ਪਰ ਤੁਹਾਨੂੰ ਮਿਲਦਾ ਨਹੀਂ, ਕਿਉਂਕਿ ਤੁਸੀਂ ਗਲਤ ਉਦੇਸ਼ ਨਾਲ ਮੰਗਦੇ ਹੋ ਤਾਂਕਿ ਇਸ ਨੂੰ ਆਪਣੇ ਭੋਗ-ਵਿਲਾਸਾਂ ਵਿੱਚ ਉਡਾ ਸਕੋ।