James 4:8 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦੇ ਨੇੜੇ ਆਓ ਅਤੇ ਪਰਮੇਸ਼ੁਰ ਤੁਹਾਡੇ ਨੇੜੇ ਆ ਜਾਵੇਗਾ। ਤੁਸੀਂ ਦੋਸ਼ੀ ਹੋ। ਇਸ ਲਈ ਤੁਹਾਡੇ ਦਿਲਾਂ ਨੂੰ ਆਪਣੀਆਂ ਦੁਸ਼ਟ ਕਰਨੀਆਂ ਤੋਂ ਸਾਫ਼ ਬਣਾਓ ਤੁਸੀਂ ਇੱਕੋ ਵੇਲੇ ਦੁਨੀਆਂ ਅਤੇ ਪਰਮੇਸ਼ੁਰ ਦੇ ਰਾਹ ਤੁਰਨ ਦੀ ਕੋਸ਼ਿਸ਼ ਕਰ ਰਹੇ ਹੋ। ਆਪਣੇ ਵਿੱਚਾਰਾਂ ਨੂੰ ਸ਼ੁੱਧ ਕਰੋ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰਮੇਸ਼ਵਰ ਦੇ ਨੇੜੇ ਆਓ ਅਤੇ ਉਹ ਤੁਹਾਡੇ ਨੇੜੇ ਆਵੇਗਾ। ਹੇ ਪਾਪੀਓ, ਆਪਣੇ ਹੱਥ ਧੋਵੋ ਅਤੇ ਆਪਣੇ ਦਿਲਾਂ ਨੂੰ ਸ਼ੁੱਧ ਕਰੋ, ਤੁਸੀਂ ਜੋ ਦੋਗਲੇ ਹੋ
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਦੇ ਨੇੜੇ ਜਾਓ ਤਾਂ ਉਹ ਤੁਹਾਡੇ ਨੇੜੇ ਆਵੇਗਾ । ਹੇ ਪਾਪੀਓ, ਆਪਣੇ ਹੱਥ ਸ਼ੁੱਧ ਕਰੋ ਅਤੇ ਹੇ ਦੁਚਿੱਤਿਓ, ਆਪਣੇ ਦਿਲਾਂ ਨੂੰ ਪਵਿੱਤਰ ਕਰੋ
Punjabi ERV
ਪਰਮੇਸ਼ੁਰ ਦੇ ਨੇਡ਼ੇ ਆਓ ਅਤੇ ਪਰਮੇਸ਼ੁਰ ਤੁਹਾਡੇ ਨੇਡ਼ੇ ਆ ਜਾਵੇਗਾ। ਤੁਸੀਂ ਦੋਸ਼ੀ ਹੋ। ਇਸ ਲਈ ਤੁਹਾਡੇ ਦਿਲਾਂ ਨੂੰ ਆਪਣੀਆਂ ਦੁਸ਼ਟ ਕਰਨੀਆਂ ਤੋਂ ਸਾਫ਼ ਬਨਾਓ ਤੁਸੀਂ ਇੱਕੋ ਵੇਲੇ ਦੁਨੀਆਂ ਅਤੇ ਪਰਮੇਸ਼ੁਰ ਦੇ ਰਾਹ ਤੁਰਨ ਦੀ ਕੋਸ਼ਿਸ਼ ਕਰ ਰਹੇ ਹੋ। ਆਪਣੇ ਵਿਚਾਰਾਂ ਨੂੰ ਸ਼ੁਧ ਕਰੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਦੇ ਨੇੜੇ ਆਓ ਤਾਂ ਉਹ ਵੀ ਤੁਹਾਡੇ ਨੇੜੇ ਆਵੇਗਾ। ਹੇ ਪਾਪੀਓ, ਆਪਣੇ ਹੱਥ ਸ਼ੁੱਧ ਕਰੋ ਅਤੇ ਹੇ ਦੁਚਿੱਤਿਓ, ਆਪਣੇ ਦਿਲਾਂ ਨੂੰ ਪਵਿੱਤਰ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
خُدا دے نیڑے جاؤ تے اوہ تُہاڈے نیڑے آوے گا۔ گُناہیو۔ اپنے ہتّھاں نُوں صاف کرو تے دو دِلیؤ اپنے دِلاں نُوں پاک کرو۔
Punjabi Standard Bible (Punjabi Standard Bible) 2023
ਪਰਮੇਸ਼ਰ ਦੇ ਨੇੜੇ ਜਾਓ ਅਤੇ ਉਹ ਤੁਹਾਡੇ ਨੇੜੇ ਆਵੇਗਾ। ਹੇ ਪਾਪੀਓ, ਆਪਣੇ ਹੱਥਾਂ ਨੂੰ ਸ਼ੁੱਧ ਕਰੋ ਅਤੇ ਹੇ ਦੁਚਿੱਤਿਓ, ਆਪਣੇ ਦਿਲਾਂ ਨੂੰ ਪਵਿੱਤਰ ਕਰੋ।