James 5:11 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਆਖਦੇ ਹਾਂ ਕਿ ਉਹ ਲੋਕ ਜਿਨ੍ਹਾਂ ਨੇ ਆਪਣੀਆਂ ਮੁਸ਼ਕਿਲਾਂ ਨੂੰ ਸਬਰ ਨਾਲ ਬਰਦਾਸ਼ਤ ਕੀਤਾ ਹੁਣ ਬਹੁਤ ਪ੍ਰਸੰਨ ਹਨ। ਤੁਸੀਂ ਅਯੂਬ ਦੇ ਸਬਰ ਦੇ ਬਾਰੇ ਸੁਣਿਆ ਹੋਵੇਗਾ। ਤੁਸੀਂ ਜਾਣਦੇ ਹੋ ਕਿ ਅਯੂਬ ਦੀਆਂ ਸਾਰੀਆਂ ਮੁਸ਼ਕਿਲਾਂ ਤੋਂ ਬਾਦ ਪਰਮੇਸ਼ੁਰ ਨੇ ਉਸਦੀ ਸਹਾਇਤਾ ਕੀਤੀ। ਇਸਤੋਂ ਪਤਾ ਚਲਦਾ ਹੈ ਕਿ ਪ੍ਰਭੂ ਦਯਾ ਨਾਲ ਭਰਪੂਰ ਹੈ ਅਤੇ ਮਿਹਰਬਾਨ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਵੇਂ ਕਿ ਤੁਸੀਂ ਜਾਣਦੇ ਹੋ, ਅਸੀਂ ਉਨ੍ਹਾਂ ਨੂੰ ਧੰਨ ਮੰਨਦੇ ਹਾਂ ਜਿਨ੍ਹਾਂ ਨੇ ਸਬਰ ਕੀਤਾ ਹੈ। ਤੁਸੀਂ ਅਯੂਬ ਦੇ ਸਬਰ ਬਾਰੇ ਸੁਣਿਆ ਹੈ ਅਤੇ ਵੇਖਿਆ ਹੈ ਕਿ ਆਖਰਕਾਰ ਪ੍ਰਭੂ ਦੇ ਵਲੋਂ ਉਸਦਾ ਫਲ ਵੀ ਜਾਣਦੇ ਹੋ ਕਿ ਪ੍ਰਭੂ ਰਹਿਮਦਿਲੀ ਅਤੇ ਦਇਆ ਨਾਲ ਭਰਪੂਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਅਸੀਂ ਉਨ੍ਹਾਂ ਨੂੰ ਧੰਨ ਆਖਦੇ ਹਾਂ ਜਿਨ੍ਹਾਂ ਸਬਰ ਕੀਤਾ। ਤੁਸਾਂ ਅੱਯੂਬ ਦਾ ਸਬਰ ਸੁਣਿਆ ਹੈ ਅਤੇ ਪ੍ਰਭੁ ਦਾ ਪਰੋਜਨ ਜਾਣਦੇ ਹੋ ਭਈ ਪ੍ਰਭੁ ਵੱਡਾ ਦਰਦੀ ਅਤੇ ਦਿਆਲੂ ਹੈ ।।
Punjabi ERV
ਅਸੀਂ ਆਖਦੇ ਹਾਂ ਕਿ ਉਹ ਲੋਕ ਜਿਨ੍ਹਾਂ ਨੇ ਆਪਣੀਆਂ ਮੁਸ਼ਕਿਲਾਂ ਨੂੰ ਸਬਰ ਨਾਲ ਬਰਦਾਸ਼ਤ ਕੀਤਾ ਹੁਣ ਬਹੁਤ ਪ੍ਰਸੰਨ ਹਨ। ਤੁਸੀਂ ਯਾਕੂਬ ਦੇ ਸਬਰ ਦੇ ਬਾਰੇ ਸੁਣਿਆ ਹੋਵੇਗਾ। ਤੁਸੀਂ ਜਾਣਦੇ ਹੋ ਕਿ ਅਯੂਬ ਦੀਆਂ ਸਾਰੀਆਂ ਮੁਸ਼ਕਿਲਾਂ ਤੋਂ ਬਾਦ ਪ੍ਰਭੂ ਨੇ ਉਸਦੀ ਸਹਾਇਤਾ ਕੀਤੀ। ਇਸਤੋਂ ਪਤਾ ਚਲਦਾ ਹੈ ਕਿ ਪ੍ਰਭੂ ਦਇਆ ਨਾਲ ਭਰਪੂਰ ਹੈ ਅਤੇ ਮਿਹਰਬਾਨ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਉਨ੍ਹਾਂ ਨੂੰ ਧੰਨ ਆਖਦੇ ਹਾਂ ਜਿਨ੍ਹਾਂ ਨੇ ਸਬਰ ਕੀਤਾ। ਤੁਸੀਂ ਅਯੂਬ ਦਾ ਸਬਰ ਤਾਂ ਸੁਣਿਆ ਹੀ ਹੈ ਅਤੇ ਪ੍ਰਭੂ ਦੇ ਵਲੋਂ ਉਸਦਾ ਫਲ ਵੀ ਜਾਣਦੇ ਹੋ ਕਿ ਪ੍ਰਭੂ ਵੱਡਾ ਦਰਦੀ ਅਤੇ ਦਿਆਲੂ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ویکھو صبر کرن والیاں نُوں اسی دھنّ آکھنے آں۔ تُساں ایُّوب دے صبر دا حال تے سُنیا ای اے تے خُداوند ولّوں جیہڑا اوہدا انت ہویا اوہنوں وی معلُوم کر لیا۔ جِہدے توں خُداوند دا بڑا ترس تے رَحم ظاہر ہوندا اے۔
Punjabi Standard Bible (Punjabi Standard Bible) 2023
ਵੇਖੋ, ਅਸੀਂ ਉਨ੍ਹਾਂ ਨੂੰ ਧੰਨ ਕਹਿੰਦੇ ਹਾਂ ਜਿਨ੍ਹਾਂ ਨੇ ਧੀਰਜ ਰੱਖਿਆ। ਤੁਸੀਂ ਅੱਯੂਬ ਦੇ ਧੀਰਜ ਬਾਰੇ ਸੁਣਿਆ ਹੈ ਅਤੇ ਪ੍ਰਭੂ ਵੱਲੋਂ ਉਸ ਨੂੰ ਮਿਲੇ ਪ੍ਰਤਿਫਲ ਨੂੰ ਵੀ ਵੇਖਿਆ ਹੈ ਕਿ ਪ੍ਰਭੂ ਦਇਆਵਾਨ ਅਤੇ ਤਰਸ ਨਾਲ ਭਰਪੂਰ ਹੈ।