James 5:12 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੇ ਭਰਾਵੋ ਅਤੇ ਭੈਣੋ ਇਹ ਬਹੁਤ ਜ਼ਰੂਰੀ ਹੈ ਕਿ ਜਦੋਂ ਤੁਸੀਂ ਕੋਈ ਵਾਅਦਾ ਕਰੋ ਤਾਂ ਸੌਂਹ ਨਾ ਖਾਓ। ਸਵਰਗ, ਧਰਤੀ ਜਾਂ ਕਿਸੇ ਹੋਰ ਚੀਜ਼ ਦਾ ਨਾਮ ਆਪਣੇ ਬੋਲਾਂ ਨੂੰ ਤਸਦੀਕ ਕਰਨ ਲਈ ਨਾ ਵਰਤੋ। ਜਦੋਂ ਤੁਹਾਡਾ ਭਾਵ “ਹਾਂ” ਹੋਵੇ ਤੁਹਾਨੂੰ ਸਿਰਫ਼ “ਹਾਂ” ਆਖਣੀ ਚਾਹੀਦੀ ਹੈ। ਜਦੋਂ ਤੁਹਾਡਾ ਭਾਵ “ਨਾਹ” ਹੋਵੇ ਤਾਂ ਤੁਸੀਂ ਸਿਰਫ਼ “ਨਾਹ” ਆਖੋ। ਅਜਿਹਾ ਹੀ ਕਰੋ ਤਾਂ ਜੋ ਤੁਹਾਨੂੰ ਦੋਸ਼ੀ ਨਾ ਠਹਿਰਾਇਆ ਜਾਵੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇ ਮੇਰੇ ਭਰਾਵੋ ਅਤੇ ਭੈਣੋ, ਸਭ ਤੋਂ ਪਹਿਲਾਂ ਇਹ ਹੈ, ਕਿ ਸਹੁੰ ਨਾ ਖਾਓ, ਨਾ ਸਵਰਗ ਦੀ, ਨਾ ਧਰਤੀ ਦੀ, ਨਾ ਹੀ ਕਿਸੇ ਹੋਰ ਚੀਜ਼ ਦੀ ਸਹੁੰ ਖਾਓ। ਤੁਹਾਡੀ “ਹਾਂ ਦੀ ਹਾਂ” ਅਤੇ “ਨਾਂਹ ਦੀ ਨਾਂਹ” ਹੋਵੇ। ਨਹੀਂ ਤਾਂ ਤੁਸੀਂ ਦੋਸ਼ੀ ਠਹਿਰਾਏ ਜਾਓਗੇ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਮੇਰੇ ਭਰਾਵੋ, ਸਭ ਤੋਂ ਪਹਿਲਾਂ ਇਹ ਹੈ ਭਈ ਤੁਸਾਂ ਸੌਂਹ ਨਾ ਖਾਣੀ, ਨਾ ਅਕਾਸ਼ ਦੀ, ਨਾ ਧਰਤੀ ਦੀ, ਨਾ ਹੋਰ ਕਾਸੇ ਦੀ ਸੌਂਹ। ਪਰ ਤੁਹਾਡੀ ਹਾਂ ਦੀ ਹਾਂ ਅਤੇ ਨਾ ਦੀ ਨਾ ਹੋਵੇ ਭਈ ਤੁਸੀਂ ਸਜ਼ਾ ਹੇਠਾਂ ਨਾ ਆ ਜਾਓ।।
Punjabi ERV
ਮੇਰੇ ਭਰਾਵੋ ਅਤੇ ਭੈਣੋ ਇਹ ਬਹੁਤ ਜ਼ਰੂਰੀ ਹੈ ਕਿ ਜਦੋਂ ਤੁਸੀਂ ਕੋਈ ਵਾਅਦਾ ਕਰੋ ਤਾਂ ਸੌਂਹ ਨਾ ਖਾਓ। ਸਵਰਗ, ਧਰਤੀ ਜਾਂ ਕਿਸੇ ਹੋਰ ਚੀਜ਼ ਦਾ ਨਾਮ ਆਪਣੇ ਬੋਲਾਂ ਨੂੰ ਤਸਦੀਕ ਕਰਨ ਲਈ ਨਾ ਵਰਤੋ। ਜਦੋਂ ਤੁਹਾਡਾ ਭਾਵ “ਹਾਂ” ਹੋਵੇ ਤੁਹਾਨੂੰ ਸਿਰਫ਼ “ਹਾਂ” ਆਖਣੀ ਚਾਹੀਦੀ ਹੈ। ਜਦੋਂ ਤੁਹਾਡਾ ਭਾਵ “ਨਾਹ” ਹੋਵੇ ਤਾਂ ਤੁਸੀਂ ਸਿਰਫ਼ “ਨਾਹ” ਆਖੋ। ਅਜਿਹਾ ਹੀ ਕਰੋ ਤਾਂ ਜੋ ਤੁਹਾਨੂੰ ਦੋਸ਼ੀ ਨਾ ਠਹਿਰਾਇਆ ਜਾਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੇ ਭਰਾਵੋ, ਸਭ ਤੋਂ ਪਹਿਲਾਂ ਇਹ ਹੈ ਕਿ ਤੁਸੀਂ ਸਹੁੰ ਨਾ ਖਾਣੀ, ਨਾ ਸਵਰਗ ਦੀ, ਨਾ ਧਰਤੀ ਦੀ, ਨਾ ਕਿਸੇ ਹੋਰ ਦੀ ਪਰ ਤੁਹਾਡੀ ਹਾਂ ਦੀ ਹਾਂ ਅਤੇ ਨਾਂਹ ਦੀ ਨਾਂਹ ਹੋਵੇ ਤਾਂ ਕਿ ਤੁਸੀਂ ਸਜ਼ਾ ਹੇਠਾਂ ਨਾ ਆ ਜਾਓ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر میرے بھراؤ! ساریاں توں وَدّھ کے ایہہ اے۔ پئی سَونہہ نا کھاؤ۔ نا اسمان دی نا زمین دی نا کِسے ہور شے دی۔ سگوں ہاں دے تھاں ہاں کرو۔ تے نا دے تھاں نا۔ تاں جو سزا دے لائق نا ہوؤ۔
Punjabi Standard Bible (Punjabi Standard Bible) 2023
ਹੇ ਮੇਰੇ ਭਾਈਓ, ਸਭ ਤੋਂ ਵੱਡੀ ਗੱਲ ਇਹ ਕਿ ਸੌਂਹ ਨਾ ਖਾਣੀ; ਨਾ ਸਵਰਗ ਦੀ, ਨਾ ਧਰਤੀ ਦੀ ਅਤੇ ਨਾ ਹੀ ਕਿਸੇ ਹੋਰ ਵਸਤੂ ਦੀ। ਪਰ ਤੁਹਾਡੀ “ਹਾਂ” ਦੀ “ਹਾਂ” ਅਤੇ “ਨਾਂਹ” ਦੀ “ਨਾਂਹ” ਹੋਵੇ, ਤਾਂਕਿ ਅਜਿਹਾ ਨਾ ਹੋਵੇ ਕਿ ਤੁਸੀਂ ਸਜ਼ਾ ਦੇ ਹੇਠ ਆ ਜਾਓ।