James 5:14 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਤੁਹਾਡੇ ਵਿੱਚੋਂ ਕੋਈ ਬਿਮਾਰ ਹੈ ਤਾਂ ਉਸ ਨੂੰ ਕਲੀਸਿਯਾ ਦੇ ਬਜ਼ੁਰਗਾਂ ਨੂੰ ਬੁਲਾਉਣਾ ਚਾਹੀਦਾ ਹੈ। ਅਤੇ ਬਜ਼ੁਰਗਾਂ ਨੂੰ ਚਾਹੀਦਾ ਹੈ ਕਿ ਉਹ ਪ੍ਰਭੂ ਦੇ ਨਾਮ ਤੇ ਉਸ ਉੱਪਰ ਤੇਲ ਮਲਣ ਅਤੇ ਉਸ ਲਈ ਪ੍ਰਾਰਥਨਾ ਕਰਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੀ ਤੁਹਾਡੇ ਵਿੱਚੋਂ ਕੋਈ ਬਿਮਾਰ ਹੈ? ਉਨ੍ਹਾਂ ਨੂੰ ਕਲੀਸਿਆ ਦੇ ਬਜ਼ੁਰਗਾਂ ਨੂੰ ਉਨ੍ਹਾਂ ਦੇ ਲਈ ਪ੍ਰਾਰਥਨਾ ਕਰਨ ਅਤੇ ਉਨ੍ਹਾਂ ਨੂੰ ਪ੍ਰਭੂ ਦੇ ਨਾਮ ਤੇ ਤੇਲ ਨਾਲ ਮਸਹ ਕਰਨ ਲਈ ਬੁਲਾਉਣ ਸੱਦਾ ਦਿਓ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਤੁਹਾਡੇ ਵਿੱਚ ਕੋਈ ਮਾਂਦਾ ਹੈॽ ਤਾਂ ਕਲੀਸਿਯਾ ਦੇ ਬਜ਼ੁਰਗਾਂ ਨੂੰ ਸੱਦ ਘੱਲੇ ਅਤੇ ਓਹ ਪ੍ਰਭੁ ਦਾ ਨਾਮ ਲੈ ਕੇ ਉਹ ਨੂੰ ਤੇਲ ਝੱਸਣ ਅਤੇ ਉਹ ਦੇ ਲਈ ਪ੍ਰਾਰਥਨਾ ਕਰਨ
Punjabi ERV
ਜੇ ਤੁਹਾਡੇ ਵਿੱਚੋਂ ਕੋਈ ਬਿਮਾਰ ਹੈ ਤਾਂ ਉਸਨੂੰ ਕਲੀਸਿਯਾ ਦੇ ਬਜ਼ੁਰਗਾਂ ਨੂੰ ਬੁਲਾਉਣ ਚਾਹੀਦਾ ਹੈ। ਅਤੇ ਬਜ਼ੁਰਗਾਂ ਨੂੰ ਚਾਹੀਦਾ ਹੈ ਕਿ ਉਹ ਪ੍ਰਭੂ ਦੇ ਨਾਮ ਤੇ ਉਸ ਉੱਪਰ ਤੇਲ ਮਲਣ ਅਤੇ ਉਸ ਲਈ ਪ੍ਰਾਰਥਨਾ ਕਰਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਤੁਹਾਡੇ ਵਿੱਚ ਕੋਈ ਰੋਗੀ ਹੈ? ਤਾਂ ਕਲੀਸਿਯਾ ਦੇ ਬਜ਼ੁਰਗਾਂ ਨੂੰ ਬੁਲਾਵੇ ਅਤੇ ਉਹ ਪ੍ਰਭੂ ਦਾ ਨਾਮ ਲੈ ਕੇ ਉਸ ਉੱਤੇ ਤੇਲ ਮਲਣ ਅਤੇ ਉਹ ਦੇ ਲਈ ਪ੍ਰਾਰਥਨਾ ਕਰਨ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جے تُہاڈے وِچ کوئی بیمار ہوئے تے کلِیسیا دے بزُرگاں نُوں سَدّے تے اوہ خُداوند دے ناں اُتّے اوہنوں تیل مَل کے اوہدے لئی دُعا منگن۔
Punjabi Standard Bible (Punjabi Standard Bible) 2023
ਕੀ ਤੁਹਾਡੇ ਵਿੱਚੋਂ ਕੋਈ ਬਿਮਾਰ ਹੈ? ਤਾਂ ਉਹ ਕਲੀਸਿਯਾ ਦੇ ਬਜ਼ੁਰਗਾਂ ਨੂੰ ਸੱਦੇ ਅਤੇ ਉਹ ਪ੍ਰਭੂ ਦੇ ਨਾਮ ਵਿੱਚ ਉਸ ਉੱਤੇ ਤੇਲ ਮਲ ਕੇ ਪ੍ਰਾਰਥਨਾ ਕਰਨ।