James 5:15 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਜੇਕਰ ਉਹ ਪ੍ਰਾਰਥਨਾ ਵਿਸ਼ਵਾਸ ਵਿੱਚ ਆਖੀ ਗਈ ਹੈ, ਤਾਂ ਪਰਮੇਸ਼ੁਰ ਉਸ ਵਿਅਕਤੀ ਨੂੰ ਚੰਗਾ ਕਰੇਗਾ। ਅਤੇ ਜੇ ਉਸ ਵਿਅਕਤੀ ਨੇ ਪਾਪ ਕੀਤਾ ਹੈ ਤਾਂ ਪਰਮੇਸ਼ੁਰ ਉਸ ਨੂੰ ਮਾਫ਼ ਕਰ ਦੇਵੇਗਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਵਿਸ਼ਵਾਸ ਵਿੱਚ ਕੀਤੀ ਗਈ ਪ੍ਰਾਰਥਨਾ ਬਿਮਾਰ ਵਿਅਕਤੀ ਨੂੰ ਤੰਦਰੁਸਤ ਕਰੇਗੀ; ਪ੍ਰਭੂ ਉਨ੍ਹਾਂ ਨੂੰ ਉੱਚਾ ਕਰੇਗਾ। ਜੇ ਉਨ੍ਹਾਂ ਨੇ ਪਾਪ ਕੀਤਾ ਹੈ, ਤਾਂ ਉਨ੍ਹਾਂ ਨੂੰ ਮਾਫ਼ ਕਰ ਦਿੱਤਾ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪ੍ਰਾਰਥਨਾ ਜਿਹੜੀ ਨਿਹਚਾ ਨਾਲ ਹੋਵੇ ਓਸ ਬਿਮਾਰ ਨੂੰ ਬਚਾਵੇਗੀ ਅਤੇ ਪ੍ਰਭੁ ਉਹ ਨੂੰ ਉਠਾ ਖੜਾ ਕਰੇਗਾ, ਅਤੇ ਜੇ ਉਹ ਨੇ ਪਾਪ ਕੀਤੇ ਹੋਣ ਤਾਂ ਉਹ ਨੂੰ ਮਾਫ਼ ਕੀਤੇ ਜਾਣਗੇ
Punjabi ERV
ਅਤੇ ਜੇਕਰ ਉਹ ਪ੍ਰਾਰਥਨਾ ਵਿਸ਼ਵਾਸ ਵਿੱਚ ਆਖੀ ਗਈ ਹੈ, ਤਾਂ ਪਮੇਸ਼ੁਰ ਉਸ ਵਿਅਕਤੀ ਨੂੰ ਚੰਗਾ ਕਰੇਗਾ। ਅਤੇ ਜੇ ਉਸ ਵਿਅਕਤੀ ਨੇ ਪਾਪ ਕੀਤਾ ਹੈ ਤਾਂ ਪਰਮੇਸ਼ੁਰ ਉਸ ਨੂੰ ਮਾਫ਼ ਕਰ ਦੇਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਵਿਸ਼ਵਾਸ ਦੀ ਪ੍ਰਾਰਥਨਾ ਦੇ ਦੁਆਰਾ ਰੋਗੀ ਬਚ ਜਾਵੇਗਾ ਅਤੇ ਪ੍ਰਭੂ ਉਸ ਨੂੰ ਉੱਠਾ ਕੇ ਖੜ੍ਹਾ ਕਰੇਗਾ, ਅਤੇ ਜੇ ਉਹ ਨੇ ਪਾਪ ਵੀ ਕੀਤੇ ਹੋਣ ਤਾਂ ਉਸ ਨੂੰ ਮਾਫ਼ ਕੀਤੇ ਜਾਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑی دُعا اِیمان نال ہوئے گی۔ اوہدے نال بیمار بچ جاوے گا۔ تے خُداوند اوہنوں بچائے گا۔ تے جے اوس گُناہ کِیتے ہون اوہ وی مُعاف ہو جان گے۔
Punjabi Standard Bible (Punjabi Standard Bible) 2023
ਵਿਸ਼ਵਾਸ ਦੀ ਪ੍ਰਾਰਥਨਾ ਉਸ ਬਿਮਾਰ ਨੂੰ ਚੰਗਾ ਕਰੇਗੀ ਤੇ ਪ੍ਰਭੂ ਉਸ ਨੂੰ ਉਠਾ ਖੜ੍ਹਾ ਕਰੇਗਾ ਅਤੇ ਜੇ ਉਸ ਨੇ ਪਾਪ ਕੀਤੇ ਹੋਣ ਤਾਂ ਉਸ ਨੂੰ ਮਾਫ਼ ਕੀਤੇ ਜਾਣਗੇ।