James 5:16 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਹਮੇਸ਼ਾ ਇੱਕ ਦੂਸਰੇ ਨੂੰ ਉਨ੍ਹਾਂ ਗਲਤ ਗੱਲਾਂ ਬਾਰੇ ਦੱਸੋ ਜਿਹੜੀਆਂ ਤੁਹਾਡੇ ਪਾਸੋਂ ਹੋਈਆਂ ਹਨ। ਫ਼ੇਰ ਇੱਕ ਦੂਸਰੇ ਲਈ ਪ੍ਰਾਰਥਨਾ ਕਰੋ ਅਜਿਹਾ ਹੀ ਕਰੋ ਤਾਂ ਜੋ ਪਰਮੇਸ਼ੁਰ ਤੁਹਾਨੂੰ ਰਾਜੀ ਕਰ ਸੱਕੇ। ਜਦੋਂ ਕੋਈ ਨੇਕ ਆਦਮੀ ਨਿਹਚਾ ਨਾਲ ਪ੍ਰਾਰਥਨਾ ਕਰਦਾ ਹੈ ਤਾਂ ਮਹਾਨ ਗੱਲਾਂ ਵਾਪਰਦੀਆਂ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਇੱਕ-ਦੂਜੇ ਦੇ ਅੱਗੇ ਆਪਣੇ ਪਾਪ ਕਬੂਲ ਕਰੋ ਅਤੇ ਇੱਕ-ਦੂਜੇ ਲਈ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਚੰਗੇ ਹੋ ਜਾਵੋ। ਇੱਕ ਧਰਮੀ ਵਿਅਕਤੀ ਦੀ ਪ੍ਰਾਰਥਨਾ ਸ਼ਕਤੀਸ਼ਾਲੀ ਅਤੇ ਪ੍ਰਭਾਵਸ਼ਾਲੀ ਹੁੰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਤੁਸੀਂ ਆਪੋ ਵਿੱਚੀ ਆਪਣਿਆਂ ਪਾਪਾਂ ਦਾ ਇਕਰਾਰ ਕਰੋ ਅਤੇ ਇੱਕ ਦੂਏ ਲਈ ਪ੍ਰਾਰਥਨਾ ਕਰੋ ਭਈ ਤੁਸੀਂ ਨਰੋਏ ਹੋ ਜਾਓ। ਧਰਮੀ ਪੁਰਖ ਦੀ ਬੇਨਤੀ ਤੋਂ ਬਹੁਤ ਅਸਰ ਹੁੰਦਾ ਹੈ
Punjabi ERV
ਹਮੇਸ਼ਾ ਇੱਕ ਦੂਸਰੇ ਨੂੰ ਉਨ੍ਹਾਂ ਗਲਤ ਗੱਲਾਂ ਬਾਰੇ ਦੱਸੋ ਜਿਹਡ਼ੀਆਂ ਤੁਹਾਡੇ ਪਾਸੋਂ ਹੋਈਆਂ ਹਨ। ਫ਼ੇਰ ਇੱਕ ਦੂਸਰੇ ਲਈ ਪ੍ਰਾਰਥਨਾ ਕਰੋ ਅਜਿਹਾ ਹੀ ਕਰੋ ਤਾਂ ਜੋ ਪਰਮੇਸ਼ੁਰ ਤੁਹਾਨੂੰ ਰਾਜੀ ਕਰ ਸਕੇ। ਜਦੋਂ ਕੋਈ ਨੇਕ ਆਦਮੀ ਨਿਹਚਾ ਨਾਲ ਪ੍ਰਾਰਥਨਾ ਕਰਦਾ ਹੈ ਤਾਂ ਮਹਾਨ ਗੱਲਾਂ ਵਾਪਰਦੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਤੁਸੀਂ ਆਪਸ ਵਿੱਚ ਇੱਕ ਦੂਜੇ ਦੇ ਸਾਹਮਣੇ ਆਪਣਿਆਂ ਪਾਪਾਂ ਦਾ ਇਕਰਾਰ ਕਰੋ ਅਤੇ ਇੱਕ ਦੂਜੇ ਲਈ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਚੰਗੇ ਹੋ ਜਾਓ। ਧਰਮੀ ਮਨੁੱਖ ਦੀ ਪ੍ਰਾਰਥਨਾ ਤੋਂ ਬਹੁਤ ਅਸਰ ਹੁੰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو تُسی آپو وِچ اِک دُوجے دے اگّے اپنے اپنے گُناہ دا اِقرار کرو۔ تے اِک دُوجے واسطے دُعا منگو تاں جو چنگے ہو جاؤ۔ راستباز بندے دی دُعا نال بڑا اثر ہوندا اے۔
Punjabi Standard Bible (Punjabi Standard Bible) 2023
ਇਸ ਲਈ ਇੱਕ ਦੂਜੇ ਦੇ ਸਾਹਮਣੇ ਆਪਣੇ ਪਾਪਾਂ ਨੂੰ ਸਵੀਕਾਰ ਕਰੋ ਅਤੇ ਇੱਕ ਦੂਜੇ ਲਈ ਪ੍ਰਾਰਥਨਾ ਕਰੋ ਤਾਂਕਿ ਤੁਸੀਂ ਚੰਗੇ ਕੀਤੇ ਜਾਓ। ਧਰਮੀ ਵਿਅਕਤੀ ਦੀ ਪ੍ਰਾਰਥਨਾ ਨਾਲ ਬਹੁਤ ਕੁਝ ਹੋ ਸਕਦਾ ਹੈ।