James 5:20 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਨੂੰ ਯਾਦ ਰੱਖਿਓ। ਕੋਈ ਵੀ ਵਿਅਕਤੀ ਜਿਹੜਾ ਕਿਸੇ ਪਾਪੀ ਨੂੰ ਗਲਤ ਰਾਹ ਤੋਂ ਮੋੜਦਾ ਹੈ, ਉਹ ਉਸ ਪਾਪੀ ਨੂੰ ਮੌਤ ਤੋਂ ਬਚਾਉਂਦਾ ਹੈ। ਅਜਿਹਾ ਕਰਕੇ, ਉਹ ਵਿਅਕਤੀ ਆਪਣੇ ਬਹੁਤ ਸਾਰੇ ਪਾਪਾਂ ਦੀ ਮੁਆਫ਼ੀ ਦਾ ਕਾਰਣ ਬਣੇਗਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਨੂੰ ਯਾਦ ਰੱਖੋ: ਕਿ ਜੇ ਕੋਈ ਇੱਕ ਪਾਪੀ ਨੂੰ ਉਹ ਦੇ ਬੁਰੇ ਰਾਹ ਤੋਂ ਮੋੜ ਲਿਆਵੇ ਉਹ ਇੱਕ ਜਾਨ ਨੂੰ ਮੌਤ ਤੋਂ ਬਚਾਵੇਗਾ ਅਤੇ ਬਹੁਤਿਆਂ ਪਾਪਾਂ ਨੂੰ ਢੱਕ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਜਾਣ ਲਵੇ ਭਈ ਜਿਹ ਨੇ ਇੱਕ ਪਾਪੀ ਨੂੰ ਉਹ ਦੀ ਬਦਰਾਹੀ ਤੋਂ ਮੋੜ ਲਿਆਂਦਾ ਉਹ ਇੱਕ ਜਾਨ ਨੂੰ ਮੌਤ ਤੋਂ ਬਚਾਵੇਗਾ ਅਤੇ ਬਾਹਲਿਆਂ ਪਾਪਾਂ ਨੂੰ ਢੱਕ ਦੇਵੇਗਾ।।
Punjabi ERV
ਇਸਨੂੰ ਯਾਦ ਰਖਿਓ। ਕੋਈ ਵੀ ਵਿਅਕਤੀ ਜਿਹਡ਼ਾ ਕਿਸੇ ਪਾਪੀ ਨੂੰ ਗਲਤ ਰਾਹ ਤੋਂ ਮੋਡ਼ਦਾ ਹੈ, ਉਹ ਉਸ ਪਾਪੀ ਨੂੰ ਮੌਤ ਤੋਂ ਬਚਾਉਂਦਾ ਹੈ। ਅਜਿਹਾ ਕਰਕੇ, ਉਹ ਵਿਅਕਤੀ ਆਪਣੇ ਬਹੁਤ ਸਾਰੇ ਪਾਪਾਂ ਦੀ ਮੁਆਫ਼ੀ ਦਾ ਕਾਰਣ ਬਣੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹ ਜਾਣ ਲਵੇ ਕਿ ਇੱਕ ਪਾਪੀ ਨੂੰ ਉਹ ਦੇ ਬੁਰੇ ਰਾਹ ਤੋਂ ਮੋੜ ਲਿਆਵੇ ਉਹ ਇੱਕ ਜਾਨ ਨੂੰ ਮੌਤ ਤੋਂ ਬਚਾਵੇਗਾ ਅਤੇ ਬਹੁਤਿਆਂ ਪਾਪਾਂ ਨੂੰ ਢੱਕ ਦੇਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ ایہہ جانے پئی جیہڑا کِسے گُناہی نُوں اوہدے گُھس جان توں فیر لیاوے گا۔ اوہ اِک جان نُوں مَوت توں بچائے گا۔ تے بتھیرے گُناہاں اُتّے پردہ پائے گا۔
Punjabi Standard Bible (Punjabi Standard Bible) 2023
ਤਾਂ ਉਹ ਜਾਣ ਲਵੇ ਕਿ ਜਿਹੜਾ ਰਾਹ ਤੋਂ ਭਟਕੇ ਹੋਏ ਪਾਪੀ ਨੂੰ ਮੋੜ ਲਿਆਉਂਦਾ ਹੈ ਉਹ ਉਸ ਦੇ ਪ੍ਰਾਣ ਨੂੰ ਮੌਤ ਤੋਂ ਬਚਾਵੇਗਾ ਅਤੇ ਬਹੁਤ ਸਾਰੇ ਪਾਪਾਂ ਨੂੰ ਢੱਕ ਦੇਵੇਗਾ।