James 5:4 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੇ ਤੁਹਾਡੇ ਖੇਤਾਂ ਵਿੱਚ ਕੰਮ ਕੀਤਾ, ਪਰ ਤੁਸੀਂ ਉਨ੍ਹਾਂ ਨੂੰ ਉਨ੍ਹਾਂ ਦੀ ਮਜ਼ਦੂਰੀ ਨਹੀਂ ਦਿੱਤੀ। ਉਹ ਲੋਕ ਦੁਹਾਈ ਦੇ ਰਹੇ ਸਨ। ਉਨ੍ਹਾਂ ਨੇ ਤੁਹਾਡੀ ਫ਼ਸਲ ਵੱਢ ਲਈ। ਹੁਣ ਸਵਰਗੀ ਫ਼ੌਜਾਂ ਦੇ ਪ੍ਰਭੂ ਨੇ ਉਨ੍ਹਾਂ ਦੀ ਦੁਹਾਈ ਸੁਣ ਲਈ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਦੇਖੋ! ਜਿਹੜੀ ਮਜ਼ਦੂਰੀ ਤੁਸੀਂ ਉਨ੍ਹਾਂ ਖੇਤਾਂ ਨੂੰ ਕੱਟਣ ਵਾਲੇ ਕਾਮਿਆਂ ਨੂੰ ਦੇਣ ਵਿੱਚ ਅਸਫ਼ਲ ਰਹੇ ਹੋ ਉਹ ਤੁਹਾਡੇ ਵਿਰੁੱਧ ਵਿਲਕ ਰਹੀ ਹੈ। ਵਾਢਿਆਂ ਦੀ ਦੁਹਾਈ ਸਰਵ ਸ਼ਕਤੀਮਾਨ ਪ੍ਰਭੂ ਦੇ ਕੰਨਾਂ ਤੱਕ ਪਹੁੰਚ ਗਈ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਜਿਨ੍ਹਾਂ ਲਾਵਿਆਂ ਨੇ ਤੁਹਾਡੇ ਖੇਤ ਵੱਢੇ ਓਹਨਾਂ ਦੀ ਲਾਵੀ ਜਿਹੜੀ ਤੁਸਾਂ ਦਲਬੇ ਨਾਲ ਦੱਬ ਰੱਖੀ ਹੈ ਫਰਿਆਂਦਾ ਕਰਦੀ ਅਤੇ ਵਾਢਿਆਂ ਦੀਆਂ ਦੁਹਾਈਆਂ ਸੈਨਾ ਦੇ ਪ੍ਰਭੂ ਦੀ ਕੰਨੀਂ ਪਹੁੰਚ ਕਰਦੀ ਅਤੇ ਵਾਢਿਆਂ ਗਈਆਂ ਹਨ!
Punjabi ERV
ਲੋਕਾਂ ਨੇ ਤੁਹਾਡੇ ਖੇਤਾਂ ਵਿੱਚ ਕੰਮ ਕੀਤਾ, ਪਰ ਤੁਸੀਂ ਉਨ੍ਹਾਂ ਨੂੰ ਉਨ੍ਹਾਂ ਦੀ ਮਜ਼ਦੂਰੀ ਨਹੀਂ ਦਿੱਤੀ। ਉਹ ਲੋਕ ਚੀਕ ਰਹੇ ਸਨ। ਉਨ੍ਹਾਂ ਨੇ ਤੁਹਾਡੀ ਫ਼ਸਲ ਵਢ ਲਈ। ਹੁਣ ਸਵਰਗੀ ਫ਼ੌਜਾਂ ਦੇ ਪ੍ਰਭੂ ਨੇ ਉਨ੍ਹਾਂ ਦਾ ਚੀਕਣਾ ਸੁਣ ਲਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਜਿਨ੍ਹਾਂ ਮਜ਼ਦੂਰਾਂ ਨੇ ਤੁਹਾਡੇ ਖੇਤ ਵੱਢੇ ਉਹਨਾਂ ਦੀ ਮਜ਼ਦੂਰੀ ਜਿਹੜੀ ਤੁਸੀਂ ਧੋਖੇ ਨਾਲ ਦੱਬ ਰੱਖੀ ਹੈ ਫ਼ਰਿਆਦ ਕਰਦੀ ਹੈ ਅਤੇ ਵਾਢਿਆਂ ਦੀਆਂ ਦੁਹਾਈਆਂ ਸੈਨਾਂ ਦੇ ਪ੍ਰਭੂ ਦੇ ਕੰਨੀਂ ਪਹੁੰਚ ਗਈਆਂ ਹਨ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ویکھو مزدُوراں تُہاڈیاں پَیلِیاں وَڈھِیاں تے تُساں دغے نال اوہناں دی مزدُوری رکھ لئی۔ اوہناں دی اوہ مزدُوری پئی کُوکدی اے۔ تے فصل وَڈّھن والیاں دی فریاد فَوجاں دے ربّ دے کنّاں وِچ اَپڑ گئی اے۔
Punjabi Standard Bible (Punjabi Standard Bible) 2023
ਵੇਖੋ, ਤੁਹਾਡੇ ਖੇਤਾਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਦੀ ਮਜ਼ਦੂਰੀ ਜੋ ਤੁਸੀਂ ਧੋਖੇ ਨਾਲ ਦੱਬ ਰੱਖੀ ਹੈ, ਪੁਕਾਰਦੀ ਹੈ ਅਤੇ ਵਾਢਿਆਂ ਦੀ ਪੁਕਾਰ ਸੈਨਾ ਦੇ ਪ੍ਰਭੂ ਦੇ ਕੰਨਾਂ ਤੱਕ ਪਹੁੰਚੀ ਹੈ।