James 5:7 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਭਰਾਵੋ ਅਤੇ ਭੈਣੋ ਸਬਰ ਵਾਲੇ ਬਣੋ; ਪ੍ਰਭੂ ਆਵੇਗਾ। ਇਸ ਲਈ ਉਸ ਸਮੇਂ ਤੱਕ ਸਬਰ ਕਰੋ। ਕਿਸਾਨ ਸਬਰ ਵਾਲੇ ਹਨ। ਕਿਸਾਨ ਆਪਣੀ ਮੁੱਲਵਾਨ ਫ਼ਸਲ ਦਾ ਭੋਂ ਵਿੱਚੋਂ ਉੱਗਣ ਦਾ ਇੰਤਜ਼ਾਰ ਕਰਦਾ ਹੈ। ਕਿਸਾਨ ਸਬਰ ਨਾਲ ਆਪਣੀ ਫ਼ਸਲ ਉੱਤੇ ਪਹਿਲਾ ਅਤੇ ਆਖਰੀ ਮੀਂਹ ਪੈਣ ਦੀ ਉਡੀਕ ਕਰਦਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇ ਭਰਾਵੋ ਅਤੇ ਭੈਣੋ, ਫਿਰ ਪ੍ਰਭੂ ਦੇ ਵਾਪਸ ਆਉਣ ਤੱਕ ਧੀਰਜ ਰੱਖੋ। ਵੇਖੋ ਕਿਵੇਂ ਕਿਸਾਨ ਆਪਣੀ ਜ਼ਮੀਨ ਵਿੱਚ ਉੱਤਮ ਫਸਲ ਦੀ ਉਪਜ ਦਾ ਇੰਤਜ਼ਾਰ ਕਰਦਾ ਹੈ, ਧੀਰਜ ਨਾਲ ਪਤਝੜ ਅਤੇ ਬਸੰਤ ਦੇ ਮੀਂਹ ਦੀ ਉਡੀਕ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਹੇ ਭਰਾਵੋ, ਪ੍ਰਭੁ ਦੇ ਆਉਣ ਤੀਕ ਧੀਰਜ ਕਰੋ। ਵੇਖੋ, ਕਰਸਾਣ ਧਰਤੀ ਦੀ ਉੱਤਮ ਫਲ ਦੀ ਉਡੀਕ ਕਰਦਾ ਹੈ ਅਤੇ ਓਹ ਦੇ ਲਈ ਧੀਰਜ ਕਰਦਾ ਹੈ ਜਿੰਨਾ ਚਿਰ ਓਸ ਉੱਤੇ ਪਹਿਲੀ ਅਤੇ ਪਿੱਛਲੀ ਵਰਖਾ ਨਾ ਪਵੇ
Punjabi ERV
ਭਰਾਵੋ ਅਤੇ ਭੈਣੋ ਸਬਰ ਵਾਲੇ ਬਣੋ; ਪ੍ਰਭੂ ਆਵੇਗਾ। ਇਸ ਲਈ ਉਸ ਸਮੇਂ ਤੱਕ ਸਬਰ ਕਰੋ। ਕਿਸਾਨ ਸਬਰ ਵਾਲੇ ਹਨ। ਕਿਸਾਨ ਆਪਣੀ ਮੁੱਲਵਾਨ ਫ਼ਸਲ ਦਾ ਭੋਂ ਵਿੱਚੋਂ ਉਗ੍ਗਣ ਦਾ ਇੰਤਜ਼ਾਰ ਕਰਦਾ ਹੈ। ਕਿਸਾਨ ਸਬਰ ਨਾਲ ਆਪਣੀ ਫ਼ਸਲ ਉੱਤੇ ਪਹਿਲਾ ਅਤੇ ਆਖਰੀ ਮੀਂਹ ਪੈਣ ਦੀ ਉਡੀਕ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਹੇ ਭਰਾਵੋ, ਪ੍ਰਭੂ ਦੇ ਆਉਣ ਤੱਕ ਧੀਰਜ ਕਰੋ, ਵੇਖੋ ਕਿਸਾਨ ਧਰਤੀ ਦੇ ਉੱਤਮ ਫਲ ਦੀ ਉਡੀਕ ਕਰਦਾ ਹੈ ਅਤੇ ਉਹ ਦੇ ਲਈ ਧੀਰਜ ਕਰਦਾ ਹੈ ਜਿਨ੍ਹਾਂ ਚਿਰ ਉਸ ਉੱਤੇ ਪਹਿਲੀ ਅਤੇ ਪਿੱਛਲੀ ਵਰਖਾ ਨਾ ਪਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو بھراؤ! خُداوند دے آؤن تِیکر صبر کرو۔ ویکھو زمیندار زمین دی قِیمتی پَیداوار نُوں اوڈِیکدا اے۔ تے پہلے تے پِچّھلے مینہ دے وَسّن تِیکر صبر کر دا رہندا اے۔
Punjabi Standard Bible (Punjabi Standard Bible) 2023
ਇਸ ਲਈ ਹੇ ਭਾਈਓ, ਪ੍ਰਭੂ ਦੀ ਆਮਦ ਤੱਕ ਧੀਰਜ ਰੱਖੋ। ਵੇਖੋ, ਕਿਸਾਨ ਧਰਤੀ ਦੀ ਵਡਮੁੱਲੀ ਉਪਜ ਦੇ ਲਈ ਪਹਿਲਾ ਅਤੇ ਆਖਰੀ ਮੀਂਹ ਪੈਣ ਤੱਕ ਬੜੇ ਧੀਰਜ ਨਾਲ ਉਡੀਕ ਕਰਦਾ ਹੈ;