Jeremiah 11:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਲੋਕ ਉਹੋ ਹੀ ਪਾਪ ਕਰ ਰਹੇ ਸਨ ਜਿਹੜੇ ਉਨ੍ਹਾਂ ਦੇ ਪਰੁੱਖਿਆਂ ਨੇ ਕੀਤੇ ਸਨ। ਉਨ੍ਹਾਂ ਦੇ ਪੁਰਖਿਆਂ ਨੇ ਮੇਰਾ ਸੰਦੇਸ਼ ਸੁਣਨ ਤੋਂ ਇਨਕਾਰ ਕਰ ਦਿੱਤਾ ਸੀ। ਉਹ ਹੋਰਨਾਂ ਦੇਵਤਿਆਂ ਦੇ ਪਿੱਛੇ ਲੱਗੇ ਅਤੇ ਉਨ੍ਹਾਂ ਦੀ ਉਪਾਸਨਾ ਕੀਤੀ। ਇਸਰਾਏਲ ਦੇ ਪਰਿਵਾਰ ਅਤੇ ਯਹੂਦਾਹ ਦੇ ਪਰਿਵਾਰ ਨੇ ਉਸ ਇਕਰਾਰਨਾਮੇ ਨੂੰ ਤੋੜ ਦਿੱਤਾ ਹੈ ਜਿਹੜਾ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਕੀਤਾ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਓਹ ਆਪਣੇ ਪਹਿਲੇ ਪਿਉ ਦਾਦਿਆਂ ਦੀਆਂ ਬੁਰਿਆਈਆਂ ਵੱਲ ਫਿਰ ਗਏ ਹਨ ਜਿਨ੍ਹਾਂ ਨੇ ਮੇਰੀਆਂ ਗੱਲਾਂ ਨਹੀਂ ਸੁਣੀਆਂ। ਓਹ ਦੂਜੇ ਦਿਓਤਿਆਂ ਦੇ ਪਿੱਛੇ ਚੱਲੇ ਗਏ ਹਨ ਅਤੇ ਓਹਨਾਂ ਦੀ ਪੂਜਾ ਕਰਨ ਲੱਗ ਗਏ। ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਨੇ ਮੇਰੇ ਨੇਮ ਨੂੰ ਤੋੜ ਛੱਡਿਆ ਹੈ ਜਿਹੜਾ ਮੈਂ ਓਹਨਾਂ ਦੇ ਪਿਉ ਦਾਦਿਆਂ ਨਾਲ ਬੰਨ੍ਹਿਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਪਣੇ ਪਹਿਲੇ ਪੁਰਖਿਆਂ ਦੀਆਂ ਬੁਰਿਆਈਆਂ ਵੱਲ ਫਿਰ ਗਏ ਹਨ ਜਿਹਨਾਂ ਨੇ ਮੇਰੀਆਂ ਗੱਲਾਂ ਨਹੀਂ ਸੁਣੀਆਂ। ਉਹ ਦੂਜੇ ਦੇਵਤਿਆਂ ਦੇ ਪਿੱਛੇ ਚਲੇ ਗਏ ਹਨ ਅਤੇ ਉਹਨਾਂ ਦੀ ਪੂਜਾ ਕਰਨ ਲੱਗ ਗਏ। ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਨੇ ਮੇਰੇ ਨੇਮ ਨੂੰ ਤੋੜ ਛੱਡਿਆ ਹੈ ਜਿਹੜਾ ਮੈਂ ਉਹਨਾਂ ਦੇ ਪੁਰਖਿਆਂ ਨਾਲ ਬੰਨ੍ਹਿਆ ਸੀ