Jeremiah 11:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਤੇਰੇ ਪੁਰਖਿਆਂ ਨੇ ਮੇਰੀ ਗੱਲ ਨਹੀਂ ਸੁਣੀ। ਉਹ ਜ਼ਿੱਦੀ ਸਨ ਅਤੇ ਉਨ੍ਹਾਂ ਨੇ ਓਹੀ ਕੀਤਾ ਜੋ ਉਨ੍ਹਾਂ ਦੇ ਮੰਦੇ ਦਿਲ ਲੋਚਦੇ ਸਨ। ਇਕਰਾਰਨਾਮਾ ਆਖਦਾ ਹੈ ਕਿ ਜੇ ਉਨ੍ਹਾਂ ਨੇ ਹੁਕਮ ਨਹੀਂ ਮੰਨਿਆ ਤਾਂ ਉਨ੍ਹਾਂ ਨਾਲ ਮੰਦੀਆਂ ਗੱਲਾਂ ਵਾਪਰਨਗੀਆਂ। ਇਸ ਲਈ ਮੈਂ ਉਨ੍ਹਾਂ ਉਪਰ ਉਹ ਸਾਰੀਆਂ ਮੰਦੀਆਂ ਗੱਲਾਂ ਵਾਪਰਨ ਦਿੱਤੀਆਂ ਹਨ! ਮੈਂ ਉਨ੍ਹਾਂ ਨੂੰ ਆਦੇਸ਼ ਦਿੱਤਾ ਸੀ ਕਿ ਇਕਰਾਰਨਾਮੇ ਨੂੰ ਮੰਨਣ ਪਰ ਉਨ੍ਹਾਂ ਨੇ ਨਹੀਂ ਮੰਨਿਆ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਓਹਨਾਂ ਨੇ ਨਾ ਸੁਣਿਆ, ਨਾ ਕੰਨ ਲਾਇਆ। ਹਰੇਕ ਆਪਣੇ ਬੁਰੇ ਦਿਲ ਦੀ ਅੜੀ ਵਿੱਚ ਚੱਲਦਾ ਰਿਹਾ। ਏਸ ਲਈ ਮੈਂ ਏਸ ਨੇਮ ਦੀਆਂ ਸਾਰੀਆਂ ਗੱਲਾਂ ਓਹਨਾਂ ਉੱਤੇ ਲਿਆਂਦੀਆਂ ਜਿਨ੍ਹਾਂ ਦਾ ਮੈਂ ਓਹਨਾਂ ਨੂੰ ਪੂਰਾ ਕਰਨ ਲਈ ਹੁਕਮ ਦਿੱਤਾ ਸੀ ਪਰ ਓਹਨਾਂ ਨੇ ਉਨ੍ਹਾਂ ਨੂੰ ਪੂਰਾ ਨਾ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹਨਾਂ ਨੇ ਨਾ ਸੁਣਿਆ, ਨਾ ਕੰਨ ਲਾਇਆ। ਹਰੇਕ ਆਪਣੇ ਬੁਰੇ ਦਿਲ ਦੀ ਅੜੀ ਵਿੱਚ ਚੱਲਦਾ ਰਿਹਾ। ਇਸੇ ਲਈ ਮੈਂ ਇਸ ਨੇਮ ਦੀਆਂ ਸਾਰੀਆਂ ਗੱਲਾਂ ਉਹਨਾਂ ਉੱਤੇ ਲਿਆਂਦੀਆਂ ਜਿਹਨਾਂ ਦਾ ਮੈਂ ਉਹਨਾਂ ਨੂੰ ਪੂਰਾ ਕਰਨ ਲਈ ਹੁਕਮ ਦਿੱਤਾ ਸੀ ਪਰ ਉਹਨਾਂ ਨੇ ਉਹਨਾਂ ਨੂੰ ਪੂਰਾ ਨਾ ਕੀਤਾ