Jeremiah 13:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬੰਦਾ ਲੰਗੋਟੀ ਨੂੰ ਆਪਣੇ ਲੱਕ ਨਾਲ ਕਸੱਕੇ ਬਂਨ੍ਹਦਾ ਹੈ। ਓਸੇ ਤਰ੍ਹਾਂ ਮੈਂ ਇਸਰਾਏਲ ਦੇ ਸਾਰੇ ਪਰਿਵਾਰ ਅਤੇ ਯਹੂਦਾਹ ਦੇ ਸਾਰੇ ਪਰਿਵਾਰ ਨੂੰ ਆਪਣੇ ਦੁਆਲੇ ਕਸ ਕੇ ਬੰਨ੍ਹਿਆ ਸੀ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਅਜਿਹਾ ਮੈਂ ਇਸ ਲਈ ਕੀਤਾ ਸੀ ਤਾਂ ਜੋ ਉਹ ਲੋਕ ਮੇਰੇ ਬੰਦੇ ਬਣਨ। ਫ਼ੇਰ ਮੇਰੇ ਬੰਦੇ ਮੇਰੇ ਲਈ ਪ੍ਰਸਿੱਧੀ, ਉਸਤਤ ਅਤੇ ਇੱਜ਼ਤ ਦਾ ਕਾਰਣ ਬਨਣਗੇ। ਪਰ ਮੇਰੇ ਬੰਦਿਆਂ ਨੇ ਮੇਰੀ ਗੱਲ ਨਹੀਂ ਸੁਣੀ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਜਿਵੇਂ ਕਮਰ ਕੱਸਾ ਕਿਸੇ ਮਨੁੱਖ ਦੇ ਲੱਕ ਨਾਲ ਬੱਝਾ ਰਹਿੰਦਾ ਹੈ ਤਿਵੇਂ ਇਸਰਾਏਲ ਦਾ ਸਾਰਾ ਘਰਾਣਾ ਅਤੇ ਯਹੂਦਾਹ ਦਾ ਸਾਰਾ ਘਰਾਣਾ ਮੇਰੇ ਨਾਲ ਬੱਝੇ ਰਹਿਣ, ਯਹੋਵਾਹ ਦਾ ਵਾਕ ਹੈ, ਭਈ ਓਹ ਮੇਰੇ ਲਈ ਪਰਜਾ, ਨਾਮ, ਉਸਤਤ ਅਤੇ ਸੁਹੱਪਣ ਹੋਣ ਪਰ ਓਹਨਾਂ ਨੇ ਨਾ ਸੁਣਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਜਿਵੇਂ ਕਮਰ ਕੱਸਾ ਕਿਸੇ ਮਨੁੱਖ ਦੇ ਲੱਕ ਨਾਲ ਬੱਝਾ ਰਹਿੰਦਾ ਹੈ ਤਿਵੇਂ ਇਸਰਾਏਲ ਦਾ ਸਾਰਾ ਘਰਾਣਾ ਅਤੇ ਯਹੂਦਾਹ ਦਾ ਸਾਰਾ ਘਰਾਣਾ ਮੇਰੇ ਨਾਲ ਬਝੇ ਰਹਿਣ, ਯਹੋਵਾਹ ਦਾ ਵਾਕ ਹੈ, ਭਈ ਉਹ ਮੇਰੇ ਲਈ ਪਰਜਾ, ਨਾਮ, ਉਸਤਤ ਅਤੇ ਸੁਹੱਪਣ ਹੋਣ ਪਰ ਉਹਨਾਂ ਨੇ ਨਾ ਮੰਨਿਆ l