Jeremiah 14:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕ ਆਖਦੇ ਨੇ, “ਯਹੋਵਾਹ ਜੀ, ਕੀ ਤੁਸੀਂ ਪੂਰੀ ਤਰ੍ਹਾਂ ਯਹੂਦਾਹ ਦੀ ਕੌਮ ਨੂੰ ਰੱਦ ਕਰ ਦਿੱਤਾ ਹੈ? ਯਹੋਵਾਹ ਜੀ, ਕੀ ਤੁਸੀਂ ਸੀਯੋਨ ਨੂੰ ਨਫ਼ਰਤ ਕਰਦੇ ਹੋ? ਤੁਸੀਂ ਸਾਨੂੰ ਬੁਰੀ ਤਰ੍ਹਾਂ ਮਾਰਿਆ ਹੈ ਕਿ ਅਸੀਂ ਫ਼ੇਰ ਤੋਂ ਰਾਜ਼ੀ ਨਹੀਂ ਹੋ ਸੱਕਦੇ। ਤੁਸੀਂ ਇਸ ਤਰ੍ਹਾਂ ਕਿਉਂ ਕੀਤਾ? ਅਸੀਂ ਸ਼ਾਂਤੀ ਦੀ ਉਮੀਦ ਕਰ ਰਹੇ ਸਾਂ, ਪਰ ਕੁਝ ਵੀ ਚੰਗਾ ਨਹੀਂ ਵਾਪਰਿਆ। ਅਸੀਂ ਸ਼ਫ਼ਾ ਦੇ ਵਕਤ ਦੀ ਉਮੀਦ ਕਰ ਰਹੇ ਸਾਂ, ਪਰ ਸਾਨੂੰ ਆਤੰਕ ਹੀ ਮਿਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਤੈਂ ਯਹੂਦਾਹ ਨੂੰ ਉੱਕਾ ਹੀ ਰੱਦ ਕੀਤਾ ਹੈ? ਕੀ ਤੇਰੀ ਜਾਨ ਨੂੰ ਸੀਯੋਨ ਤੋਂ ਘਿਣ ਆਉਂਦੀ ਹੈ? ਤੈਂ ਸਾਨੂੰ ਕਿਉਂ ਮਾਰਿਆ ਕੁੱਟਿਆ ਹੈ, ਕਿ ਸਾਡੇ ਲਈ ਕੋਈ ਇਲਾਜ ਨਹੀਂ? ਅਸਾਂ ਸ਼ਾਂਤੀ ਨੂੰ ਉਡੀਕਿਆ ਪਰ ਭਲਿਆਈ ਹੈ ਨਹੀਂ, ਅਰੋਗਤਾ ਦੇ ਵੇਲੇ ਲਈ ਵੀ ਪਰ ਵੇਖੋ, ਹੌਲ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਤੂੰ ਯਹੂਦਾਹ ਨੂੰ ਉੱਕਾ ਹੀ ਰੱਦ ਕੀਤਾ ਹੈ? ਕੀ ਤੇਰੀ ਜਾਨ ਨੂੰ ਸੀਯੋਨ ਤੋਂ ਘਿਣ ਆਉਂਦੀ ਹੈ? ਤੂੰ ਸਾਨੂੰ ਕਿਉਂ ਮਾਰਿਆ ਕੁੱਟਿਆ ਹੈ, ਕਿ ਸਾਡੇ ਲਈ ਕੋਈ ਇਲਾਜ ਨਹੀਂ? ਅਸੀਂ ਸ਼ਾਂਤੀ ਨੂੰ ਉਡੀਕਿਆ ਪਰ ਭਲਿਆਈ ਹੈ ਨਹੀਂ, ਅਰੋਗਤਾ ਦੇ ਵੇਲੇ ਲਈ ਵੀ ਪਰ ਵੇਖੋ, ਹੌਲ ਸੀ।