Jeremiah 15:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਵਾਹ ਨੇ ਆਖਿਆ, “ਯਿਰਮਿਯਾਹ, ਜੇ ਤੂੰ ਬਦਲ ਜਾਵੇਂ ਅਤੇ ਪਤਰ ਕੇ ਮੇਰੇ ਵੱਲ ਆ ਜਾਵੇਂ, ਫ਼ੇਰ ਮੈਂ ਤੈਨੂੰ ਸਜ਼ਾ ਨਹੀਂ ਦੇਵਾਂਗਾ। ਜੇ ਤੂੰ ਬਦਲ ਜਾਵੇਂ ਅਤੇ ਮੇਰੇ ਵੱਲ ਪਰਤ ਆਵੇਂ, ਫ਼ੇਰ ਤੂੰ ਮੇਰੀ ਸੇਵਾ ਕਰ ਸੱਕੇਂਗਾ। ਜੇ ਤੂੰ ਮਹੱਤਵਪੂਰਣ ਗੱਲਾਂ ਬਾਰੇ ਬੋਲੇਁ, ਨਾ ਕਿ ਉਨ੍ਹਾਂ ਨਿਕੰਮੇ ਸ਼ਬਦਾਂ ਬਾਰੇ ਫ਼ੇਰ ਤੂੰ ਮੇਰੇ ਲਈ ਬੋਲ ਸੱਕਦਾ ਹੈਂ। ਯਹੂਦਾਹ ਦੇ ਲੋਕਾਂ ਨੂੰ ਬਦਲਣਾ ਚਾਹੀਦਾ ਹੈ ਅਤੇ ਪਰਤ ਕੇ ਮੇਰੇ (ਯਿਰਮਿਯਾਹ) ਵੱਲ ਜਾਣਾ ਚਾਹੀਦਾ ਹੈ। ਪਰ ਬਦਲ ਕੇ ਉਨ੍ਹਾਂ ਵਰਗਾ ਨਾ ਬਣੀਁ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਯਹੋਵਾਹ ਇਉਂ ਆਖਦਾ ਹੈ, - ਜੇ ਤੂੰ ਮੁੜੇ ਤਾਂ ਮੈਂ ਤੈਨੂੰ ਮੋੜ ਲਿਆਵਾਂਗਾ, ਭਈ ਤੂੰ ਮੇਰੇ ਸਨਮੁਖ ਖਲੋ ਸੱਕੇ। ਜੇ ਤੂੰ ਮਹਿੰਗ ਮੁੱਲੇ ਨੂੰ ਨਖਿੱਧ ਨਾਲੋਂ ਅੱਡ ਕਰੇਂ, ਤਾਂ ਤੂੰ ਮੇਰੇ ਮੁਖ ਵਰਗਾ ਹੋਵੇਂਗਾ। ਓਹ ਤੇਰੀ ਵੱਲ ਮੁੜਨਗੇ, ਪਰ ਤੂੰ ਓਹਨਾਂ ਵੱਲ ਨਾ ਮੁੜੇਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜੇ ਤੂੰ ਮੁੜੇ ਤਾਂ ਮੈਂ ਤੈਨੂੰ ਮੋੜ ਲਿਆਵਾਂਗਾ, ਭਈ ਤੂੰ ਮੇਰੇ ਸਨਮੁਖ ਖਲੋ ਸਕੇਂ। ਜੇ ਤੂੰ ਮਹਿੰਗ ਮੁੱਲੇ ਨੂੰ ਨਖਿੱਧ ਨਾਲੋਂ ਅੱਡ ਕਰੇਂ, ਤਾਂ ਤੂੰ ਮੇਰੇ ਮੁੱਖ ਵਰਗਾ ਹੋਵੇਂਗਾ। ਉਹ ਤੇਰੀ ਵੱਲ ਮੁੜਨਗੇ, ਪਰ ਤੂੰ ਉਹਨਾਂ ਵੱਲ ਨਾ ਮੁੜੇਗਾ।