Jeremiah 15:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੈਨੂੰ ਮਜ਼ਬੂਤ ਬਣਾ ਦਿਆਂਗਾ। ਉਹ ਲੋਕ ਸੋਚਣਗੇ ਕਿ ਤੂੰ ਤਾਂਬੇ ਦੀ ਬਣੀ ਮਜ਼ਬੂਤ ਕੰਧ ਵਰਗਾ ਹੈਂ। ਯਹੂਦਾਹ ਦੇ ਲੋਕ ਤੇਰੇ ਖਿਲਾਫ਼ ਲੜਨਗੇ। ਪਰ ਉਹ ਤੈਨੂੰ ਨਹੀਂ ਹਰਾਉਣਗੇ। ਕਿਉਂ ਕਿ ਮੈਂ ਤੇਰੇ ਨਾਲ ਹਾਂ। ਮੈਂ ਤੇਰੀ ਸਹਾਇਤਾ ਕਰਾਂਗਾ ਅਤੇ ਮੈਂ ਤੈਨੂੰ ਬਚਾਵਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੈਨੂੰ ਏਸ ਪਰਜਾ ਲਈ ਇੱਕ ਪੱਕੀ ਪਿੱਤਲ ਦੀ ਕੰਧ ਬਣਾਵਾਂਗਾ, ਓਹ ਤੇਰੇ ਨਾਲ ਲੜਨਗੇ, ਪਰ ਤੈਨੂੰ ਜਿੱਤ ਨਾ ਸੱਕਣਗੇ, ਮੈਂ ਤੇਰੇ ਨਾਲ ਜੋ ਹਾਂ, ਭਈ ਤੈਨੂੰ ਬਚਾਵਾਂ ਅਤੇ ਤੈਨੂੰ ਛੁਡਾਵਾਂ, ਯਹੋਵਾਹ ਦਾ ਵਾਕ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੈਨੂੰ ਇਸ ਪਰਜਾ ਲਈ ਇੱਕ ਪੱਕੀ ਪਿੱਤਲ ਦੀ ਕੰਧ ਬਣਾਵਾਂਗਾ, ਉਹ ਤੇਰੇ ਨਾਲ ਲੜਨਗੇ, ਪਰ ਤੈਨੂੰ ਜਿੱਤ ਨਾ ਸਕਣਗੇ, ਮੈਂ ਤੇਰੇ ਨਾਲ ਜੋ ਹਾਂ, ਭਈ ਤੈਨੂੰ ਬਚਾਵਾਂ ਅਤੇ ਤੈਨੂੰ ਛੁਡਾਵਾਂ, ਯਹੋਵਾਹ ਦਾ ਵਾਕ ਹੈ।